ਡੇਰਾਬੱਸੀ (ਐਸ.ਏ.ਐਸ. ਨਗਰ) : ਪੰਜਾਬ ਸਰਕਾਰ, ਪੰਜਾਬ ਰਾਜ ਆਪਦਾ ਪ੍ਰਬੰਧਨ ਅਥਾਰਟੀ, ਮਹਾਤਮਾ ਗਾਂਧੀ ਸਟੇਟ ਇੰਸਟੀਟਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਸਾਂਝੇ ਤੌਰ ’ਤੇ ਕਰਵਾਇਆ ਜਾ ਰਿਹਾ ਯੁਵਾ ਆਪਦਾ ਮਿੱਤਰ ਟ੍ਰੇਨਿੰਗ ਪ੍ਰੋਗਰਾਮ ਸ਼੍ਰੀ ਸੁਖਮਨੀ ਕਾਲਜ, ਡੇਰਾਬੱਸੀ, ਮੋਹਾਲੀ ਵਿਖੇ ਸਫ਼ਲਤਾਪੂਰਵਕ ਚੱਲ ਰਿਹਾ ਹੈ। ਇਹ ਆਪਦਾ ਪ੍ਰਬੰਧਨ ਟ੍ਰੇਨਿੰਗ ਪ੍ਰੋਗਰਾਮ ਮਹਾਤਮਾ ਗਾਂਧੀ ਸਟੇਟ ਇੰਸਟੀਟਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਦੇ ਕੋਰਸ ਡਾਇਰੈਕਟਰ ਅਤੇ ਸੀਨੀਅਰ ਕੰਸਲਟੈਂਟ ਪ੍ਰੋ. ਯੋਗ ਸਿੰਘ ਭਾਟੀਆ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦੀ ਯੋਗ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਦਾ ਉਦੇਸ਼ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਬਾਹਰੀ ਐਮਰਜੈਂਸੀ ਸਹਾਇਤਾ ਪਹੁੰਚਣ ਤੋਂ ਪਹਿਲਾਂ ਸਥਾਨਕ ਪੱਧਰ ’ਤੇ ਆਪਦਾਵਾਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਸਮਰੱਥ ਬਣਾਉਣਾ ਹੈ। ਵਲੰਟੀਅਰਾਂ ਨੂੰ ਮੁਢਲੀ ਸਹਾਇਤਾ ਅਤੇ ਮੁਢਲਾ ਉਪਚਾਰ ਦਿਨ ਦਾ ਤਰੀਕੇ ਵੀ ਸਿਖਾਏ ਗਏ ਅਤੇ ਅਭਿਆਸ ਕਰਵਾਇਆ ਗਿਆ ਯੁਵਾ ਆਪਦਾ ਮਿੱਤਰ ਆਪਦਾ ਪ੍ਰਬੰਧਨ ਟ੍ਰੇਨਿੰਗ ਪ੍ਰੋਗਰਾਮ ਸਾਰੇ ਸਟੇਕਹੋਲਡਰਾਂ ਦੀ ਸਰਗਰਮ ਭਾਗੀਦਾਰੀ ਅਤੇ ਸਹਿਯੋਗ ਨਾਲ ਸਫ਼ਲਤਾਪੂਰਵਕ ਅੱਗੇ ਵੱਧ ਰਿਹਾ ਹੈ। ਇਸ ਦਾ ਉਦੇਸ਼ ਇੱਕ ਅਜਿਹਾ ਸੁਚੱਜਾ, ਤਿਆਰ ਅਤੇ ਮਜ਼ਬੂਤ ਭਾਈਚਾਰਾ ਤਿਆਰ ਕਰਨਾ ਹੈ ਜੋ ਆਪਦਾਵਾਂ ਅਤੇ ਐਮਰਜੈਂਸੀ ਸਥਿਤੀਆਂ ਦੌਰਾਨ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਤੀਕਿਰਿਆ ਦੇ ਸਕੇ।