ਸਮਾਣਾ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਸਮਾਣਾ ਬਲਾਕ ਦੇ ਪਿੰਡ ਹਰਿਆਉ ਕਲਾਂ, ਹਰਿਆਉ ਖੁਰਦ ਅਤੇ ਚੁਨਾਗਰਾ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ। ਦਸਤਾਵੇਜ਼ੀ ਦੇਖਣ ਉਪਰੰਤ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸੱਚੀ ਸ਼ਰਧਾਂਜਲੀ ਹੈ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।