Sunday, September 27, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਚਾਵਲਾ ਚੌਂਕ ਤੋਂ ਮਟੌਰ ਚੌਂਕ ਤੱਕ ਨਵੀਂ ਸੀਵਰੇਜ ਪਾਈਪ ਲਾਈਨ ਵਿਛਾਉਣ ਦੇ ਕੰਮ ਦੀ ਸ਼ੁਰੂਆਤ

August 07, 2026 09:36 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਐੱਸ ਏ ਐੱਸ ਨਗਰ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਅੱਜ ਫੇਜ਼-7 ਵਿਖੇ ਚਾਵਲਾ ਚੌਂਕ ਤੋਂ ਮਟੌਰ ਚੌਂਕ ਤੱਕ 700 ਐਮ.ਐਮ. ਆਰ.ਸੀ.ਸੀ. ਐਚ.ਡੀ.ਪੀ. ਸੀਵਰੇਜ ਪਾਈਪ ਲਾਈਨ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਪ੍ਰਾਜੈਕਟ 'ਤੇ ਲਗਭਗ 144.65 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਨੂੰ ਛੇ ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਖੇਤਰ ਦੀ ਸੀਵਰੇਜ ਲਾਈਨ ਲੰਬੇ ਸਮੇਂ ਤੋਂ ਬੰਦ ਹੋਣ ਕਾਰਨ ਸਥਾਨਕ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਨਵੀਂ ਪਾਈਪ ਲਾਈਨ ਵਿਛਾਏ ਜਾਣ ਨਾਲ ਫੇਜ਼-7, ਫੇਜ਼-3ਬੀ2 ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਸਨੀਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਸੀਵਰੇਜ ਦੀ ਸਮੱਸਿਆ ਦਾ ਸਥਾਈ ਹੱਲ ਯਕੀਨੀ ਬਣੇਗਾ। ਉਨ੍ਹਾਂ ਕਿਹਾ ਕਿ ਉੱਚ ਗੁਣਵੱਤਾ ਵਾਲੀ ਨਵੀਂ ਸੀਵਰੇਜ ਲਾਈਨ ਵਿਛਾਏ ਜਾਣ ਨਾਲ ਆਉਣ ਵਾਲੇ 60 ਤੋਂ 70 ਸਾਲਾਂ ਤੱਕ ਇਸ ਖੇਤਰ ਵਿੱਚ ਸੀਵਰੇਜ ਨਾਲ ਸਬੰਧਤ ਕਿਸੇ ਵੱਡੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੋਹਾਲੀ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ ਤਾਂ ਜੋ ਨਾਗਰਿਕਾਂ ਨੂੰ ਬਿਹਤਰ ਸ਼ਹਿਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। 

 

 

Have something to say? Post your comment

 

More in Chandigarh

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ' ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ : ਭਗਵੰਤ ਸਿੰਘ ਮਾਨ

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 247ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 285 ਕਾਬੂ

ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਪੰਜਾਬ ਸਰਕਾਰ : ਡਾ. ਬਲਜੀਤ ਕੌਰ

ਬਰਿੰਦਰ ਗੋਇਲ ਵੱਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ