Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

August 08, 2026 09:16 PM
Rozana Sehaj times
ਫਿਰੋਜ਼ਪੁਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਫਿਰੋਜ਼ਪੁਰ ਨੇ ਬਾਰਡਰ ਸਿਕਿਉਰਿਟੀ ਫੋਰਸ (ਬੀ.ਐਸ.ਐਫ.) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੋ ਵਿਅਕਤੀਆਂ ਨੂੰ 30.200 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰਲੇ ਇੱਕ ਵੱਡੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਵਾਸੀ ਪਿੰਡ ਵੱਲੇ ਸ਼ਾਹ ਉਤਾੜ, ਫ਼ਾਜ਼ਿਲਕਾ ਅਤੇ ਮਨਪ੍ਰੀਤ ਸਿੰਘ ਵਾਸੀ ਪਿੰਡ ਨਵਾਂ ਹਸਤਾ, ਫ਼ਾਜ਼ਿਲਕਾ ਵਜੋਂ ਹੋਈ ਹੈ। ਹੈਰੋਇਨ ਦੀ ਇਹ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਵੱਲੋਂ ਤਸਕਰੀ ਲਈ ਵਰਤਿਆ ਜਾ ਰਿਹਾ ਹੀਰੋ ਡੀਲਕਸ ਮੋਟਰਸਾਈਕਲ (ਪੀਬੀ-05-ਏਐਸ-9856) ਵੀ ਜ਼ਬਤ ਕਰ ਲਿਆ ਹੈ। ਡੀ.ਜੀ.ਪੀ. ਨੇ ਦੱਸਿਆ ਕਿ ਸਰਹੱਦ ਪਾਰ ਦੇ ਤਸਕਰੀ ਨੈੱਟਵਰਕ ਨਾਲ ਇਸ ਮਾਡਿਊਲ ਦੇ ਸਬੰਧਾਂ ਦਾ ਪਤਾ ਲਗਾਉਣ ਅਤੇ ਇਸ ਵਿੱਚ ਸ਼ਾਮਲ ਹੋਰ ਸਹਿਯੋਗੀਆਂ ਦੀ ਪਛਾਣ ਕਰਨ ਲਈ ਅੱਗੇ ਦੀ ਜਾਂਚ ਜਾਰੀ ਹੈ।  ਆਪ੍ਰੇਸ਼ਨ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਏ.ਆਈ.ਜੀ. ਸੀ.ਆਈ. ਫਿਰੋਜ਼ਪੁਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਪੁਖ਼ਤਾ ਇਤਲਾਹ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਫ਼ਾਜ਼ਿਲਕਾ ਦੇ ਹਿੰਦੂਮਲਕੋਟ ਰੋਡ 'ਤੇ ਪੈਂਦੇ ਪਿੰਡ ਸਤੀਰਵਾਲਾ ਨੇੜੇ ਬੀ.ਐਸ.ਐਫ. ਫ਼ਾਜ਼ਿਲਕਾ ਨਾਲ ਮਿਲ ਕੇ ਵਿਸ਼ੇਸ਼ ਆਪ੍ਰੇਸ਼ਨ ਚਲਾਇਆ। ਇਸ ਆਪ੍ਰੇਸ਼ਨ ਦੌਰਾਨ ਪੁਲਿਸ ਪਾਰਟੀ ਨੇ ਮੋਟਰਸਾਈਕਲ 'ਤੇ ਜਾ ਰਹੇ ਦੋ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰ ਲਿਆ, ਜਿਨ੍ਹਾਂ ਦੇ ਕਬਜ਼ੇ 'ਚੋਂ 30.200 ਕਿੱਲੋ ਹੈਰੋਇਨ ਬਰਾਮਦ ਹੋਈ। ਏ.ਆਈ.ਜੀ. ਨੇ ਦੱਸਿਆ ਕਿ ਜਾਂਚ ਅੱਗੇ ਵਧਣ ਨਾਲ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧ ਵਿੱਚ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਫ਼ਾਜ਼ਿਲਕਾ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21-ਸੀ, 25 ਅਤੇ 29 ਤਹਿਤ ਐਫ.ਆਈ.ਆਰ. ਨੰਬਰ 14 ਮਿਤੀ 07-08-2026 ਦਰਜ ਕੀਤੀ ਗਈ ਹੈ।
 

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ