Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ ’ਚ ਮੈਡੀਕਲ ਸੇਵਾਵਾਂ ਤੇ ਸਟਾਫ਼ ਦੀਆਂ ਤਨਖ਼ਾਹਾਂ ਵਿਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ : ਐਡਵੋਕੇਟ ਧਾਮੀ

August 08, 2026 08:30 PM
ਗੁਰਪ੍ਰੀਤ ਸਿੰਘ ਡੱਬ



ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ, ਸ਼ਾਹਬਾਦ ਮਾਰਕੰਡਾ ਵਿਖੇ ਪਹੁੰਚ ਕੇ ਟਰੱਸਟ ਮੈਂਬਰਾਂ, ਹਸਪਤਾਲ ਦੇ ਸਟਾਫ ਅਤੇ ਇਲਾਕੇ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਜਦੋਂ ਤੱਕ ਹਸਪਤਾਲ ਸਬੰਧੀ ਅਦਾਲਤੀ ਮਾਮਲੇ ਦਾ ਅੰਤਿਮ ਫ਼ੈਸਲਾ ਨਹੀਂ ਆ ਜਾਂਦਾ, ਉਦੋਂ ਤੱਕ ਸ਼੍ਰੋਮਣੀ ਕਮੇਟੀ ਆਪਣੀਆਂ ਜ਼ਿੰਮੇਵਾਰੀਆਂ ਤੋਂ ਪਿੱਛੇ ਨਹੀਂ ਹਟੇਗੀ ਅਤੇ ਸਟਾਫ ਦੀਆਂ ਤਨਖ਼ਾਹਾਂ ਸਮੇਤ ਮਰੀਜ਼ਾਂ ਨੂੰ ਮਿਲ ਰਹੀਆਂ ਸਾਰੀਆਂ ਮੈਡੀਕਲ ਸਹੂਲਤਾਂ ਨੂੰ ਨਿਰਵਿਘਨ ਜਾਰੀ ਰੱਖਿਆ ਜਾਵੇਗਾ।
ਉਨ੍ਹਾਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਹਸਪਤਾਲਾਂ ਅਤੇ ਵਿਦਿਅਕ ਸੰਸਥਾਵਾਂ ਵਿੱਚ ਜਾਤ-ਪਾਤ, ਧਰਮ ਜਾਂ ਕਿਸੇ ਹੋਰ ਕਿਸਮ ਦਾ ਕੋਈ ਭੇਦਭਾਵ ਨਹੀਂ ਕੀਤਾ ਜਾਂਦਾ ਅਤੇ ਹਰ ਵਿਅਕਤੀ ਨੂੰ, ਸਰਬੱਤ ਦੇ ਭਲੇ ਦੀ ਭਾਵਨਾ ਅਨੁਸਾਰ, ਉਸ ਦੀ ਲੋੜ ਮੁਤਾਬਕ ਮੈਡੀਕਲ ਸਹਾਇਤਾ ਮੁਹੱਈਆ ਕਰਵਾਉਣਾ ਹੀ ਸੰਸਥਾ ਦਾ ਮੂਲ ਉਦੇਸ਼ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਹਮੇਸ਼ਾ ਅਦਾਲਤਾਂ ਦੇ ਫ਼ੈਸਲਿਆਂ ਦਾ ਸਤਿਕਾਰ ਕੀਤਾ ਹੈ ਅਤੇ ਇਸ ਮਾਮਲੇ ਵਿੱਚ ਵੀ ਕਾਨੂੰਨੀ ਪ੍ਰਕਿਰਿਆ ਅਨੁਸਾਰ ਹੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 12 ਮਈ ਨੂੰ ਆਏ ਫ਼ੈਸਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਕਾਨੂੰਨੀ ਅਧਿਕਾਰ ਅਨੁਸਾਰ ਐਲਪੀਏ ਦਾਇਰ ਕੀਤੀ ਗਈ ਸੀ, ਜਿਸ ’ਤੇ ਮਾਨਯੋਗ ਹਾਈਕੋਰਟ ਦੇ ਡਬਲ ਬੈਂਚ ਵੱਲੋਂ ਸੁਣਵਾਈ ਕੀਤੀ ਗਈ ਅਤੇ ਨਵੇਂ ਬਣੇ ਮੈਡੀਕਲ ਬੋਰਡ ਸਬੰਧੀ ਕਾਰਵਾਈ ’ਤੇ ਰੋਕ ਲਗਾਈ ਗਈ ਹੈ।
ਉਨ੍ਹਾਂ ਕਿਹਾ ਕਿ ਇਸ ਲਈ ਹੁਣ ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਹੈ। ਜਿੰਨਾ ਚਿਰ ਅਦਾਲਤ ਦਾ ਅੰਤਿਮ ਫ਼ੈਸਲਾ ਨਹੀਂ ਆਉਂਦਾ, ਸ਼੍ਰੋਮਣੀ ਕਮੇਟੀ ਆਪਣੇ ਪਹਿਲਾਂ ਵਾਲੇ ਫ਼ਰਜ਼ ਪੂਰੀ ਤਰ੍ਹਾਂ ਨਿਭਾਏਗੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੁਜੀਤ ਸਿੰਘ ਵਿਰਕ, ਅੰਤ੍ਰਿੰਗ ਮੈਂਬਰ ਸ. ਬਲਦੇਵ ਸਿੰਘ ਕਾਇਮਪੁਰ, ਮੈਂਬਰ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸ. ਤੇਜਿੰਦਰਪਾਲ ਸਿੰਘ ਲਾਡਵਾਂ ਮੈਂਬਰ ਧਰਮ ਪ੍ਰਚਾਰ ਕਮੇਟੀ, ਸ. ਹਰਪਾਲ ਸਿੰਘ ਮਛੌਂਡਾ, ਸਾਬਕਾ ਮੈਂਬਰ ਸ. ਅਮਰਜੀਤ ਸਿੰਘ ਮੰਗੀ, ਸਕੱਤਰ ਸ. ਸੁਖਮਿੰਦਰ ਸਿੰਘ, ਸ. ਹਰਕੇਸ਼ ਸਿੰਘ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਪ੍ਰਦੇਸ਼, ਹਰਿਆਣਾ ਗੁਰਦੁਆਰਾ ਕਮੇਟੀ ਦੇ ਮੈਂਬਰ ਸ. ਸੁਖਜਿੰਦਰ ਸਿੰਘ ਮਸਾਣਾਂ, ਸ. ਰਵਿੰਦਰ ਸਿੰਘ ਰਾਣਾ, ਸ. ਕਾਕਾ ਸਿੰਘ ਲੱਧੂਵਾਸ, ਸ. ਬਲਕਾਰ ਸਿੰਘ, ਸ. ਗੁਰਜੀਤ ਸਿੰਘ, ਸ. ਐਸ. ਐਸ ਚੀਮਾ ਸੀ.ਈ.ਓ. ਮੀਰੀ ਪੀਰੀ ਮੈਡੀਕਲ ਕਾਲਜ, ਸਿੱਖ ਮਿਸ਼ਨ ਹਰਿਆਣਾ ਦੇ ਇੰਚਾਰਜ ਸ. ਸੁਖਵਿੰਦਰ ਸਿੰਘ ਸਮੇਤ ਹੋਰ ਹਾਜ਼ਰ ਸਨ।

Have something to say? Post your comment

More in Majha

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ