Tuesday, November 17, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Majha

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨੂੰ ਸੂਰਜੀ ਊਰਜਾ ਸਥਾਪਿਤ ਕਰਨ ’ਤੇ ਮਿਲਿਆ ਸਨਮਾਨ

August 08, 2026 08:26 PM
Rozana Sehaj times


ਅੰਮ੍ਰਿਤਸਰ : ਖਾਲਸਾ ਕਾਲਜ ਗਵਰਨਿੰਗ ਕੌਂਸਲ ਨੂੰ ਵਾਤਾਵਰਣ ਪੱਖੀ ਅਤੇ ਸਾਫ਼-ਸੁਥਰੇ ਊਰਜੀ ਸਰੋਤਾਂ ਨੂੰ ਅਪਨਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਮਾਨਤਾ ਵਜੋਂ ਦਿੱਲੀ ਸਥਿਤ ਵਿਸ਼ਵ ਪੱਧਰੀ ਵਾਤਾਵਰਣ ਸੰਭਾਲ ਸੰਸਥਾ ‘ਅਰਥਡੇਅ ਡਾਟ ਓਆਰਜੀ’ ਵੱਲੋਂ ‘ਪਲੈਨੈੱਟ ਸਟਾਰਸ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਪੁਰਸਕਾਰ ਇਤਿਹਾਸਕ ਖਾਲਸਾ ਕਾਲਜ ਅਤੇ ਹੋਰਨਾਂ ਖਾਲਸਾ ਅਦਾਰਿਆਂ ਦੇ ਕੈਂਪਸਾਂ ਵਿਖੇ ਸਫਲਤਾਪੂਰਵਕ ਸੂਰਜੀ ਊਰਜਾ ਅਪਨਾਉਣ ਅਤੇ ਸਿੱਖਿਆ ਦੇ ਖੇਤਰ ’ਚ ਵਾਤਾਵਰਣ ਸਥਿਰਤਾ ਨੂੰ ਉਤਸ਼ਾਹਿਤ ਕਰਨ ਲਈ ਦਿੱਤਾ ਗਿਆ ਹੈ।
ਖਾਲਸਾ ਸੰਸਥਾਵਾਂ ਨੇ ਲਗਭਗ 10 ਸਾਲ ਪਹਿਲਾਂ ਭਾਵ ਸਾਲ 2016 ’ਚ ਸੂਰਜੀ ਊਰਜਾ ਲਈ ਦਿੱਲੀ ਸਥਿਤ ‘ਐਮਪਲਸ ਐਨਰਜ਼ੀ ਸਲਿਊਸ਼ਨਸ’ ਨਾਲ ਸਮਝੌਤਾ ਕੀਤਾ ਸੀ। ਇਸ ਤਹਿਤ ਛੇ ਕਾਲਜਾਂ ਅਤੇ ਸਕੂਲ ਕੈਂਪਸਾਂ ਵਿਖੇ ਸੂਰਜੀ ਪੈਨਲਾਂ ਰਾਹੀਂ ਲਗਭਗ 700 ਕਿਲੋਵਾਟ ਬਿਜਲੀ ਪੈਦਾ ਕੀਤੀ ਜਾ ਰਹੀ ਹੈ। ਇਸ ਉਪਰਾਲੇ ਨਾਲ ਨਾ ਸਿਰਫ਼ ਵਾਤਾਵਰਣ ਦੀ ਸੁਰੱਖਿਆ ’ਚ ਯੋਗਦਾਨ ਪਿਆ ਹੈ, ਸਗੋਂ ਗਵਰਨਿੰਗ ਕੌਂਸਲ ਨੂੰ ਆਰਥਿਕ ਤੌਰ ’ਤੇ ਵੀ ਵੱਡਾ ਫ਼ਾਇਦਾ ਹੋਇਆ ਹੈ ਅਤੇ ਸਸਤੀ ਊਰਜਾ ਦੀ ਵਰਤੋਂ ਕਰਕੇ ਕਰੋੜਾਂ ਰੁਪਏ ਦੀ ਬਚਤ ਹੋਈ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਜੁਆਇੰਟ ਸਕੱਤਰ (ਵਿੱਤ) ਸ: ਗੁਨਬੀਰ ਸਿੰਘ ਦੀ ਮੌਜ਼ੂਦਗੀ ’ਚ ਅਰਥਡੇਅਡਾਟਓਆਰਜੀ ਦੀ ਰੀਜਨਲ ਡਾਇਰੈਕਟਰ (ਏਸ਼ੀਆ) ਸ੍ਰੀਮਤੀ ਕਰੁਣਾ ਏ. ਸਿੰਘ ਵੱਲੋਂ ਉਕਤ ਪੁਰਸਕਾਰ ਸੌਂਪਣ ਸਮੇਂ ਕੀਤਾ ਗਿਆ। ਇਸ ਮੌਕੇ ਸ੍ਰੀਮਤੀ ਸਿੰਘ ਨੇ ਕਿਹਾ ਕਿ ਉਨ੍ਹਾਂ ਦੁਆਰਾ ਗਵਰਨਿੰਗ ਕੌਂਸਲ ਨੂੰ ਇਸ ਐਵਾਰਡ ਲਈ ਚੁਣ ਕੇ ਮਾਣ ਮਹਿਸੂਸ ਹੋ ਰਿਹਾ ਹੈ।
ਇਸ ਮੌਕੇ ਸ: ਛੀਨਾ ਨੇ ਅਰਥਡੇਅ ਡਾਟ ਓਆਰਜੀ ਅਤੇ ਸ੍ਰੀਮਤੀ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਖਾਲਸਾ ਅਦਾਰਿਆਂ ਨੇ ਸੂਬੇ ਭਰ ’ਚ ਲਗਭਗ 10 ਸਾਲ ਪਹਿਲਾਂ ਹੀ ਸਿੱਖਿਆ ਖੇਤਰ ’ਚ ਸੂਰਜੀ ਊਰਜਾ ਅਪਣਾਉਣ ਦੀ ਪਹਿਲਕਦਮੀ ਕੀਤੀ ਸੀ। ਉਨ੍ਹਾਂ ਕਿਹਾ ਕਿ 700 ਕਿਲੋਵਾਟ ਦੀ ਸਮਰੱਥਾ ਵਾਲੇ ਸੂਰਜੀ ਪੈਨਲ ਸਥਾਪਿਤ ਕਰਕੇ ਸਾਫ਼ ਊਰਜਾ ਵੱਲ ਕਦਮ ਵਧਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਉਕਤ ਸੰਸਥਾਵਾਂ ਨੂੰ ਕਰੋੜਾਂ ਰੁਪਏ ਦੀ ਬਚਤ ਹੋਈ ਹੈ, ਕਿਉਂਕਿ ਉਨ੍ਹਾਂ ਨੂੰ ਬਿਜਲੀ ਲਗਭਗ 4 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਮਿਲ ਰਹੀ ਹੈ ਅਤੇ ਪੂਰੀ ਸਥਾਪਨਾ ਮੁਫ਼ਤ ਕੀਤੀ ਗਈ ਸੀ।
ਇਸ ਮੌਕੇ ਸ: ਗੁਨਬੀਰ ਸਿੰਘ ਨੇ ਵੀ ਧੰਨਵਾਦ ਕਰਦਿਆਂ ਕਿਹਾ ਕਿ ਸਮੇਂ ਦੇ ਨਾਲ ਊਰਜਾ ਦੀਆਂ ਲੋੜਾਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸੂਰਜੀ ਊਰਜਾ ਦੀ ਮੌਜੂਦਾ ਸਮਰੱਥਾ ’ਚ ਹੋਰ ਵਾਧਾ ਕਰਨ ਲਈ ਜੁਆਇੰਟ ਸਕੱਤਰ (ਬਿਲਡਿੰਗਜ਼) ਸ: ਪਰਮਜੀਤ ਸਿੰਘ ਬੱਲ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਸਦਕਾ ਵਿਚਾਰ-ਵਟਾਂਦਰਾ ਚੱਲ ਰਿਹਾ ਹੈ ਅਤੇ ਸੂਰਜੀ ਊਰਜਾ ਦੇ ਉਤਪਾਦਨ ਨੂੰ ਹੋਰ ਵਧਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।

Have something to say? Post your comment

More in Majha

ਮਾਝੇ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ 'ਆਪ' ਨੂੰ ਵੱਡਾ ਫਤਵਾ ਦੇਣਗੇ: ਭਗਵੰਤ ਸਿੰਘ ਮਾਨ

ਅਫਰੀਦੀ ਨੂੰ ਇਥੋਪੀਆ ਤੋਂ ਡਿਪੋਰਟ ਕਰਨ ਦਾ ਮਾਮਲਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ

ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਨਾਲ ਜੁੜੇ ਦੋ ਨੈੱਟਵਰਕਾਂ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ

ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ

ਅੰਮ੍ਰਿਤਸਰ ‘ਚ 36 ਕਿਲੋ ਹੈਰੋਇਨ ਬਰਾਮਦ; ਨਾਬਾਲਗ ਸਮੇਤ ਚਾਰ ਕਾਬੂ

ਅੰਮ੍ਰਿਤਸਰ ਵਿੱਚ ਦੋ ਉੂਜ਼ੀ ਬੰਦੂਕਾਂ ਸਮੇਤ 8 ਹਥਿਆਰ, 34 ਕਿੱਲੋ ਹੈਰੋਇਨ, ਦੋ ਹੈਂਡ ਗ੍ਰਨੇਡ ਬਰਾਮਦ; 16 ਵਿਅਕਤੀ ਕਾਬੂ