Friday, September 25, 2026
BREAKING NEWS
• ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ' • ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨ • ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ

Chandigarh

‘ਹਮਾਰੇ ਰਾਮ’ ਨੇ ਮੋਹਾਲੀ ਵਿਖੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

August 08, 2026 09:29 PM
Rozana Sehaj times
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੀ ਸਰਪ੍ਰਸਤੀ ਹੇਠ ਕਰਵਾਈ ਜਾ ਰਹੀ ਸ਼ਾਨਦਾਰ ਨਾਟਕੀ ਅਤੇ ਸੰਗੀਤਕ ਪੇਸ਼ਕਾਰੀ ‘ਹਮਾਰੇ ਰਾਮ’ ਨੇ ਮੋਹਾਲੀ ਵਿਖੇ ਆਪਣੇ ਦੋ ਰੋਜ਼ਾ ਪ੍ਰਦਰਸ਼ਨ ਦੌਰਾਨ ਦਰਸ਼ਕਾਂ ਨੂੰ ਮੰਤਰਮੁਗਧ ਕਰ ਦਿੱਤਾ। ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ ਹੋਈ ਇਸ ਪੇਸ਼ਕਾਰੀ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਅਤੇ ਦੋਵੇਂ ਦਿਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ। ਰਾਮਾਇਣ ਦੇ ਅਣਛੋਹੇ ਪਹਿਲੂਆਂ ਅਤੇ ਘੱਟ ਜਾਣੇ-ਪਛਾਣੇ ਪੱਖਾਂ ਨੂੰ ਨਾਟਕੀ ਅਤੇ ਸੰਗੀਤਕ ਰੂਪ ਵਿੱਚ ਪੇਸ਼ ਕਰਦੀ ਇਸ ਵਿਸ਼ੇਸ਼ ਪੇਸ਼ਕਾਰੀ ਨੇ ਆਪਣੀ ਸ਼ਾਨਦਾਰ ਕਥਾ, ਪ੍ਰਭਾਵਸ਼ਾਲੀ ਸੰਵਾਦ, ਅਦਾਕਾਰੀ ਅਤੇ ਸੰਗੀਤ ਰਾਹੀਂ ਦਰਸ਼ਕਾਂ ਨੂੰ ਆਪਣੇ ਨਾਲ ਜੋੜੀ ਰੱਖਿਆ। ਰਾਵਣ ਦੇ ਕਿਰਦਾਰ ਵਿੱਚ ਪ੍ਰਸਿੱਧ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਸੰਵਾਦ ਅਦਾਇਗੀ ਅਤੇ ਪ੍ਰਭਾਵਸ਼ਾਲੀ ਮੰਚ ਮੌਜੂਦਗੀ ਨੇ ਦਰਸ਼ਕਾਂ ਤੋਂ ਖੂਬ ਤਾੜੀਆਂ ਹਾਸਲ ਕੀਤੀਆਂ। ਦਰਸ਼ਕਾਂ ਨੇ ਵੀ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਰਾਮਾਇਣ ਦੇ ਅਣਛੋਹੇ ਪੱਖਾਂ ਨੂੰ ਆਧੁਨਿਕ ਨਾਟਕੀ ਅੰਦਾਜ਼ ਵਿੱਚ ਪੇਸ਼ ਕਰਨ ਨਾਲ ਲੋਕਾਂ, ਖ਼ਾਸ ਕਰਕੇ ਨੌਜਵਾਨਾਂ, ਨੂੰ ਭਾਰਤੀ ਸੱਭਿਆਚਾਰਕ ਵਿਰਾਸਤ ਅਤੇ ਇਸ ਨਾਲ ਜੁੜੀਆਂ ਸਦੀਵੀ ਕਦਰਾਂ-ਕੀਮਤਾਂ ਨਾਲ ਜੋੜਨ ਵਿੱਚ ਮਦਦ ਮਿਲੇਗੀ। ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਸੂਬੇ ਵਿੱਚ ਇਸ ਸੱਭਿਆਚਾਰਕ ਪਹਿਲਕਦਮੀ ਤਹਿਤ ‘ਹਮਾਰੇ ਰਾਮ’ ਦੇ ਸੂਬੇ ਵਿੱਚ ਕੁੱਲ 41 ਪ੍ਰਦਰਸ਼ਨ (ਸ਼ੋਅ) ਕਰਵਾਏ ਜਾ ਰਹੇ ਹਨ। ਇਸ ਦਾ ਉਦੇਸ਼ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋਕਾਂ ਤੱਕ ਇਸ ਸ਼ਾਨਦਾਰ ਨਾਟਕੀ ਅਤੇ ਸੰਗੀਤਕ ਪੇਸ਼ਕਾਰੀ ਨੂੰ ਪਹੁੰਚਾਉਣਾ ਅਤੇ ਉਨ੍ਹਾਂ ਨੂੰ ਰਾਮਾਇਣ ਦੇ ਅਣਕਹੇ ਅਧਿਆਇਆਂ ਨਾਲ ਜਾਣੂ ਕਰਵਾਉਣਾ ਹੈ। ਮੋਹਾਲੀ ਵਿਖੇ ਦੋ ਰੋਜ਼ਾ ਪ੍ਰਦਰਸ਼ਨਾਂ ਨੂੰ ਮਿਲਿਆ ਭਰਵਾਂ ਹੁੰਗਾਰਾ ਇਸ ਗੱਲ ਦਾ ਪ੍ਰਗਟਾਵਾ ਹੈ ਕਿ ਲੋਕ ਆਪਣੀ ਸੱਭਿਆਚਾਰਕ ਵਿਰਾਸਤ, ਸਾਹਿਤਕ ਪਰੰਪਰਾਵਾਂ ਅਤੇ ਅਰਥਪੂਰਨ ਕਲਾਤਮਕ ਪੇਸ਼ਕਾਰੀਆਂ ਵੱਲ ਡੂੰਘਾ ਝੁਕਾਅ ਰੱਖਦੇ ਹਨ।
 

Have something to say? Post your comment

 

More in Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 247ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 285 ਕਾਬੂ

ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਪੰਜਾਬ ਸਰਕਾਰ : ਡਾ. ਬਲਜੀਤ ਕੌਰ

ਬਰਿੰਦਰ ਗੋਇਲ ਵੱਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ

ਸੜਕਾਂ ਤੋਂ ਪਰਿਵਾਰ ਦੀ ਛਾਂ ਤੱਕ ਪੰਜਾਬ ਸਰਕਾਰ ਨੇ ਬੱਚੀ ਨੂੰ ਦਿੱਤਾ ਨਵਾਂ ਜੀਵਨ; ਡਾ. ਬਲਜੀਤ ਕੌਰ ਨੇ ਬਾਲ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ

ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ : ਚੀਮਾ

ਗੈਂਗਸਟਰਾਂ 'ਤੇ ਵਾਰ ਦਾ 246ਵਾਂ ਦਿਨ: ਪੰਜਾਬ ਪੁਲਿਸ ਵੱਲੋਂ 596 ਥਾਈਂ ਛਾਪੇਮਾਰੀ; 249 ਕਾਬੂ

ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ

ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਲਈ ਵਾਪਸ