Sunday, October 11, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਅਕਾਲੀ-ਭਾਜਪਾ ਗਠਜੋੜ ਬਣਿਆ ਤਾਂ ਪਲੜਾ ਕਿਸ ਦਾ ਭਾਰੀ? ‘ਆਪ’ ’ਚ ਮਾਨ ਜਾਂ ਸਿੱਧੂ, ਕਾਂਗਰਸ ’ਚ ਨਵਾਂ ਚਿਹਰਾ ਜਾਂ ਕਾਂਗੜ?

August 09, 2026 12:48 PM
Rozana Sehaj times

ਬਠਿੰਡਾ : ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੀ ਸਿਆਸਤ ਨੇ ਪਿਛਲੇ ਡੇਢ ਦਹਾਕੇ ਦੌਰਾਨ ਕਈ ਰੰਗ ਬਦਲੇ ਹਨ। 2012 ਤੋਂ 2022 ਤੱਕ ਹੋਈਆਂ ਤਿੰਨ ਵਿਧਾਨ ਸਭਾ ਚੋਣਾਂ ਵਿੱਚ ਇੱਥੋਂ ਦੇ ਵੋਟਰਾਂ ਨੇ ਤਿੰਨ ਵੱਖ-ਵੱਖ ਪਾਰਟੀਆਂ ਨੂੰ ਜਿਤਾ ਕੇ ਇਹ ਸਪੱਸ਼ਟ ਕਰ ਦਿੱਤਾ ਕਿ ਹਲਕੇ ਦੀ ਸਿਆਸੀ ਹਵਾ ਕਿਸੇ ਇੱਕ ਪਾਰਟੀ ਦੇ ਹੱਕ ਵਿੱਚ ਪੱਕੇ ਤੌਰ ’ਤੇ ਨਹੀਂ ਰਹੀ।

ਸਾਲ 2012 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਿਕੰਦਰ ਸਿੰਘ ਮਲੂਕਾ ਨੇ 58,141 ਵੋਟਾਂ ਹਾਸਲ ਕਰਕੇ ਕਾਂਗਰਸ ਦੇ ਗੁਰਪ੍ਰੀਤ ਸਿੰਘ ਕਾਂਗੜ ਨੂੰ 5,136 ਵੋਟਾਂ ਦੇ ਫਰਕ ਨਾਲ ਹਰਾਇਆ। 2017 ਵਿੱਚ ਕਾਂਗਰਸ ਦੇ ਗੁਰਪ੍ਰੀਤ ਸਿੰਘ ਕਾਂਗੜ ਨੇ 55,269 ਵੋਟਾਂ ਲੈ ਕੇ ਮਲੂਕਾ ਨੂੰ 10,385 ਵੋਟਾਂ ਨਾਲ ਮਾਤ ਦਿੱਤੀ। 2022 ਵਿੱਚ ਮੁੜ ਸਿਆਸੀ ਤਸਵੀਰ ਬਦਲੀ ਅਤੇ ਆਮ ਆਦਮੀ ਪਾਰਟੀ ਦੇ ਬਲਕਾਰ ਸਿੰਘ ਸਿੱਧੂ ਨੇ 56,155 ਵੋਟਾਂ ਹਾਸਲ ਕਰਕੇ ਮਲੂਕਾ ਨੂੰ 10,410 ਵੋਟਾਂ ਦੇ ਫਰਕ ਨਾਲ ਹਰਾਇਆ।

ਤਿੰਨ ਚੋਣਾਂ ਦੀ ਇਸ ਕਹਾਣੀ ਵਿੱਚ ਸਭ ਤੋਂ ਦਿਲਚਸਪ ਪੱਖ ਸਿਕੰਦਰ ਸਿੰਘ ਮਲੂਕਾ ਦੀ ਲਗਾਤਾਰ ਮੌਜੂਦਗੀ ਹੈ। 2012 ਵਿੱਚ ਜਿੱਤ ਦਰਜ ਕਰਨ ਤੋਂ ਬਾਅਦ ਉਹ 2017 ਅਤੇ 2022 ਵਿੱਚ ਭਾਵੇਂ ਹਾਰੇ, ਪਰ ਦੋਵੇਂ ਵਾਰ ਦੂਜੇ ਸਥਾਨ ’ਤੇ ਰਹੇ। ਇਸ ਕਰਕੇ 2027 ਦੀ ਚੋਣ ਵਿੱਚ ਵੀ ਅਕਾਲੀ ਦਲ ਦੇ ਪੱਖ ਨੂੰ ਹਲਕੇ ਵਿੱਚ ਹਲਕਾ ਨਹੀਂ ਲਿਆ ਜਾ ਸਕਦਾ।

ਹੁਣ ਸਭ ਤੋਂ ਵੱਡਾ ਸਵਾਲ 2027 ਦਾ ਹੈ—ਜੇਕਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਮੁੜ ਗਠਜੋੜ ਹੋ ਜਾਂਦਾ ਹੈ ਤਾਂ ਕੀ ਰਾਮਪੁਰਾ ਫੂਲ ਵਿੱਚ ਸਿਆਸੀ ਪਲੜਾ ਅਕਾਲੀ-ਭਾਜਪਾ ਗਠਜੋੜ ਵੱਲ ਝੁਕ ਜਾਵੇਗਾ? ਦੋਵਾਂ ਪਾਰਟੀਆਂ ਦੇ ਸੰਭਾਵਿਤ ਵੋਟ ਆਧਾਰ ਦੇ ਜੋੜ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਚਰਚਾ ਹੈ। ਹਾਲਾਂਕਿ ਗਠਜੋੜ ਬਾਰੇ ਅਜੇ ਕੋਈ ਅਧਿਕਾਰਤ ਐਲਾਨ ਨਹੀਂ ਹੋਇਆ।

ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਅੰਦਰ ਵੀ ਰਾਮਪੁਰਾ ਫੂਲ ਦੀ ਟਿਕਟ ਨੂੰ ਲੈ ਕੇ ਚਰਚਾ ਗਰਮ ਹੈ। ਮੌਜੂਦਾ ਵਿਧਾਇਕ ਬਲਕਾਰ ਸਿੰਘ ਸਿੱਧੂ ਦੇ ਨਾਲ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਦਾ ਨਾਮ ਵੀ ਸਿਆਸੀ ਗਲਿਆਰਿਆਂ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ‘ਆਪ’ ਮੌਜੂਦਾ ਵਿਧਾਇਕ ਬਲਕਾਰ ਸਿੰਘ ਸਿੱਧੂ ’ਤੇ ਮੁੜ ਭਰੋਸਾ ਕਰਦੀ ਹੈ ਜਾਂ ਇੰਦਰਜੀਤ ਸਿੰਘ ਮਾਨ ਨੂੰ ਮੈਦਾਨ ਵਿੱਚ ਉਤਾਰ ਕੇ ਨਵਾਂ ਦਾਅ ਖੇਡਦੀ ਹੈ?

ਉਧਰ ਕਾਂਗਰਸ ਲਈ ਵੀ ਰਾਮਪੁਰਾ ਫੂਲ ਦੀ ਸਿਆਸੀ ਤਸਵੀਰ ਇਸ ਵਾਰ ਕਾਫ਼ੀ ਦਿਲਚਸਪ ਬਣਦੀ ਨਜ਼ਰ ਆ ਰਹੀ ਹੈ। ਪਿਛਲੇ ਦਿਨੀਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਗੁਰਪ੍ਰੀਤ ਸਿੰਘ ਕਾਂਗੜ ਨੂੰ ਲੈ ਕੇ ਕੀਤੀ ਗਈ ਸਖ਼ਤ ਟਿੱਪਣੀ ਤੋਂ ਬਾਅਦ ਕਾਂਗੜ ਦੀ ਟਿਕਟ ਨੂੰ ਲੈ ਕੇ ਸਿਆਸੀ ਚਰਚਾ ਹੋਰ ਤੇਜ਼ ਹੋ ਗਈ ਹੈ। ਵੜਿੰਗ ਵੱਲੋਂ ਇਹ ਕਹੇ ਜਾਣ ਦੀ ਗੱਲ ਸਾਹਮਣੇ ਆਈ ਹੈ ਕਿ “ਜਿਸ ਦਿਨ ਤੱਕ ਮੈਂ ਕਾਂਗਰਸ ਵਿੱਚ ਰਹਾਂਗਾ, ਗੁਰਪ੍ਰੀਤ ਸਿੰਘ ਕਾਂਗੜ ਨੂੰ ਟਿਕਟ ਨਹੀਂ ਦਿੱਤੀ ਜਾਵੇਗੀ।” ਜੇਕਰ ਇਹ ਸਟੈਂਡ ਕਾਇਮ ਰਹਿੰਦਾ ਹੈ ਤਾਂ 2027 ਵਿੱਚ ਕਾਂਗਰਸ ਨੂੰ ਰਾਮਪੁਰਾ ਫੂਲ ਤੋਂ ਕਿਸੇ ਨਵੇਂ ਚਿਹਰੇ ’ਤੇ ਦਾਅ ਖੇਡਣਾ ਪੈ ਸਕਦਾ ਹੈ।

ਇਸ ਤਰ੍ਹਾਂ ਇੱਕ ਪਾਸੇ ਸੰਭਾਵਿਤ ਅਕਾਲੀ-ਭਾਜਪਾ ਗਠਜੋੜ, ਦੂਜੇ ਪਾਸੇ ‘ਆਪ’ ਵਿੱਚ ਮਾਨ ਅਤੇ ਸਿੱਧੂ ਦੇ ਨਾਮਾਂ ਨੂੰ ਲੈ ਕੇ ਚਰਚਾ ਅਤੇ ਤੀਜੇ ਪਾਸੇ ਕਾਂਗਰਸ ਵਿੱਚ ਕਾਂਗੜ ਦੀ ਟਿਕਟ ’ਤੇ ਬਣੀ ਅਸਪਸ਼ਟਤਾ—ਰਾਮਪੁਰਾ ਫੂਲ ਦੀ 2027 ਦੀ ਸਿਆਸੀ ਜੰਗ ਚੋਣਾਂ ਤੋਂ ਪਹਿਲਾਂ ਹੀ ਦਿਲਚਸਪ ਬਣਦੀ ਜਾ ਰਹੀ ਹੈ।

ਹੁਣ ਸਭ ਤੋਂ ਵੱਡਾ ਸਵਾਲ ਇਹ ਹੈ—ਗਠਜੋੜ ਬਣਦਾ ਹੈ ਜਾਂ ਨਹੀਂ? ‘ਆਪ’ ਮਾਨ ਜਾਂ ਸਿੱਧੂ ਵਿੱਚੋਂ ਕਿਸ ’ਤੇ ਭਰੋਸਾ ਕਰਦੀ ਹੈ? ਕਾਂਗਰਸ ਕਾਂਗੜ ਨੂੰ ਮੌਕਾ ਦਿੰਦੀ ਹੈ ਜਾਂ ਨਵਾਂ ਚਿਹਰਾ ਉਤਾਰਦੀ ਹੈ? ਅਤੇ ਆਖ਼ਰਕਾਰ ਰਾਮਪੁਰਾ ਫੂਲ ਦਾ ਵੋਟਰ ਕਿਸ ਦੇ ਸਿਰ ਜਿੱਤ ਦਾ ਤਾਜ ਸਜਾਉਂਦਾ ਹੈ?

Have something to say? Post your comment

More in Malwa

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ