Saturday, September 26, 2026
BREAKING NEWS
• ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

Malwa

ਭੁਪਿੰਦਰ ਸਿੰਘ ਮਸੀਂਗਣ ਨੇ ਕੀਤੀ ਘਰ ਵਾਪਸੀ

August 08, 2026 08:46 PM
Rozana Sehaj times

ਦੇਵੀਗੜ੍ਹ  : ਹਲਕੇ ਦੀ ਸਿਆਸਤ ਵਿੱਚ ਉਸ ਸਮੇਂ ਇੱਕ ਨਵਾਂ ਮੋੜ ਆਇਆ ਜਦੋਂ ਹਲਕਾ ਸਨੌਰ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਮਸੀਂਗਣ ਨੇ ਆਪਣੀ ਪਾਰਟੀ ਨੂੰ ਅਲਵਿਦਾ ਆਖਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਿੱਚ ਮੁੜ ਘਰ ਵਾਪਸੀ ਕਰ ਲਈ। ਇਸ ਸਿਆਸੀ ਘਟਨਾਕ੍ਰਮ ਨਾਲ ਇਲਾਕੇ ਦੀ ਸਿਆਸਤ ਵਿੱਚ ਚਰਚਾ ਛਿੜ ਗਈ ਹੈ।
ਪਾਰਟੀ ਵਿੱਚ ਮੁੜ ਸ਼ਾਮਲ ਹੋਣ ਉਪਰੰਤ ਪੱਤਰਕਾਰਾਂ ਨਾਲ  ਗੱਲਬਾਤ ਕਰਦਿਆਂ ਭੁਪਿੰਦਰ ਸਿੰਘ ਮਸੀਂਗਣ ਨੇ ਆਪਣੇ ਫ਼ੈਸਲੇ ਬਾਰੇ ਖੁੱਲ੍ਹ ਕੇ ਗੱਲ ਕੀਤੀ ਅਤੇ ਮੌਜੂਦਾ ਸਿਆਸੀ ਹਾਲਾਤਾਂ ’ਤੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਪੰਜਾਬ ਅਤੇ ਪੰਥਕ ਹਾਲਾਤ ਬਹੁਤ ਗੰਭੀਰ ਬਣੇ ਹੋਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਮੇਂ ਸਿਰਫ਼  ਅਕਾਲੀ ਦਲ ਅੰਮ੍ਰਿਤਸਰ ਅਤੇ ਇਸ ਦੇ ਮੁਖੀ  ਸਿਮਰਨਜੀਤ ਸਿੰਘ ਮਾਨ ਹੀ ਅਜਿਹੇ ਨੇਤਾ ਹਨ, ਜੋ ਸੰਤ  ਜਰਨੈਲ ਸਿੰਘ  ਖਾਲਸਾ ਭਿੰਡਰਾਂਵਾਲਿਆਂ ਦੇ ਮਾਰਗ ਅਤੇ ਉਨ੍ਹਾਂ ਦੇ ਬੋਲਾਂ ’ਤੇ ਪੂਰੀ ਤਰ੍ਹਾਂ ਪਹਿਰਾ ਦੇ ਰਹੇ ਹਨ।
ਭੁਪਿੰਦਰ ਸਿੰਘ ਮਸੀਂਗਣ ਨੇ ਹੋਰਨਾਂ ਪੰਥਕ ਅਖਵਾਉਣ ਵਾਲੀਆਂ ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਨੂੰ ਕਰੜੇ ਹੱਥੀਂ ਲਿਆ। ਉਨ੍ਹਾਂ ਬਿਨਾਂ ਨਾਂ ਲਏ ਸਪੱਸ਼ਟ ਕੀਤਾ ਕਿ ਜਿਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੀਆਂ ਦਿਲ ਹਿਲਾ ਦੇਣ ਵਾਲੀਆਂ ਘਟਨਾਵਾਂ ਸਮੇਂ ਆਪਣਾ ਰਾਜ ਭਾਗ ਅਤੇ ਕੁਰਸੀ ਬਚਾਈ ਰੱਖੀ ਅਤੇ ਲੋਕ ਵਿਰੋਧੀ ਭੂਮਿਕਾ ਨਿਭਾਈ, ਉਹ ਅੱਜ ਵੀ ਆਪਣੇ ਆਪ ਨੂੰ ਪੰਥਕ ਅਖਵਾ ਕੇ ਭੋਲੇ-ਭਾਲੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪ੍ਰੋਫ਼ੈਸਰ ਮਹਿੰਦਰਪਾਲ ਸਿੰਘ, ਸੁਖਚੈਨ ਸਿੰਘ ਅਤਲਾ ਅਤੇ ਯੂਥ ਆਗੂ ਜਸਪਾਲ ਸਿੰਘ ਹਾਜ਼ਰ ਸਨ ।

ਕੈਪਸਨ : ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਭੁਪਿੰਦਰ ਸਿੰਘ ਮਸੀਂਗਣ ਨੂੰ ਪਾਰਟੀ ਵਿਚ ਸ਼ਾਮਿਲ ਹੋਣ ਤੇ ਸਨਮਾਨਿਤ ਕਰਦੇ ਹੋਏ। ਨਾਲ ਹਨ ਪ੍ਰੌਫੈਸਰ ਮਹਿੰਦਰਪਾਲ ਸਿੰਘ ਅਤੇ ਹੋਰ ਆਗੂ।

 
 

Have something to say? Post your comment