Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਸਮਾਣਾ ਦੀ ਸਬਜ਼ੀ ਮੰਡੀ ਅਤੇ ਅਨਾਜ ਮੰਡੀ ਵਿਖੇ 4.36 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

August 09, 2026 01:40 PM
Rozana Sehaj times

ਸਮਾਣਾ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਮਾਰਕਿਟ ਕਮੇਟੀ ਸਮਾਣਾ ਅਧੀਨ ਆਉਂਦੀ ਸਬਜ਼ੀ ਮੰਡੀ ਅਤੇ ਅਨਾਜ ਮੰਡੀ ਵਿਖੇ 4.36 ਕਰੋੜ ਰੁਪਏ ਦੀ ਲਾਗਤ ਨਾਲ ਕਰਵਾਏ ਜਾਣ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਰਿਬਨ ਕੱਟ ਕੇ ਰਸਮੀ ਤੌਰ 'ਤੇ ਉਦਘਾਟਨ ਕੀਤਾ ਗਿਆ। ਇਨ੍ਹਾਂ ਪ੍ਰੋਜੈਕਟਾਂ ਦੀ ਸ਼ੁਰੂਆਤ ਨਾਲ ਮੰਡੀਆਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਕਿਸਾਨਾਂ, ਆੜ੍ਹਤੀਆਂ ਤੇ ਵਪਾਰੀਆਂ ਨੂੰ ਬਿਹਤਰ ਸਹੂਲਤਾਂ ਉਪਲਬਧ ਹੋਣਗੀਆਂ।

ਚੇਅਰਮੈਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਮੁੱਖ ਉਦੇਸ਼ ਖੇਤੀਬਾੜੀ ਖੇਤਰ ਨੂੰ ਆਧੁਨਿਕ ਲੀਹਾਂ 'ਤੇ ਲਿਆਉਣਾ ਅਤੇ ਕਿਸਾਨਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆਂ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀਆਂ ਮੰਡੀਆਂ ਦੇ ਆਧੁਨਿਕੀਕਰਨ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ। ਸਮਾਣਾ ਵਿਖੇ ਅੱਜ ਸ਼ੁਰੂ ਕੀਤੇ ਗਏ ਵਿਕਾਸ ਪ੍ਰੋਜੈਕਟ ਇਸ ਗੱਲ ਦਾ ਪ੍ਰਮਾਣ ਹਨ ਕਿ ਸਰਕਾਰ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਜ਼ਮੀਨੀ ਪੱਧਰ 'ਤੇ ਵਿਕਾਸ ਕਾਰਜ ਕਰਵਾ ਰਹੀ ਹੈ।

ਵਿਕਾਸ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੰਦਿਆਂ ਸ. ਬਰਸਟ ਨੇ ਦੱਸਿਆ ਕਿ ਖਰਾਬ ਮੌਸਮ ਦੌਰਾਨ ਸਬਜ਼ੀਆਂ ਅਤੇ ਫਲਾਂ ਨੂੰ ਨੁਕਸਾਨ ਤੋਂ ਬਚਾਉਣ ਅਤੇ ਕਿਸਾਨਾਂ, ਆੜ੍ਹਤੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਬਜ਼ੀ ਮੰਡੀ ਵਿਖੇ 100 × 260 ਫੁੱਟ ਆਕਾਰ ਦੇ ਸਟੀਲ ਕਵਰ ਸ਼ੈੱਡ ਦਾ ਨਿਰਮਾਣ ਸ਼ੁਰੂ ਕਰਵਾਇਆ ਗਿਆ ਹੈ। ਇਸ ਪ੍ਰੋਜੈਕਟ 'ਤੇ ਕਰੀਬ 1.10 ਕਰੋੜ ਰੁਪਏ ਦੀ ਲਾਗਤ ਆਵੇਗੀ।

ਉਨ੍ਹਾਂ ਦੱਸਿਆ ਕਿ ਅਨਾਜ ਮੰਡੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਕਿਸਾਨਾਂ, ਆੜ੍ਹਤੀਆਂ ਅਤੇ ਆਮ ਆਵਾਜਾਈ ਕਰਨ ਵਾਲੇ ਲੋਕਾਂ ਦੀ ਸਹੂਲਤ ਵਾਸਤੇ ਕਰੀਬ 12 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਈਲਾਂ ਵਾਲੇ ਫੁੱਟਪਾਥ ਦਾ ਨਿਰਮਾਣ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮੰਡੀ ਦੀਆਂ ਅੰਦਰੂਨੀ ਸੜਕਾਂ ਦੀ ਮੁਰੰਮਤ ਲਈ ਕਰੀਬ 2.30 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦਾ ਵੀ ਉਦਘਾਟਨ ਕੀਤਾ ਗਿਆ ਹੈ, ਜਿਸ ਨਾਲ ਸੀਜ਼ਨ ਦੌਰਾਨ ਆਵਾਜਾਈ ਨੂੰ ਸੁਚਾਰੂ ਬਣਾਉਣ ਵਿੱਚ ਮਦਦ ਮਿਲੇਗੀ।

ਸ. ਬਰਸਟ ਨੇ ਅੱਗੇ ਦੱਸਿਆ ਕਿ ਮੰਡੀਆਂ ਨੂੰ ਆਧੁਨਿਕ ਤਕਨੀਕ ਨਾਲ ਜੋੜਨ ਅਤੇ ਨਵਿਆਉਣਯੋਗ ਊਰਜਾ ਨੂੰ ਵਧਾਵਾ ਦੇਣ ਵੱਲ ਅਹਿਮ ਕਦਮ ਚੁੱਕਦਿਆਂ ਹੋਇਆ ਅਨਾਜ ਮੰਡੀ ਵਿਖੇ ਕਰੀਬ 83.36 ਲੱਖ ਰੁਪਏ ਦੀ ਲਾਗਤ ਨਾਲ ਰੂਫਟਾਪ ਸੋਲਰ ਪਾਵਰ ਪਲਾਂਟ ਲਗਾਉਣ ਦੇ ਪ੍ਰੋਜੈਕਟ ਦੀ ਵੀ ਸ਼ੁਰੂਆਤ ਕੀਤੀ ਗਈ ਹੈ। ਇਹ ਪ੍ਰੋਜੈਕਟ ਬਿਜਲੀ ਖਰਚਿਆਂ ਵਿੱਚ ਕਮੀ ਲਿਆਉਣ ਦੇ ਨਾਲ-ਨਾਲ ਵਾਤਾਵਰਣ ਦੇ ਸੰਰਕਸ਼ਣ ਵਿੱਚ ਵੀ ਅਹਿਮ ਭੂਮਿਕਾ ਨਿਭਾਏਗਾ।

ਉਨ੍ਹਾਂ ਦੱਸਿਆ ਕਿ ਮਹਿਮਦਪੁਰ ਪੰਚਾਇਤ ਵੱਲੋਂ ਮੰਡੀ ਬੋਰਡ ਨੂੰ ਦਾਨ ਦਿੱਤੀ ਜਮੀਨ ਤੇ ਬਣਾਈ ਜਾ ਰਹੀ ਮੰਡੀ ਨੂੰ ਆਲੂ ਮੰਡੀ ਹੱਬ ਵਜੋਂ ਵਿਕਸਤ ਕੀਤਾ ਜਾਵੇਗਾ। ਇਸੇ ਤਰ੍ਹਾਂ ਦਦਹੇੜਾ ਪੰਚਾਇਤ ਵੱਲੋਂ ਮੰਡੀ ਬੋਰਡ ਨੂੰ ਦਾਨ ਵਿੱਚ ਦਿੱਤੀ ਜ਼ਮੀਨ 'ਤੇ ਜਲਦੀ ਹੀ ਨਵੀਂ ਮੰਡੀ ਵਿਕਸਤ ਕੀਤੀ ਜਾਵੇਗੀ, ਜਿਸ ਵਿੱਚ ਅਤਿ-ਆਧੁਨਿਕ ਸਹੂਲਤਾਂ ਨਾਲ ਭਰਪੂਰ ਫੁੱਲਾਂ ਦੀ ਮੰਡੀ ਵੀ ਸਥਾਪਤ ਕੀਤੀ ਜਾਵੇਗੀ, ਜਿਸ ਨਾਲ ਕਿਸਾਨਾਂ ਨੂੰ ਫੁੱਲਾਂ ਦੀ ਖੇਤੀ ਕਰਨ ਦੀ ਪ੍ਰੇਰਨਾ ਮਿਲੇਗੀ ਅਤੇ ਬਾਗਬਾਨੀ ਨੂੰ ਹੋਰ ਉਤਸ਼ਾਹ ਮਿਲੇਗਾ।

ਉਨ੍ਹਾਂ ਸਮਾਣਾ ਦੇ ਸਮੂਹ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ, ਵਪਾਰੀਆਂ ਸਮੇਤ ਸਮੂਹ ਸਮਾਣਾ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹਲਕਾ ਸਮਾਣਾ ਦੇ ਵਿਕਾਸ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਮਾਰਕਿਟ ਕਮੇਟੀ ਸਮਾਣਾ ਦੇ ਅਧਿਕਾਰੀਆਂ, ਇਲਾਕੇ ਦੇ ਮੋਹਤਬਰ ਆਗੂਆਂ, ਕਿਸਾਨਾਂ ਅਤੇ ਵਪਾਰੀਆਂ ਨੇ ਇਨ੍ਹਾਂ ਵਿਕਾਸ ਪ੍ਰੋਜੈਕਟਾਂ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਸਤਨਾਮ ਸਿੰਘ ਚੀਮਾ ਪ੍ਰਧਾਨ ਸਬਜੀ ਮੰਡੀ, ਨਰਿੰਦਰ ਪ੍ਰਧਾਨ ਆੜਤੀ ਐਸੋਸੀਏਸਨ, ਸੰਦੀਪ ਗਰਗ ਸਰਪ੍ਰਸਤ ਆੜਤੀ ਐਸੋਸੀਏਸ਼ਨ, ਸ਼ਾਮ ਲਾਲ ਦੱਤ ਮੈਂਬਰ ਮੰਡੀ ਬੋਰਡ, ਬਲਕਾਰ ਸਿੰਘ ਗੱਜੂਮਾਜਰਾ ਚੇਅਰਮੈਨ ਮਾਰਕਿਟ ਕਮੇਟੀ ਸਮਾਣਾ, ਸੋਨੂੰ ਸਰਪੰਚ ਗੁਰੂ ਨਾਨਕ ਨਗਰ, ਪਰਗਟ ਸਰਪੰਚ ਢਕੜੱਬਾ, ਤਰਸੇਮ ਸਿੰਘ ਸਰਪੰਚ ਮਾਲੋਮਾਜਰਾ, ਵੀਰ ਦਵਿੰਦਰ ਸਿੰਘ ਸਰਪੰਚ ਖੇੜੀ ਭੀਮਾਂ, ਅਜੀਤ ਸਿੰਘ ਸਰਪੰਚ ਚੁੱਪਕੀ, ਦੇਵੀ ਲਾਲ ਸਰਪੰਚ ਬੀਬੀਪੁਰ, ਨਿਸ਼ਾਨ ਸਿੰਘ ਸਰਪੰਚ ਲਾਲਗੜ੍ਹ, ਕੁਲਦੀਪ ਸਿੰਘ ਸਰਪੰਚ ਰਾਮਨਗਰ, ਕ੍ਰਿਸ਼ਲ ਲਾਲ ਸਰਪੰਚ ਗਾਜੇਵਾਸ, ਦਰਸ਼ਨ ਸਿੰਘ ਸਰਪੰਚ ਕੁਲਾਰਾ, ਕ੍ਰਿਸ਼ਨ ਲਾਲ ਸਰਪੰਚ ਮੱਵੀ ਸੱਪਾਂ, ਨਰਿੰਦਰ ਸਿੰਘ ਸਰਪੰਚ ਬਰਸਟ, ਰਾਮ ਸਿੰਘ ਸਰਪੰਚ ਫਤਿਹਪੁਰ, ਡੀ.ਐਮ.ਓ. ਅਸਲਮ ਮਹੁੰਮਦ, ਕਾਰਜਕਾਰੀ ਇੰਜੀਨੀਅਰ ਅਮ੍ਰਿਤਪਾਲ ਸਿੰਘ, ਐਸ.ਡੀ.ਓ. ਪੰਕਜ ਮਹਿਰਾ, ਐਸ.ਡੀ.ਓ. ਖੁਸ਼ਪ੍ਰੀਤ ਸਿੰਘ, ਗਿੰਨੀ ਖੰਗੂੜਾ ਹਲਕਾ ਵਾਇਸ ਕੁਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ, ਗੁਰਨੈਬ ਸਿੰਘ ਬਲਾਕ ਪ੍ਰਧਾਨ ਕੁਲਬੁਰਸ਼ਾ, ਜੱਸੀ ਫਤਿਹਪੁਰ ਬਲਾਕ ਪ੍ਰਧਾਨ, ਸਤਪਾਲ ਜੋਹਰੀ, ਹਜ਼ਾਰੀ ਲਾਲ ਜੋਹਰੀ, ਐਡਵੋਕੇਟ ਹਰਤੇਜ ਸੰਧੂ, ਜੋਨ ਸੂਲਰ, ਰਾਜ ਕੁਮਾਰ ਸਚਦੇਵਾ, ਸਤਵਿੰਦਰਪਾਲ ਸਿੰਘ ਸਾਬਕਾ ਸਰਪੰਚ, ਜੈਂਕੀ ਮਹਿਰਾ, ਬਲਵਿੰਦਰ ਸਿੰਘ ਵੜੈਚ, ਦਵਿੰਦਰ ਸਿੰਘ, ਜਰਨੈਲ ਕੋਟਲਾ ਨੱਸਰੂ, ਅੰਗਰੇਜ ਭੁੱਲਰ, ਬਿੰਦਰ ਨਾਗਰ, ਡਾ.ਹਰਮੇਸ਼, ਸੁੱਖੀ ਖੱਤਰੀਵਾਲ, ਹੇਮਇੰਦਰ ਸਿੰਘ ਮਾਲੋਮਾਜਰਾ, ਯਸ਼ਪਾਲ ਸਿੰਘ ਲਲੋਛੀ ਸਮੇਤ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨਾਂ, ਆੜਤੀਆਂ, ਮਜਦੂਰਾਂ ਸਮੇਤ ਇਲਾਕਾ ਨਿਵਾਸੀ ਮੋਜੂਦ ਰਹੇ।

 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ