Friday, September 25, 2026
BREAKING NEWS
• ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

Haryana

ਹਰਿਆਣਾ ਵਿੱਚ ਖੇਤੀਬਾੜੀ, ਉੱਦਮਤਾ ਅਤੇ ਨਵੀਨਤਾ ਨੂੰ ਹੁਲਾਰਾ ਦੇਣ ਦੀ ਦਿਸ਼ਾ ਵਿੱਚ ਅਹਿਮ ਕਦਮ ਸਾਬਤ ਹੋਵੇਗੀ : ਮੁੱਖ ਮੰਤਰੀ

August 09, 2026 01:50 PM
Rozana Sehaj times

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਗੁਰੂਗ੍ਰਾਮ ਵਿੱਚ ਚੌਧਰੀ ਚਰਨ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਹਿਸਾਰ ਵੱਲੋਂ ਬਿਜ਼ਨਸ ਮੈਨੇਜਮੈਂਟ ਐਂਡ ਐਗਰੀਪ੍ਰੀਨਿਓਰਸ਼ਿਪ ਇੰਸਟੀਚਿਊਟ ਦੀ ਸਥਾਪਨਾ ਸੂਬੇ ਵਿੱਚ ਖੇਤੀਬਾੜੀ, ਉੱਦਮਤਾ ਅਤੇ ਨਵੀਨਤਾ ਨੂੰ ਹੁਲਾਰਾ ਦੇਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗੀ। ਇਸ ਸੰਸਥਾ ਰਾਹੀਂ ਨੌਜਵਾਨਾਂ ਨੂੰ ਬਿਜ਼ਨਸ ਮੈਨੇਜਮੈਂਟ, ਖੇਤੀਬਾੜੀ ਉੱਦਮਤਾ, ਨਵੀਨਤਾ, ਸਟਾਰਟਅੱਪ, ਡਿਜੀਟਲ ਮਾਰਕੀਟਿੰਗ, ਐਗਰੀ-ਬਿਜ਼ਨਸ, ਸਪਲਾਈ ਚੇਨ ਮੈਨੇਜਮੈਂਟ ਅਤੇ ਵਿੱਤੀ ਪ੍ਰਬੰਧਨ ਵਰਗੇ ਖੇਤਰਾਂ ਵਿੱਚ ਮਿਆਰੀ ਅਤੇ ਵਿਹਾਰਕ ਸਿੱਖਿਆ ਮਿਲੇਗੀ। ਇਸ ਨਾਲ ਨੌਜਵਾਨ ਰੁਜ਼ਗਾਰ ਲੱਭਣ ਦੇ ਨਾਲ-ਨਾਲ ਰੁਜ਼ਗਾਰ ਪੈਦਾ ਕਰਨ ਵਾਲੇ ਉੱਦਮੀ ਵੀ ਬਣ ਸਕਣਗੇ। ਮੁੱਖ ਮੰਤਰੀ ਸ਼ਨੀਵਾਰ ਨੂੰ ਹਰਿਆਣਾ ਨਿਵਾਸ ਵਿਖੇ ਸਥਾਈ ਵਿੱਤ ਕਮੇਟੀ ‘ਸੀ’ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਅਤੇ ਸਿੰਚਾਈ ਮੰਤਰੀ ਸ਼ਰੁਤੀ ਚੌਧਰੀ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸੰਸਥਾ ਰਾਹੀਂ ਖੇਤੀਬਾੜੀ ਅਤੇ ਉਦਯੋਗ ਵਿਚਕਾਰ ਬਿਹਤਰ ਤਾਲਮੇਲ ਕਾਇਮ ਹੋਵੇਗਾ। ਇਸ ਨਾਲ ਨਵੀਨਤਾ ਅਧਾਰਤ ਸਟਾਰਟਅੱਪ, ਪੇਂਡੂ ਉੱਦਮਤਾ, ਨਿਵੇਸ਼, ਰੁਜ਼ਗਾਰ ਸਿਰਜਣ ਅਤੇ ਖੇਤੀਬਾੜੀ ਉਤਪਾਦਾਂ ਦੀ ਬਿਹਤਰ ਮਾਰਕੀਟਿੰਗ ਨੂੰ ਹੁਲਾਰਾ ਮਿਲੇਗਾ। ਨਾਲ ਹੀ, ਕਿਸਾਨਾਂ ਦੀ ਆਮਦਨ ਵਧਾਉਣ ਅਤੇ ਨੌਜਵਾਨਾਂ ਦੇ ਪਰਵਾਸ ਨੂੰ ਘਟਾਉਣ ਵਿੱਚ ਵੀ ਮਦਦ ਮਿਲੇਗੀ। ਇਹ ਸੰਸਥਾ ਹਰਿਆਣਾ ਨੂੰ ਖੇਤੀਬਾੜੀ ਕਾਰੋਬਾਰ, ਨਵੀਨਤਾ ਅਤੇ ਉੱਦਮਤਾ ਦੇ ਖੇਤਰ ਵਿੱਚ ਰਾਸ਼ਟਰੀ ਪੱਧਰ 'ਤੇ ਮੋਹਰੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਵੇਗੀ।

 

ਖੇਤੀਬਾੜੀ ਮੰਤਰੀ ਨੇ ਕਿਹਾ, ਨੌਜਵਾਨਾਂ ਨੂੰ ਮਿਲਣਗੇ ਖੇਤੀਬਾੜੀ ਕਾਰੋਬਾਰ ਦੇ ਨਵੇਂ ਮੌਕੇ

 

 ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਗੁਰੂਗ੍ਰਾਮ ਵਿੱਚ ਬਿਜ਼ਨਸ ਮੈਨੇਜਮੈਂਟ ਐਂਡ ਐਗਰੀਪ੍ਰੀਨਿਓਰਸ਼ਿਪ ਇੰਸਟੀਚਿਊਟ ਦੀ ਸਥਾਪਨਾ ਨਾਲ ਪ੍ਰਦੇਸ਼ ਦੇ ਨੌਜਵਾਨਾਂ ਨੂੰ ਖੇਤੀਬਾੜੀ ਖੇਤਰ ਵਿੱਚ ਆਧੁਨਿਕ ਪ੍ਰਬੰਧਨ, ਉੱਦਮਤਾ ਅਤੇ ਕਾਰੋਬਾਰੀ ਹੁਨਰ ਦੀ ਸਿਖਲਾਈ ਮਿਲੇਗੀ। ਇਸ ਨਾਲ ਖੇਤੀਬਾੜੀ ਨੂੰ ਸਿਰਫ਼ ਰਵਾਇਤੀ ਖੇਤੀ ਤੱਕ ਸੀਮਤ ਨਾ ਰੱਖ ਕੇ ਨੌਜਵਾਨਾਂ ਨੂੰ ਐਗਰੀ-ਬਿਜ਼ਨਸ, ਸਟਾਰਟਅੱਪ ਅਤੇ ਵੈਲਿਊ ਐਡੀਸ਼ਨ ਦੇ ਖੇਤਰ ਵਿੱਚ ਨਵੇਂ ਮੌਕੇ ਮਿਲਣਗੇ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਵੀ ਇਹ ਸੰਸਥਾ ਅਹਿਮ ਭੂਮਿਕਾ ਨਿਭਾਵੇਗੀ।

 

ਖੇਤੀਬਾੜੀ ਸਿੱਖਿਆ ਨੂੰ ਪ੍ਰਬੰਧਨ ਅਤੇ ਉੱਦਮਤਾ ਨਾਲ ਜੋੜਨਾ ਸਮੇਂ ਦੀ ਮੰਗ ਹੈ: ਪ੍ਰੋ. ਬੀ.ਆਰ. ਕੰਬੋਜ

 

ਚੌਧਰੀ ਚਰਨ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਦੇ ਵਾਈਸ ਚਾਂਸਲਰ ਪ੍ਰੋ. ਬੀ.ਆਰ. ਕੰਬੋਜ ਨੇ ਕਿਹਾ ਕਿ ਖੇਤੀਬਾੜੀ ਸਿੱਖਿਆ ਨੂੰ ਮੌਜੂਦਾ ਲੋੜਾਂ ਅਨੁਸਾਰ ਬਹੁ-ਪੱਖੀ ਬਣਾਉਣਾ ਸਮੇਂ ਦੀ ਮੰਗ ਹੈ। ਗੁਰੂਗ੍ਰਾਮ ਵਿੱਚ ਸਥਾਪਤ ਹੋਣ ਵਾਲੀ ਇਹ ਸੰਸਥਾ ਵਿਦਿਆਰਥੀਆਂ ਨੂੰ ਖੇਤੀਬਾੜੀ ਦੇ ਨਾਲ-ਨਾਲ ਪ੍ਰਬੰਧਨ ਅਤੇ ਉੱਦਮਤਾ ਦੀ ਸਮਝ ਵਿਕਸਤ ਕਰਨ ਦਾ ਮੌਕਾ ਦੇਵੇਗੀ। ਵਿਦਿਆਰਥੀਆਂ ਨੂੰ ਕਲਾਸਰੂਮ ਵਿੱਚ ਪ੍ਰਾਪਤ ਗਿਆਨ ਦੇ ਨਾਲ ਅਸਲ ਹਾਲਾਤ ਵਿੱਚ ਫ਼ੈਸਲੇ ਲੈਣ, ਸਮੱਸਿਆਵਾਂ ਦਾ ਹэл ਕੱਢਣ ਅਤੇ ਨਵੇਂ ਵਿਚਾਰਾਂ ਨੂੰ ਕਾਰੋਬਾਰੀ ਰੂਪ ਦੇਣ ਲਈ ਤਿਆਰ ਕੀਤਾ ਜਾਵੇਗਾ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਗੁਪਤਾ, ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਜੇਂਦਰਾ ਕੁਮਾਰ, ਹਰਿਆਣਾ ਜਲ ਸਰੋਤ ਅਥਾਰਟੀ ਦੇ ਚੇਅਰਪਰਸਨ ਸ੍ਰੀ ਪਵਨ ਯਾਦਵ ਸਮੇਤ ਵੱਖ-ਵੱਖ ਅਧਿਕਾਰੀ ਮੌਜੂਦ ਸਨ।

 

Have something to say? Post your comment

 

More in Haryana

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ

ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਤੋਂ ਲੈ ਕੇ ਵਿਦੇਸ਼ੀ ਭਾਸ਼ਾਵਾਂ ਦੀ ਸਿੱਖਿਆ ਤੱਕ, ਹਰਿਆਣਾ ਸਰਕਾਰ ਦਾ ਵਿਜ਼ਨ ਸਪੱਸ਼ਟ: ਮਹੀਪਾਲ ਢਾਂਡਾ