Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਜਥੇਬੰਦੀ ਵੱਲੋਂ ਜ਼ਮੀਨ ਸੀਲਿੰਗ ਐਕਟ ਲਾਗੂ ਕਰ ਕੇ 17.5 ਏਕੜ ਤੋਂ ਵੱਧ ਜ਼ਮੀਨ ਨੂੰ ਬੇਜ਼ਮੀਨਿਆਂ ਅਤੇ ਘੱਟ ਜ਼ਮੀਨਿਆਂ ਵਿੱਚ ਵੰਡਣ ਦੀ ਮੰਗ

August 07, 2026 09:28 PM
Rozana Sehaj times


ਮੋਰਿੰਡਾ :
ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਸਤਨਾਮ ਸਿੰਘ ਪੰਨੂ ਅਤੇ ਜ਼ਿਲ੍ਹਾ ਆਗੂ ਸਵਰਨ ਸਿੰਘ ਢੰਗਰਾਲੀ ਨੇ ਜਗਬਾਣੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਵਿੱਚ ਵਧ ਰਹੀ ਭੁੱਖਮਰੀ, ਬੇਰੁਜ਼ਗਾਰੀ ਅਤੇ ਆਰਥਿਕ ਅਸਮਾਨਤਾ ਦਾ ਇੱਕੋ-ਇੱਕ ਪੱਕਾ ਹੱਲ 'ਜ਼ਮੀਨ ਸੀਲਿੰਗ ਐਕਟ' ਨੂੰ ਸਖ਼ਤੀ ਨਾਲ ਲਾਗੂ ਕਰਨਾ ਹੈ।
ਆਗੂਆਂ ਨੇ ਕਿਹਾ ਕਿ 15 ਅਗਸਤ 1947 ਦੀ ਸੱਤਾ ਤਬਦੀਲੀ ਤੋਂ ਬਾਅਦ ਦੇਸ਼ ਦੇ ਸਰਮਾਏਦਾਰਾਂ, ਕਾਰਪੋਰੇਟ ਘਰਾਣਿਆਂ ਅਤੇ ਜਗੀਰਦਾਰਾਂ ਨੇ ਕਿਰਤੀ-ਕਾਮਿਆਂ ਦੀ ਕਿਰਤ ਦੀ ਰੱਜ ਕੇ ਲੁੱਟ  ਖਸੁੱਟ ਕੀਤੀ ਹੈ। ਅੱਜ ਸਥਿਤੀ ਇਹ ਬਣ ਚੁੱਕੀ ਹੈ ਕਿ ਪੰਜਾਬ ਦੇ 72 ਫ਼ੀਸਦੀ ਅਤੇ ਦੇਸ਼ ਦੇ 50 ਫ਼ੀਸਦੀ ਤੋਂ ਵੱਧ ਲੋਕ ਬੇਜ਼ਮੀਨੇ ਹਨ, ਜਦਕਿ ਵੱਡੇ ਧਨਾਢਾਂ, ਅਧਿਕਾਰੀਆਂ ਅਤੇ ਪੁਜਾਰੀਆਂ ਕੋਲ ਹਜ਼ਾਰਾਂ ਏਕੜ ਜ਼ਮੀਨਾਂ ਦੇ ਅੰਬਾਰ ਲੱਗੇ ਹੋਏ ਹਨ। ਕਿਸਾਨ ਆਗੂਆਂ ਨੇ ਦੱਸਿਆ ਕਿ ਲੋਕਾਂ ਦੇ ਭਾਰੀ ਦਬਾਅ ਹੇਠ 1972 ਵਿੱਚ ਸਰਕਾਰ ਨੇ ਸਾਢੇ ਸਤਾਰ੍ਹਾਂ (17.5) ਏਕੜ ਹੱਦਬੰਦੀ ਦਾ ਕਾਨੂੰਨ ਬਣਾਇਆ ਸੀ, ਪਰ ਅਫ਼ਸੋਸ ਦੀ ਗੱਲ ਹੈ ਕਿ ਇਹ ਕਾਨੂੰਨ ਅੱਜ ਤੱਕ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ ਰਿਹਾ। ਉਨ੍ਹਾਂ ਮੰਗ ਕੀਤੀ ਕਿ 17.5 ਏਕੜ ਤੋਂ ਵੱਧ ਵਾਲੀਆਂ ਸਾਰੀਆਂ ਵਾਧੂ ਜ਼ਮੀਨਾਂ ਸਰਕਾਰ ਤੁਰੰਤ ਜ਼ਬਤ ਕਰਕੇ ਬੇਜ਼ਮੀਨੇ ਮਜ਼ਦੂਰਾਂ ਅਤੇ ਛੋਟੇ ਕਿਸਾਨਾਂ ਵਿੱਚ ਵੰਡੇ। ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਦੇ ਅਨੁਕੂਲ ਇੱਕ ਬਰਾਬਰਤਾ ਵਾਲਾ ਸਮਾਜ ਸਿਰਜਿਆ ਜਾਵੇਗਾ।ਜਿਸ ਰੰਗਲੇ ਪੰਜਾਬ ਦੀਆਂ ਇਤਿਹਾਸ ਦੇ ਪੰਨਿਆਂ ਉੱਤੇ ਬਾਤਾਂ ਪਾਈਆਂ ਜਾਂਦੀਆਂ ਹਨ। ਉਹ ਰੰਗਲਾ ਪੰਜਾਬ ਮੁੜ ਸਿਰਜਿਆ ਜਾਵੇਗਾ ਜੋ ਦੁਨੀਆਂ ਦੇ ਲਈ ਇੱਕ ਮਾਡਲ ਰੋਲ ਹੋਵੇਗਾ। ਆਉਣ ਵਾਲੇ ਸਮੇਂ ਵਿੱਚ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਇਸ ਮੁੱਦੇ ਉੱਤੇ ਜੋਰਦਾਰ ਸੰਘਰਸ਼ ਕੀਤਾ ਜਾਵੇਗਾ।

 
 

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ