Tuesday, September 22, 2026
BREAKING NEWS
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

Malwa

ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ ਵਿਖੇ ਸੱਤ ਰੋਜ਼ਾ ਭਾਰਤੀ ਭਾਸ਼ਾ ਕੈਂਪ ਦਾ ਸਫ਼ਰ ਪੂਰਾ ਹੋਇਆ

August 07, 2026 09:42 PM
Rozana Sehaj times
 

ਕੋਟਕਪੂਰਾ : ਸੀ.ਬੀ.ਐਸ.ਈ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ ਵਿਖੇ ਸੱਤ ਦਿਨਾਂ ‘ਭਾਰਤੀ ਭਾਸ਼ਾ ਸਮਰ ਕੈਂਪ 2026’ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਮਾਤ ਭਾਸ਼ਾ ਤੋਂ ਇਲਾਵਾ ਇੱਕ ਹੋਰ ਭਾਸ਼ਾ ਨਾਲ ਜਾਣੂ ਕਰਵਾਉਣਾ ਅਤੇ ਦੇਸ਼ ਦੀ ਭਾਸ਼ਾਈ ਤੇ ਸੱਭਿਆਚਾਰਕ ਵਿਭਿੰਨਤਾ ਨਾਲ ਜੋੜਨਾ ਸੀ। ਇਸ ਕੈਂਪ ਨੂੰ ਦਿਲਚਸਪ ਬਣਾਉਣ ਲਈ ਗੀਤ, ਕਹਾਣੀਆਂ, ਖੇਡਾਂ, ਚਿੱਤਰਕਲਾ ’ਤੇ ਗੱਲਬਾਤ ਵਰਗੀਆਂ ਗਤੀਵਿਧੀਆਂ ਕਰਵਾਈਆਂ ਗਈਆਂ। ਕੈਂਪ ਦੇ ਪਹਿਲੇ ਦਿਨ ਵਿਦਿਆਰਥੀਆਂ ਨੂੰ ਅੱਖਰ ਗਿਆਨ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਦੂਜੇ ਦਿਨ ਰੋਜਾਨਾ ਜੀਵਨ ਵਿੱਚ ਕੰਮ ਆਉਣ ਵਾਲੀ ਗੱਲਬਾਤ ਦੀ ਮਹੱਤਤਾ ਬਾਰੇ ਦੱਸਿਆ ਗਿਆ। ਕੈਂਪ ਦੇ ਤੀਜੇ ਦਿਨ ਵਿਦਿਆਰਥੀਆਂ ਨੂੰ ਸੰਗੀਤ, ਨਾਚ ਅਤੇ ਚਿੱਤਰਕਲਾ ਵਰਗੀਆਂ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਸਕੂਲ ਦੇ ਐੱਮ.ਡੀ. ਜਸਵੀਰ ਸਿੰਘ ਸੰਧੂ ਨੇ ਜੋਰ ਦਿੰਦਿਆ ਕਿਹਾ ਕਿ ਸਿੱਖਣ ਦੀ ਇੱਛਾ ਰੱਖਣ ਵਾਲਾ ਮਨੁੱਖ ਚੁਣੌਤੀਆਂ ਨੂੰ ਵੀ ਮੌਕੇ ਬਣਾ ਲੈਂਦਾ ਹੈ ਅਤੇ ਹਮੇਸ਼ਾ ਚੜਦੀਕਲਾ ਵਿੱਚ ਰਹਿਣਾ ਉਸ ਦੀ ਆਦਤ ਬਣ ਜਾਂਦੀ ਹੈ। ਉਹਨਾਂ ਕਿਹਾ ਕਿ ਜੀਵਨ ਵਿੱਚ ਖੁਸ਼ੀ ਅਤੇ ਕਾਮਯਾਬੀ ਹਾਸਲ ਕਰਨ ਲਈ ਜੀਵਨ ਜਿਉਣ ਦੀਆਂ ਜੁਗਤਾਂ ਨੂੰ ਸਿੱਖਣਾ ਬਹੁਤ ਜਰੂਰੀ ਹੈ।

Have something to say? Post your comment

 

More in Malwa

ਡੀ.ਸੀ. ਦਫ਼ਤਰ ਸੰਗਰੂਰ ਬਾਹਰ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਆਦਤਨ ਅਪਰਾਧੀ : ਐਸ.ਐਸ.ਪੀ. 

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ