Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ: ਪਿੰਡ ਸਤਜੋਤ ਨਗਰ ਤੋਂ ਸ਼ਰਧਾਲੂਆਂ ਦਾ ਜਥਾ ਪਵਿੱਤਰ ਅਸਥਾਨਾਂ ਲਈ ਰਵਾਨਾ

August 08, 2026 06:15 PM
Rozana Sehaj times

ਲੁਧਿਆਣਾ : ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸੂਬੇ ਦੇ ਆਮ ਲੋਕਾਂ ਅਤੇ ਬਜ਼ੁਰਗਾਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਮੁਫ਼ਤ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਨੂੰ ਹਲਕਾ ਗਿੱਲ ਅੰਦਰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸੇ ਤਹਿਤ ਅੱਜ ਹਲਕੇ ਦੇ ਪਿੰਡ ਸਤਜੋਤ ਨਗਰ ਤੋਂ ਸ਼ਰਧਾਲੂਆਂ ਦੀ ਇੱਕ ਬੱਸ ਨੂੰ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਲਈ ਉਤਸ਼ਾਹਪੂਰਵਕ ਮਾਹੌਲ ਵਿੱਚ ਰਵਾਨਾ ਕੀਤਾ ਗਿਆ। ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਦੇ ਚਿਹਰਿਆਂ 'ਤੇ ਭਾਰੀ ਖੁਸ਼ੀ ਅਤੇ ਸ਼ਰਧਾ ਸਾਫ਼ ਝਲਕ ਰਹੀ ਸੀ।

ਇਸ ਮੌਕੇ ਵਿਸ਼ੇਸ਼ ਤੌਰ 'ਤੇ ਗੱਲਬਾਤ ਕਰਦਿਆਂ ਪਿੰਡ ਸਤਜੋਤ ਨਗਰ ਦੀ ਸਰਪੰਚ ਮੈਡਮ ਸੁਖਵਿੰਦਰ ਕੌਰ ਬਾਵਾ ਅਤੇ ਬਲਾਕ ਸੰਮਤੀ ਮੈਂਬਰ ਪ੍ਰੀਤ ਮਹਿੰਦਰ ਸਿੰਘ ਨੇ ਸਾਂਝੇ ਤੌਰ 'ਤੇ ਆਖਿਆ ਕਿ ਮਾਨ ਸਰਕਾਰ ਸੂਬੇ ਦੇ ਲੋਕਾਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਵੀ ਪੂਰਾ ਸਤਿਕਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਉਨ੍ਹਾਂ ਸ਼ਰਧਾਲੂਆਂ ਲਈ ਵਰਦਾਨ ਸਾਬਤ ਹੋ ਰਹੀ ਹੈ, ਜੋ ਆਰਥਿਕ ਕਾਰਨਾਂ ਕਰਕੇ ਆਪਣੇ ਪੂਜਨੀਕ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਸਨ। ਇਸ ਮੌਕੇ ਮੈਡਮ ਸੁਖਵਿੰਦਰ ਕੌਰ ਬਾਵਾ ਸਰਪੰਚ ਅਤੇ ਲੁਧਿਆਣਾ-1 ਤੋਂ ਬਲਾਕ ਸੰਮਤੀ ਦੇ ਵਾਈਸ ਚੇਅਰਮੈਨ ਵਨੀਤ ਧਾਂਦਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆ ਕਿਹਾ ਕਿ ਹਲਕਾ ਵਿਧਾਇਕ ਦੀ ਯੋਗ ਅਗਵਾਈ ਸਦਕਾ ਅੱਜ ਪਿੰਡ-ਪਿੰਡ ਦੇ ਲੋਕਾਂ ਨੂੰ ਇਸ ਸਕੀਮ ਦਾ ਸਿੱਧਾ ਲਾਭ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਯਾਤਰੀਆਂ ਲਈ ਰਿਹਾਇਸ਼, ਵੀਆਈਪੀ ਖਾਣ-ਪੀਣ ਅਤੇ ਮੈਡੀਕਲ ਸਹੂਲਤਾਂ ਦੇ ਸ਼ਾਨਦਾਰ ਤੇ ਮੁਫ਼ਤ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਬਜ਼ੁਰਗਾਂ ਨੂੰ ਕੋਈ ਮੁਸ਼ਕਿਲ ਨਾ ਆਵੇ।ਇਸ ਮੌਕੇ 'ਤੇ ਬਲਾਕ ਸੰਮਤੀ ਲੁਧਿਆਣਾ-1 ਦੇ ਚੇਅਰਮੈਨ, ਵਾਈਸ ਚੇਅਰਮੈਨ ਵਨੀਤ ਧਾਂਦਰਾ, ਕੁਲਦੀਪ ਬਾਵਾ, ਉਸਮੀ, ਬਿੰਦੀਆ, ਕਾਲਾ ਸਿੰਘ, ਗੁਰਪ੍ਰੀਤ ਸਿੰਘ ਪੰਚ, ਅਮਰਦੀਪ ਸਿੰਘ, ਮਨਿੰਦਰ ਸਿੰਘ, ਆਰਤੀ ਸ਼ਰਮਾ, ਕਮਲਜੀਤ ਸਿੰਘ, ਰਜੀਵ ਅਰੋੜਾ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਦੇ ਪਤਵੰਤੇ ਸੱਜਣ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ, ਜਿਨ੍ਹਾਂ ਨੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦੇ ਕੇ ਰਵਾਨਾ ਕੀਤਾ।

Have something to say? Post your comment

More in Malwa

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਭਾਜਪਾ ਆਗੂ ਰਾਜੀਵ ਗਰਗ ਦੇ ਪਿਤਾ ਮਹਿੰਦਰ ਪਾਲ ਦਾ ਦਿਹਾਂਤ 

ਖਾਟੂ ਸ਼ਿਆਮ ਜਾਗਰਣ 'ਚ ਮੁੱਖ ਮੰਤਰੀ ਸੈਣੀ ਦੇ ਬੋਲ