Saturday, September 26, 2026
BREAKING NEWS
• ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

Chandigarh

ਮਾਨਵਤਾ ਦੇ ਆਧਾਰ 'ਤੇ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ : ਭਗਵੰਤ ਸਿੰਘ ਮਾਨ

August 08, 2026 09:19 PM
Rozana Sehaj times

ਚੰਡੀਗੜ੍ਹ  : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਕਿ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਵੇ। ਰਾਜਪਾਲ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਵਡੇਰੀ ਉਮਰ ਹੋਣ ਕਾਰਨ ਜਗਤਾਰ ਸਿੰਘ ਹਵਾਰਾ ਦੀ ਮਾਤਾ ਜੀ ਸਿਹਤ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਇਸ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਰਹੀ ਹੈ, ਜੋ ਕਿ ਹਰ ਕਿਸੇ ਲਈ ਚਿੰਤਾ ਦਾ ਗੰਭੀਰ ਵਿਸ਼ਾ ਹੈ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਜਗਤਾਰ ਸਿੰਘ ਹਵਾਰਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿੱਚ ਵੀ ਪੈਰੋਲ 'ਤੇ ਰਿਹਾਈ ਦੇ ਆਦੇਸ਼ ਦੇਣ ਦੀ ਮੰਗ ਕਰਦਿਆਂ ਪਟੀਸ਼ਨ ਸੀ.ਆਰ.ਡਬਲਯੂ.ਪੀ. ਨੰਬਰ-3868/2026 ਦਾਇਰ ਕੀਤੀ ਹੋਈ ਹੈ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਹਾਈ ਕੋਰਟ ਨੇ ਵੀ ਨਿਰਦੇਸ਼ ਦਿੱਤੇ ਹਨ ਕਿ ਉਸ ਦੀ ਪੈਰੋਲ ਦੀ ਅਰਜ਼ੀ 'ਤੇ ਵਿਚਾਰ ਕੀਤਾ ਜਾਵੇ।" ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਰਾਜਪਾਲ ਨੂੰ ਬੇਨਤੀ ਕੀਤੀ ਕਿ ਹਮਦਰਦੀ ਦੇ ਆਧਾਰ 'ਤੇ ਜਗਤਾਰ ਸਿੰਘ ਹਵਾਰਾ ਨੂੰ ਜਲਦ ਤੋਂ ਜਲਦ 10 ਦਿਨਾਂ ਦੀ ਪੈਰੋਲ ਦੇਣ 'ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇ। ਉਨ੍ਹਾਂ ਕਿਹਾ, "ਉਨ੍ਹਾਂ ਦੀ ਮਾਤਾ ਜੀ ਦੀ ਵਿਗੜ ਰਹੀ ਸਿਹਤ ਦੇ ਮੱਦੇਨਜ਼ਰ ਇਹ ਬਹੁਤ ਜ਼ਰੂਰੀ ਹੈ।"

Have something to say? Post your comment

 

More in Chandigarh

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 247ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 285 ਕਾਬੂ

ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਪੰਜਾਬ ਸਰਕਾਰ : ਡਾ. ਬਲਜੀਤ ਕੌਰ

ਬਰਿੰਦਰ ਗੋਇਲ ਵੱਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ

ਸੜਕਾਂ ਤੋਂ ਪਰਿਵਾਰ ਦੀ ਛਾਂ ਤੱਕ ਪੰਜਾਬ ਸਰਕਾਰ ਨੇ ਬੱਚੀ ਨੂੰ ਦਿੱਤਾ ਨਵਾਂ ਜੀਵਨ; ਡਾ. ਬਲਜੀਤ ਕੌਰ ਨੇ ਬਾਲ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ