Saturday, September 26, 2026
BREAKING NEWS
• ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

Majha

ਬਟਾਲਾ ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ

August 08, 2026 09:10 PM
Rozana Sehaj times

ਬਟਾਲਾ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਬਟਾਲਾ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਵੱਡੀ ਸਫ਼ਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਬਟਾਲਾ ਪੁਲਿਸ ਨਾਲ ਸਾਂਝੇ ਖੁਫੀਆ ਆਪ੍ਰੇਸ਼ਨ ਤਹਿਤ ਉਕਤ ਗ੍ਰਨੇਡ ਹਮਲੇ ਵਿੱਚ ਸ਼ਾਮਲ ਤੀਜੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਕਰਨਜੀਤ ਸਿੰਘ ਉਰਫ਼ ਬੱਚਾ ਵਾਸੀ ਮੁਰਗੀ ਮੁਹੱਲਾ, ਬਟਾਲਾ ਵਜੋਂ ਹੋਈ ਹੈ। ਇਹ ਕਾਰਵਾਈ, 1 ਅਗਸਤ, 2026 ਨੂੰ ਬਟਾਲਾ ਵਿਖੇ ਪੁਲਿਸ ਚੌਂਕੀ ਅਰਬਨ ਅਸਟੇਟ ’ਤੇ ਹੋਏ ਗ੍ਰਨੇਡ ਹਮਲੇ ਵਿੱਚ ਸ਼ਾਮਲ ਦੋ ਮੁਲਜ਼ਮਾਂ- ਰਾਜਨ ਉਰਫ਼ ਗੁੱਲੂ ਅਤੇ ਇੱਕ ਨਾਬਾਲਗ, ਦੀ ਗ੍ਰਿਫ਼ਤਾਰੀ ਤੋਂ ਕੁਝ ਦਿਨਾਂ ਬਾਅਦ ਸਾਹਮਣੇ ਆਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਕਰਨਜੀਤ ਉਰਫ਼ ਬੱਚਾ ਪੁਰਤਗਾਲ ਸਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਮਾਸਟਰਮਾਈਂਡ ਵੱਲੋਂ ਚਲਾਏ ਜਾ ਰਹੇ ਆਈਐਸਆਈ-ਸਮਰਥਿਤ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਹੈ। ਵਾਰਦਾਤ ਤੋਂ ਬਾਅਦ, ਦੋਸ਼ੀ ਰੂਹਪੋਸ਼ ਹੋ ਗਿਆ ਸੀ ਅਤੇ ਕਥਿਤ ਤੌਰ ’ਤੇ ਰਾਜ ਭਰ ਵਿੱਚ ਪੁਲਿਸ ਅਦਾਰਿਆਂ ’ਤੇ ਅਜਿਹੇ ਹਮਲਿਆਂ ਦੀ ਯੋਜਨਾ ਬਣਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਤਕਨੀਕੀ ਅਤੇ ਖੁਫੀਆ ਜਾਣਕਾਰੀ ਦੀ ਵਰਤੋਂ ਕਰਦਿਆਂ  ਪੁਲਿਸ ਟੀਮਾਂ ਨੇ ਦੋਸ਼ੀ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ। ਡੀਜੀਪੀ ਨੇ ਕਿਹਾ ਕਿ ਪੂਰੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਨ, ਵਿਦੇਸ਼ੀ ਹੈਂਡਲਰਾਂ ਅਤੇ ਸਥਾਨਕ ਸਹਾਇਤਾ ਨੈੱਟਵਰਕਾਂ ਦੀ ਪਛਾਣ ਕਰਨ ਅਤੇ ਸਾਜ਼ਿਸ਼ ਵਿੱਚ ਸ਼ਾਮਲ ਅਗਲੇ-ਪਿਛਲੇ ਸਬੰਧ  ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧ ਵਿੱਚ ਐਫਆਈਆਰ ਨੰਬਰ 239 ਮਿਤੀ 01.08.2026 ਨੂੰ ਬੀਐਨਐਸ ਦੀ ਧਾਰਾ 109 ਅਤੇ 324(4) ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5 ਦੇ ਤਹਿਤ ਪਹਿਲਾਂ ਹੀ ਬਟਾਲਾ ਦੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਵਿੱਚ ਕੇਸ  ਦਰਜ ਕੀਤਾ ਜਾ ਚੁੱਕਾ ਹੈ।

Have something to say? Post your comment

 

More in Majha

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ