Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਭਗਵੰਤ ਮਾਨ ਸਰਕਾਰ ਹਰ ਮੋਰਚੇ ’ਤੇ ਫੇਲ੍ਹ : ਅਮਨਦੀਪ ਕੌਰ ਖੰਗੂੜਾ

August 08, 2026 06:01 PM
Rozana Sehaj times

ਅਹਿਮਦਗੜ੍ਹ : ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਮਹਿਲਾ ਕਾਂਗਰਸੀ ਆਗੂ ਬੀਬਾ ਅਮਨਦੀਪ ਕੌਰ ਖੰਗੂੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਹਰ ਮੋਰਚੇ ’ਤੇ ਪੂਰੀ ਤਰ੍ਹਾਂ ਅਸਫ਼ਲ ਸਾਬਤ ਹੋਈ ਹੈ। ਬਦਲਾਅ ਦੇ ਨਾਂ ’ਤੇ ਸੱਤਾ ਵਿੱਚ ਆਈ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਨਿਰਾਸ਼ਾ ਤੋਂ ਇਲਾਵਾ ਕੁਝ ਨਹੀਂ ਦਿੱਤਾ ਅਤੇ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਸਿਰਫ ਇਸ਼ਤਿਹਾਰਾਂ ਤੱਕ ਹੀ ਸੀਮਤ ਰਹਿ ਗਏ ਹਨ। ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ।

ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਅਸਫਲ ਰਹੀ ਹੈ। ਕਿਸਾਨਾਂ ਅਤੇ ਮਜ਼ਦੂਰਾਂ ਨਾਲ ਕੀਤੇ ਗਏ ਵਾਅਦੇ ਵੀ ਪੂਰੇ ਨਹੀਂ ਹੋਏ, ਖਰਾਬ ਹੋਈਆਂ ਫਸਲਾਂ ਦਾ ਪੂਰਾ ਮੁਆਵਜ਼ਾ ਨਹੀਂ ਦਿੱਤਾ ਗਿਆ ਅਤੇ ਕਿਸਾਨ ਅੱਜ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ’ਤੇ ਸੰਘਰਸ਼ ਕਰਨ ਲਈ ਮਜਬੂਰ ਹਨ। ਸੂਬੇ ਦਾ ਕਰਜ਼ਾ ਲਗਾਤਾਰ ਵੱਧ ਰਿਹਾ ਹੈ, ਜਦਕਿ ਵਿਕਾਸ ਕਾਰਜ ਠੱਪ ਪਏ ਹਨ। ਬੀਬਾ ਅਮਨਦੀਪ ਕੌਰ ਖੰਗੂੜਾ ਨੇ ਕਿਹਾ ਕਿ ਬੇਰੋਜ਼ਗਾਰੀ ਲਗਾਤਾਰ ਵੱਧ ਰਹੀ ਹੈ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਠੇਕਾ ਮੁਲਾਜ਼ਮ, ਕੱਚੇ ਅਧਿਆਪਕ ਅਤੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਆਪਣੀਆਂ ਹੱਕੀ ਮੰਗਾਂ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੀ। ਅਮਨਦੀਪ ਕੌਰ ਖੰਗੂੜਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਪੰਜਾਬ ਦੇ ਲੋਕਾਂ ਦੇ ਹੱਕਾਂ ਲਈ ਡਟ ਕੇ ਖੜ੍ਹੀ ਰਹੀ ਹੈ ਅਤੇ ਭਵਿੱਖ ਵਿੱਚ ਵੀ ਸਰਕਾਰ ਦੀਆਂ ਨਾਕਾਮੀਆਂ ਨੂੰ ਲੋਕਾਂ ਦੇ ਦਰਬਾਰ ਤੱਕ ਪਹੁੰਚਾ ਕੇ ਜਵਾਬਦੇਹੀ ਤੈਅ ਕਰਵਾਉਣ ਲਈ ਸੰਘਰਸ਼ ਜਾਰੀ ਰੱਖੇਗੀ।

 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ