Saturday, November 14, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Delhi

ਕੇਂਦਰ ਸਰਕਾਰ ਝੋਨੇ ਦੀ ਖਰੀਦ ਤੋਂ ਪਹਿਲਾਂ ਪੰਜਾਬ ਦੀਆਂ ਮੰਡੀਆਂ 'ਚ ਪਿਆ 18 ਲੱਖ ਮੀਟ੍ਰਿਕ ਟਨ ਅਨਾਜ ਦਾ ਪੁਰਾਣਾ ਸਟਾਕ ਚੁੱਕੇਗੀ : ਭਗਵੰਤ ਸਿੰਘ ਮਾਨ

August 08, 2026 09:22 PM
Rozana Sehaj times

ਨਵੀਂ ਦਿੱਲੀ : ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਵੱਡੀ ਰਾਹਤ ਦਿੰਦਿਆਂ ਕੇਂਦਰ ਸਰਕਾਰ ਪੰਜਾਬ ਦੀਆਂ ਮੰਡੀਆਂ ਵਿੱਚ ਪਏ 18 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਅਨਾਜ ਦੇ ਪੁਰਾਣੇ ਸਟਾਕ ਨੂੰ 20 ਸਤੰਬਰ ਤੱਕ ਚੁੱਕਣ ਲਈ ਸਹਿਮਤ ਹੋ ਗਈ ਹੈ, ਜਿਸ ਨਾਲ ਸੂਬੇ ਵਿੱਚ ਝੋਨੇ ਦੀ ਸੰਭਾਵਿਤ ਬੰਪਰ ਫਸਲ ਦੇ ਭੰਡਾਰਨ ਲਈ ਲੋੜੀਂਦੀ ਜਗ੍ਹਾ ਖਾਲੀ ਹੋ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਵਿਖੇ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਅਤੇ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕਰਕੇ ਪੰਜਾਬ ਨਾਲ ਸਬੰਧਤ ਮੁੱਦੇ ਉਠਾਏ। ਉਨਬ ਕਿਹਾ ਕਿ ਪੰਜਾਬ ਸਰਕਾਰ ਨੇ ਝੋਨੇ ਦੀ ਨਿਰਵਿਘਨ ਖਰੀਦ ਅਤੇ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ ਅਤੇ ਨਾਲ ਹੀ ਕਿਹਾ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕੋਈ ਮੁਸ਼ਕਲ ਨਹੀਂ ਆਵੇਗੀ। ਇਹ ਆਖਦਿਆਂ ਕਿ ਇਸ ਸਾਲ ਪੰਜਾਬ ਵੱਲੋਂ 170 ਲੱਖ ਮੀਟ੍ਰਿਕ ਟਨ ਮਿਆਰੀ ਗੁਣਵੱਤਾ ਦਾ ਚਾਵਲ ਮੁਹੱਈਆ ਕਰਵਾਏ ਜਾਣ ਦੀ ਉਮੀਦ ਹੈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋੜੀਂਦੀ ਭੰਡਾਰਨ ਥਾਂ ਅਤੇ ਢੁਕਵੇਂ ਖਰੀਦ ਪ੍ਰਬੰਧਾਂ ਨੂੰ ਯਕੀਨੀ ਬਣਾਉਣਾ ਨਾ ਸਿਰਫ ਪੰਜਾਬ ਦੇ ਕਿਸਾਨਾਂ ਲਈ ਸਗੋਂ ਦੇਸ਼ ਦੀ ਖੁਰਾਕ ਸੁਰੱਖਿਆ ਲਈ ਵੀ ਅਤਿ ਮਹੱਤਵਪੂਰਨ ਹੈ। ਸਾਉਣੀ ਮੰਡੀਕਰਨ ਸੀਜ਼ਨ (ਕੇ.ਐਮ.ਐਸ.) 2025-26 ਦੇ ਚਾਵਲ ਦੀ ਡਿਲੀਵਰੀ ਲਈ ਲੋੜੀਂਦੀ ਭੰਡਾਰਨ ਥਾਂ ਬਣਾਉਣ ਦੀ ਤੁਰੰਤ ਲੋੜ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਕੇਂਦਰੀ ਖੁਰਾਕ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਆਪਣੀ ਮੁਲਾਕਾਤ ਦੌਰਾਨ, ਮੈਂ ਪੰਜਾਬ ਤੋਂ 18 ਲੱਖ ਮੀਟ੍ਰਿਕ ਟਨ ਚਾਵਲ ਤੁਰੰਤ ਚੁੱਕਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਾਉਣੀ ਮੰਡੀਕਰਨ ਸੀਜ਼ਨ 2025-26 ਦੇ ਸਟਾਕ ਦਾ ਚਾਵਲ ਕੇਂਦਰੀ ਪੂਲ ਵਿੱਚ ਪਹੁੰਚਾਉਣ ਲਈ ਪਹਿਲਾਂ ਢੁਕਵੀਂ ਭੰਡਾਰਨ ਥਾਂ ਬਣਾਉਣਾ ਅਤਿ ਜ਼ਰੂਰੀ ਹੈ। ਫੂਡ ਕਾਰਪੋਰੇਸ਼ਨ ਆਫ ਇੰਡੀਆ (ਐਫ.ਸੀ.ਆਈ.) ਕੋਲ ਜਗ੍ਹਾ ਦੀ ਲਗਾਤਾਰ ਘਾਟ ਦੇ ਬਾਵਜੂਦ, ਸਾਡੀਆਂ ਰਾਜ ਖਰੀਦ ਏਜੰਸੀਆਂ ਨੇ ਹੁਣ ਤੱਕ ਐਫ.ਸੀ.ਆਈ. ਨੂੰ 86 ਲੱਖ ਮੀਟ੍ਰਿਕ ਟਨ ਚਾਵਲ ਸਫਲਤਾਪੂਰਵਕ ਸਪਲਾਈ ਕਰ ਦਿੱਤਾ ਹੈ।" ਸਾਉਣੀ ਮੰਡੀਕਰਨ ਸੀਜ਼ਨ ਲਈ ਸਮੇਂ ਸਿਰ ਤਿਆਰੀਆਂ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "18 ਲੱਖ ਮੀਟਰਕ ਟਨ ਥਾਂ ਦੀ ਉਪਲੱਬਧਤਾ ਇਹ ਯਕੀਨੀ ਬਣਾਏਗੀ ਕਿ ਲੰਬਿਤ ਚੌਲਾਂ ਨੂੰ ਜਲਦੀ ਤੋਂ ਜਲਦੀ ਐਫ.ਸੀ.ਆਈ. ਨੂੰ ਪਹੁੰਚਾਇਆ ਜਾਵੇ।  2025-26 ਸੀਜ਼ਨ ਚੌਲਾਂ ਦੀ ਡਿਲਿਵਰੀ ਨੂੰ ਸਮੇਂ ਸਿਰ ਪੂਰਾ ਕਰਨ ਨਾਲ ਆਉਣ ਵਾਲੇ ਸੀਜ਼ਨ ਲਈ ਚੌਲ ਮਿੱਲਰਾਂ ਨੂੰ ਵੀ ਉਤਸ਼ਾਹ ਮਿਲੇਗਾ । ਪੰਜਾਬ ਕੇਂਦਰ ਦੀ  ਇੰਪਰੁਵੇਡ ਰਾਈਸ ਸਬੰਧੀ ਪ੍ਰਮੁੱਖ ਯੋਜਨਾ ਵਿੱਚ ਯੋਗਦਾਨ ਪਾਉਣ ਵਿੱਚ ਮੋਹਰੀ ਰਿਹਾ ਹੈ ਅਤੇ ਪਹਿਲਾਂ ਹੀ ਐਫ.ਸੀ.ਆਈ. ਨੂੰ 11.70 ਲੱਖ ਮੀਟਰਕ ਟਨ ਤੋਂ ਵੱਧ ਇੰਪਰੁਵਡ ਰਾਈਸ ਉਪਲੱਬਧ ਕਰਵਾ ਚੁੱਕਾ ਹੈ।"  ਕੇਂਦਰੀ ਖੁਰਾਕ ਮੰਤਰੀ ਨੂੰ ਆਉਣ ਵਾਲੇ ਖਰੀਫ਼ ਸੀਜ਼ਨ ਲਈ ਪੰਜਾਬ ਸਰਕਾਰ ਵੱਲੋਂ ਸਮੇਂ ਸਿਰ ਕੀਤੀਆਂ ਜਾ ਰਹੀਆਂ ਤਿਆਰੀਆਂ ਬਾਰੇ ਜਾਣੂ ਕਰਵਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ, "ਸਾਡੇ ਕਿਸਾਨਾਂ ਦੀ ਸਖ਼ਤ ਮਿਹਨਤ ਦੇ ਨਤੀਜੇ ਵਜੋਂ, ਸੂਬੇ ਵਿੱਚ ਇਸ ਸਾਲ 180 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਨਾਲ ਇੱਕ ਹੋਰ ਬੰਪਰ ਫਸਲ ਹੋਣ ਦੀ ਉਮੀਦ ਹੈ।"  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੇ ਕਿਸਾਨਾਂ ਲਈ ਇੱਕ ਹੋਰ ਨਿਰਵਿਘਨ ਖਰੀਦ ਅਨੁਭਵ ਦੀਆਂ ਤਿਆਰੀਆਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਮੈਂ ਕੇਂਦਰ ਨੂੰ ਇਹ ਵੀ ਬੇਨਤੀ ਕੀਤੀ ਹੈ ਕਿ ਕੇਂਦਰ ਦੀਆਂ ਭਲਾਈ ਸਕੀਮਾਂ ਦੇ ਤਹਿਤ ਚੌਲ ਮਿੱਲਾਂ ਅਤੇ ਮੰਡੀ ਯਾਰਡਾਂ ਵਿੱਚ ਪਈ 27 ਲੱਖ ਮੀਟਰਿਕ ਟਨ ਕਣਕ ਨੂੰ ਰਾਜ ਤੋਂ ਦੂਜੇ ਖਪਤਕਾਰ ਰਾਜਾਂ ਵਿੱਚ ਤੁਰੰਤ ਚੁੱਕਣਾ ਯਕੀਨੀ ਬਣਾਇਆ ਜਾਵੇ। ਇਹ ਖਰੀਫ ਸੀਜਨ  2026-27 ਦੌਰਾਨ ਆਉਣ ਵਾਲੇ ਝੋਨੇ ਲਈ ਸਰਵੋਤਮ ਸਟੋਰੇਜ ਸਪੇਸ ਨੂੰ ਯਕੀਨੀ ਬਣਾਏਗਾ।” ਇਸ ਮੌਕੇ ਮੁੱਖ ਸਕੱਤਰ ਕੇਏਪੀ ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ ਅਤੇ ਹੋਰ ਵੀ ਮੌਜੂਦ ਸਨ।

Have something to say? Post your comment

More in Delhi

ਸਿੱਖ ਨਸਲਕੁਸ਼ੀ : ਹਰਦੀਪ ਪੁਰੀ ਵਲੋਂ ਨਵੰਬਰ 1984 ਦੀ ਵਰ੍ਹੇਗੰਢ ’ਤੇ ਚਲੋ ਦਿੱਲੀ ਰੈਲੀ ’ਤੇ ਕਾਂਗਰਸ ਦੀ ਨਿੰਦਾ

ਸਿੱਖ ਵਿਰੋਧੀ ਹਿੰਸਾ : ਹਮਲੇ ਯੋਜਨਾਬੱਧ ਸਨ : ਸਾਹਨੀ

ਦਿੱਲੀ ਸਰਕਾਰ ਲਿੰਗ-ਵਾਰ ਅਧਿਆਪਕ ਭਰਤੀ ਲਈ ਸਪਸ਼ਟੀਕਰਨ ਦੇਵੇ : ਸੁਪਰੀਮ ਕੋਰਟ

ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ

ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ

ਨਵੀਂ ਦਿੱਲੀ : ਬਜ਼ੁਰਗ ਨਾਲ ਠੱਗੀ ਮਾਰਨ ਵਾਲੇ ਤਿੰਨ ਨੌਸਰਬਾਜ਼ ਗ੍ਰਿਫ਼ਤਾਰ

ਕੋਈ ਵੀ ਨਿਆਪਾਲਿਕਾ ਨੂੰ ਡਰਾ ਨਹੀਂ ਸਕਦਾ : ਸੁਪਰੀਮ ਕੋਰਟ

ਸੁਪਰੀਮ ਕੋਰਟ ਜੰਤਰ-ਮੰਤਰ ਪ੍ਰਦਰਸ਼ਨ ਵਾਲੀ ਥਾਂ ਦੇ ਨੋਟੀਫ਼ਿਕੇਸ਼ਨ ’ਤੇ ਦਖ਼ਲ ਦੇਵੇ : ਸੌਰਭ ਭਾਰਦਵਾਜ

ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ