Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਮੰਦਿਰ ਸ਼੍ਰੀ ਕਾਲੀ ਦੇਵੀ ਦੇ ਦਰਬਾਰ ’ਚ ਨਤਮਸਤਕ ਹੋਣ ਵਾਲੀ ਸੰਗਤ ਲਈ ਪੀ.ਆਰ.ਟੀ.ਸੀ ਦੀ ਵੱਡੀ ਤਿਆਰੀ : ਹਰਪਾਲ ਜੁਨੇਜਾ

August 07, 2026 09:39 PM
Arvinder Singh
ਪਟਿਆਲਾ : ਪਟਿਆਲਾ ਦੇ ਇਤਿਹਾਸਕ ਮੰਦਿਰ ਮਾਤਾ ਸ਼੍ਰੀ ਕਾਲੀ ਦੇਵੀ ਮੰਦਰ ਦੇ ਨਵੀਨੀਕਰਨ ਅਤੇ ਸੁੰਦਰੀਕਰਨ ਦਾ ਕੰਮ ਤੇਜ਼ੀ ਨਾਲ ਜਾਰੀ ਹੈ। ਦੂਰ-ਦਰਾਜ਼ ਤੋਂ ਮਾਤਾ ਕਾਲੀ ਦੇ ਦਰਬਾਰ ਵਿੱਚ ਨਤਮਸਤਕ ਹੋਣ ਲਈ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਪੀ .ਆਰ .ਟੀ ਸੀ ਵੱਲੋਂ ਵੀ ਵੱਡੀ ਤਿਆਰੀ ਕੀਤੀ ਜਾ ਰਹੀ ਹੈ। ਚੇਅਰਮੈਨ ਹਰਪਾਲ ਜੁਨੇਜਾ ਵਲੋਂ ਅੱਜ ਵੱਖ ਵੱਖ ਹਿੰਦੂ ਜਥੇਬੰਧੀਆ ਨੂੰ ਬੁਲਾ ਕੇ ਮੰਦਿਰ ਕਮੇਟੀ ਦੇ ਚੇਅਰਮੈਨ ਸ਼੍ਰੀ ਕਮਲ ਬਾਂਸਲ ਜੀ ਨਾਲ ਮੁਲਾਕਾਤ ਕਰਵਾ ਕੇ ਹੋ ਰਹੇ ਮੰਦਿਰ ਨਿਰਮਾਣ ਬਾਰੇ ਸੁਝਾਹ ਲੀਤੇ | ਇਸ ਮੌਕੇ ਹਿੰਦੂ ਆਗੂਆਂ ਵਲੋਂ ਮੰਦਿਰ ਕਮੇਟੀ ਦੇ ਚੇਅਰਮੈਨ ਸ਼੍ਰੀ ਕਮਲ ਬਾਂਸਲ, ਸ਼੍ਰੀ ਭਗਵਾਨ ਦਾਸ ਜੁਨੇਜਾ, ਚੇਅਰਮੈਨ ਹਰਪਾਲ ਜੁਨੇਜਾ ਦਾ ਸਨਮਾਨ ਕੀਤਾ | ਉਨ੍ਹਾਂ ਦੱਸਿਆ ਕਿ ਮੰਦਰ ਵਿੱਚ ਸ਼ਰਧਾਲੂਆਂ ਦੇ ਬੈਠਣ ਦੀ ਵਿਵਸਥਾ, ਲੇਜ਼ਰ ਸ਼ੋਅ, ਵੱਡਾ ਲੰਗਰ ਹਾਲ ਅਤੇ ਹੋਰ ਕਈ ਸਹੂਲਤਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਲੰਗਰ ਹਾਲ ਵਿੱਚ ਇੱਕ ਸਮੇਂ ਕਰੀਬ 3000 ਤੋਂ 4000 ਸ਼ਰਧਾਲੂਆਂ ਲਈ ਲੰਗਰ ਦੀ ਵਿਵਸਥਾ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਸ਼ਰਧਾਲੂਆਂ ਨੂੰ ਆਵਾਜਾਈ ਦੀ ਸਹੂਲਤ ਮਿਲੇਗੀ ਅਤੇ ਪਟਿਆਲਾ ਦੇ ਵਪਾਰ ਨੂੰ ਵੀ ਵੱਡਾ ਲਾਭ ਹੋਵੇਗਾ। ਇਸ ਫੇਰੀ ਦੌਰਾਨ ਪ੍ਰਸ਼ਾਸ਼ਨਿਕ ਅਧਿਕਾਰੀ ਐੱਸ.ਡੀ.ਐੱਮ ,ਏ ਡੀ ਸੀ, ਸਿਟੀ ਪੁਲਿਸ ਦੀ ਦੇਖ ਰੇਖ ਹੇਠ ਮੰਦਿਰ ਦੇ ਚਲ ਰਹੇ ਨਿਰਮਾਣ ਵਿਚ ਸਹਿਯੋਗ ਰਿਹਾ | 

Have something to say? Post your comment