Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪੰਜਾਬ ਦੀ ਆਪਣੀ ਆਈ.ਪੀ.ਐਲ., 30 ਅਗਸਤ ਤੋਂ 13 ਸਤੰਬਰ ਤੱਕ ਹੋਣ ਵਾਲੀ ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਵਿੱਚ ਖੇਡਣਗੇ ਚੋਟੀ ਦੇ ਖਿਡਾਰੀ: ਭਗਵੰਤ ਸਿੰਘ ਮਾਨ

August 08, 2026 09:02 PM
Rozana Sehaj times

ਚੰਡੀਗੜ੍ਹ : ਪੰਜਾਬ ਨੂੰ ਆਈ.ਪੀ.ਐਲ. ਦੀ ਤਰਜ਼ 'ਤੇ ਟਵੰਟੀ-20 ਲੀਗ ਮਿਲਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 'ਸ਼ੇਰ-ਏ-ਪੰਜਾਬ ਟਵੰਟੀ-20 ਲੀਗ' ਦੀ ਸ਼ੁਰੂਆਤ ਦਾ ਐਲਾਨ ਕੀਤਾ, ਜਿਸ ਵਿੱਚ ਛੇ ਫ਼੍ਰੈਂਚਾਇਜ਼ੀ ਟੀਮਾਂ ਸ਼ਾਮਲ ਹਨ। ਇਨ੍ਹਾਂ ਟੀਮਾਂ ਵਿੱਚ ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਅਭਿਸ਼ੇਕ ਸ਼ਰਮਾ, ਪ੍ਰਭਸਿਮਰਨ ਸਿੰਘ, ਰਮਨਦੀਪ ਸਿੰਘ ਅਤੇ ਗੁਰਨੂਰ ਬਰਾੜ ਸਮੇਤ ਪੰਜਾਬ ਦੇ ਸਟਾਰ ਕ੍ਰਿਕਟਰ ਖੇਡਣਗੇ। ਇਹ ਲੀਗ 30 ਅਗਸਤ ਤੋਂ 13 ਸਤੰਬਰ ਤੱਕ ਮੋਹਾਲੀ ਦੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਸਟੇਡੀਅਮ ਵਿੱਚ ਖੇਡੀ ਜਾਵੇਗੀ। 9 ਅਗਸਤ ਨੂੰ ਹੋਣ ਵਾਲੀ ਨਿਲਾਮੀ ਵਿੱਚ ਪੰਜਾਬ ਦੇ 450 ਤੋਂ ਵੱਧ ਖਿਡਾਰੀ ਹਿੱਸਾ ਲੈਣਗੇ, ਜਿਸ ਨਾਲ ਉੱਭਰਦੀ ਪ੍ਰਤਿਭਾ ਨੂੰ ਸਥਾਪਤ ਖਿਡਾਰੀਆਂ ਨਾਲ ਖੇਡਣ ਦਾ ਇੱਕ ਵੱਡਾ ਮੌਕਾ ਤੇ ਮੰਚ ਮਿਲੇਗਾ। ਅੱਜ ਦੇ ਇਸ ਮੌਕੇ ਭਾਰਤੀ ਕ੍ਰਿਕਟਰ ਅਭਿਸ਼ੇਕ ਸ਼ਰਮਾ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਮੌਜੂਦ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਦੇਸ਼ ਨੂੰ ਪ੍ਰਤਿਭਾਸ਼ਾਲੀ ਖਿਡਾਰੀ ਦਿੱਤੇ ਹਨ ਅਤੇ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡ ਖੇਤਰ ਵਿੱਚ ਸੂਬੇ ਨੂੰ ਹੋਰ ਮਜ਼ਬੂਤ ਕਰਨ ਲਈ ਨਿਰੰਤਰ ਕੰਮ ਕਰ ਰਹੀ ਹੈ। ਉਨ੍ਹਾਂ ਨੇ ਖੇਡਾਂ ਨੂੰ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਵਿੱਚ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ ਦੱਸਿਆ। ਖਿਡਾਰੀਆਂ ਨਾਲ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ: “ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਦੇ ਖਿਡਾਰੀਆਂ ਨੂੰ ਮਿਲ ਕੇ ਬਹੁਤ ਖੁਸ਼ੀ ਹੋਈ। ਪੰਜਾਬ ਦੀ ਧਰਤੀ ਨੇ ਹਮੇਸ਼ਾ ਦੇਸ਼ ਨੂੰ ਨਾਮਵਰ ਖਿਡਾਰੀ ਦਿੱਤੇ ਹਨ। ਸਾਡੀ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਹੋਰ ਅੱਗੇ ਲਿਜਾਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਟਵੰਟੀ-20 ਕੱਪ ਵਿੱਚ ਛੇ ਟੀਮਾਂ ਹਿੱਸਾ ਲੈ ਰਹੀਆਂ ਹਨ। ਸਾਰੇ ਮੈਚ 30 ਅਗਸਤ ਤੋਂ 13 ਸਤੰਬਰ ਤੱਕ ਪੀ.ਸੀ.ਏ. ਸਟੇਡੀਅਮ, ਮੋਹਾਲੀ ਵਿਖੇ ਖੇਡੇ ਜਾਣਗੇ। ਹੱਸਦਾ-ਖੇਡਦਾ ਪੰਜਾਬ, ਰੰਗਲਾ ਪੰਜਾਬ।” ਇਸ ਲੀਗ ਨੂੰ “ਪੰਜਾਬ ਦਾ ਆਪਣਾ ਆਈ.ਪੀ.ਐਲ.” ਕਰਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਇੱਥੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਅਤੇ ਰਾਸ਼ਟਰੀ ਪੱਧਰ ਦੇ ਖਿਡਾਰੀਆਂ ਨਾਲ ਹੋਈ ਮੀਟਿੰਗ ਦੌਰਾਨ ਤੈਅ ਹੋਇਆ ਕਿ ਇਸ ਲੀਗ ਵਿੱਚ ਛੇ ਫ਼੍ਰੈਂਚਾਇਜ਼ੀ ਟੀਮਾਂ ਹੋਣਗੀਆਂ। ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਸ਼ੁਭਮਨ ਗਿੱਲ 'ਫ਼ਾਜ਼ਿਲਕਾ ਫ਼ਾਲਕਨਜ਼' ਦੀ ਨੁਮਾਇੰਦਗੀ ਕਰਨਗੇ, ਅਰਸ਼ਦੀਪ ਸਿੰਘ 'ਲੁਧਿਆਣਾ ਲਾਇਨਜ਼' ਲਈ, ਅਭਿਸ਼ੇਕ ਸ਼ਰਮਾ 'ਅੰਮ੍ਰਿਤਸਰ ਸੂਰਮਾਜ਼' ਲਈ, ਪ੍ਰਭਸਿਮਰਨ ਸਿੰਘ 'ਜਲੰਧਰ ਵਾਰੀਅਰਜ਼' ਲਈ, ਰਮਨਦੀਪ ਸਿੰਘ 'ਮੋਹਾਲੀ ਕਿੰਗਜ਼' ਲਈ ਅਤੇ ਗੁਰਨੂਰ ਬਰਾੜ 'ਬਠਿੰਡਾ ਰਾਇਲਜ਼' ਲਈ ਖੇਡਣਗੇ। ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਇਹ ਖਿਡਾਰੀ ਟੂਰਨਾਮੈਂਟ ਦੀ ਸ਼ਾਨ ਵਧਾਉਣਗੇ। ਇਹ ਲੀਗ 30 ਅਗਸਤ ਤੋਂ 13 ਸਤੰਬਰ ਤੱਕ ਕਰਵਾਈ ਜਾਵੇਗੀ, ਜਿਸ ਦੇ ਸਾਰੇ ਮੈਚ ਮੋਹਾਲੀ ਦੇ ਪੀ.ਸੀ.ਏ. ਕ੍ਰਿਕਟ ਸਟੇਡੀਅਮ ਵਿੱਚ ਹੋਣਗੇ।”
ਮੁੱਖ ਮੰਤਰੀ ਨੇ ਕਿਹਾ, “ਪੰਜਾਬ ਇਸ ਵੇਲੇ ਭਾਰਤੀ ਕ੍ਰਿਕਟ ਟੀਮ ਦੀ ਰੀੜ੍ਹ ਦੀ ਹੱਡੀ ਹੈ, ਜਿਸ ਦੇ 21 ਖਿਡਾਰੀ ਆਈ.ਪੀ.ਐਲ. ਵਿੱਚ ਖੇਡ ਰਹੇ ਹਨ। ਇਹ ਸਾਰੇ ਖਿਡਾਰੀ ਹੁਣ ਪੰਜਾਬ ਦੀ ਆਪਣੀ ਲੀਗ ਦੀ ਖਿੱਚ ਦਾ ਕੇਂਦਰ ਹੋਣਗੇ। ਪੰਜਾਬ ਕ੍ਰਿਕਟ ਲੀਗ ਵਿੱਚ ਹਿੱਸਾ ਲੈਣ ਵਾਲੇ ਸਾਰੇ ਖਿਡਾਰੀ ਪੰਜਾਬ ਦੇ ਹੀ ਹੋਣਗੇ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ, “ਇਸ ਮਕਸਦ ਲਈ ਪੰਜਾਬ ਦੇ 450 ਤੋਂ ਵੱਧ ਖਿਡਾਰੀਆਂ ਦਾ ਇੱਕ ਪੂਲ ਤਿਆਰ ਕੀਤਾ ਗਿਆ ਹੈ, ਜੋ 9 ਅਗਸਤ ਨੂੰ ਹੋਣ ਵਾਲੀ ਨਿਲਾਮੀ ਵਿੱਚ ਹਿੱਸਾ ਲੈਣਗੇ। ਇਹਨਾਂ ਖਿਡਾਰੀਆਂ ਵਿੱਚ ਅਨਮੋਲਪ੍ਰੀਤ ਸਿੰਘ, ਮਯੰਕ ਮਾਰਕੰਡੇ, ਨਮਨ ਧੀਰ, ਵਿਹਾਨ ਮਲਹੋਤਰਾ, ਇਮਾਨਜੋਤ ਸਿੰਘ ਚਾਹਲ, ਅਸ਼ਵਨੀ ਕੁਮਾਰ ਅਤੇ ਕ੍ਰਿਸ਼ ਭਗਤ ਵਰਗੇ ਪ੍ਰਮੁੱਖ ਨਾਂ ਸ਼ਾਮਲ ਹਨ। ਇਹ ਲੀਗ ਰਾਊਂਡ-ਰੋਬਿਨ ਆਧਾਰ 'ਤੇ ਖੇਡੀ ਜਾਵੇਗੀ, ਜਿਸ ਵਿੱਚ ਹਰੇਕ ਟੀਮ ਅੱਠ ਲੀਗ ਮੈਚ ਖੇਡੇਗੀ।” ਉਨ੍ਹਾਂ ਕਿਹਾ, “ਇਹ ਲੀਗ ਪੰਜਾਬ ਦੇ ਨੌਜਵਾਨ ਖਿਡਾਰੀਆਂ ਨੂੰ ਇੱਕ ਵੱਡੇ ਮੰਚ 'ਤੇ ਖੇਡਣ ਦਾ ਅਹਿਮ ਤਜਰਬਾ ਪ੍ਰਦਾਨ ਕਰੇਗੀ ਅਤੇ ਉਨ੍ਹਾਂ ਨੂੰ ਸਥਾਪਤ ਖਿਡਾਰੀਆਂ ਨਾਲ ਡਰੈਸਿੰਗ ਰੂਮ ਸਾਂਝਾ ਕਰਨ ਦਾ ਮੌਕਾ ਦੇਵੇਗੀ, ਜਿਸ ਨਾਲ ਉਨ੍ਹਾਂ ਦਾ ਤਜਰਬਾ ਵਧੇਗਾ। ਪੰਜਾਬ 'ਚੋਂ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਵਿਆਪਕ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਖੇਡਾਂ ਇਸ ਜੰਗ ਵਿੱਚ ਸਭ ਤੋਂ ਵੱਡਾ ਹਥਿਆਰ ਹਨ।” ਮੁੱਖ ਮੰਤਰੀ ਨੇ ਜ਼ਿਕਰ ਕੀਤਾ, “ਸੂਬੇ ਭਰ ਵਿੱਚ 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਖੇਡ ਮੁਕਾਬਲੇ ਹਰ ਸਾਲ ਸਫ਼ਲਤਾਪੂਰਵਕ ਕਰਵਾਏ ਜਾ ਰਹੇ ਹਨ। ਇਸੇ ਤਰ੍ਹਾਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ 3,100 ਤੋਂ ਵੱਧ ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ। ਪੰਜਾਬ ਅਕਤੂਬਰ-ਨਵੰਬਰ ਵਿੱਚ ਪਹਿਲੀ ਵਾਰ 'ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ' ਦੀ ਮੇਜ਼ਬਾਨੀ ਕਰੇਗਾ ਅਤੇ ਹੁਣ ਸੂਬੇ ਦੀ ਆਪਣੀ ਕ੍ਰਿਕਟ ਲੀਗ ਵੀ ਸ਼ੁਰੂ ਹੋਣ ਜਾ ਰਹੀ ਹੈ।” ਇਸ ਮੌਕੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ, ਸਕੱਤਰ ਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਮੀਤ ਪ੍ਰਧਾਨ ਦੀਪਕ ਬਾਲੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਨਮਾਨ ਵਜੋਂ ਲੀਗ ਦੇ ਲੋਗੋ ਵਾਲੀ ਟੀ-ਸ਼ਰਟ ਭੇਟ ਕੀਤੀ। ਇਸ ਮੌਕੇ ਭਾਰਤੀ ਟੀਮ ਦੇ ਖਿਡਾਰੀ ਅਭਿਸ਼ੇਕ ਸ਼ਰਮਾ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਨੇ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਤਿਕਾਰ ਵਜੋਂ ਕ੍ਰਿਕਟ ਬੱਲਾ ਅਤੇ ਗੇਂਦ ਭੇਟ ਕੀਤੀ।

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ