ਮੋਹਾਲੀ : ਆਮ ਆਦਮੀ ਪਾਰਟੀ ਦੇ ਯੂਥ ਵਿੰਗ ਪੰਜਾਬ ਦੀ ਤਰਫੋਂ ਗੁਰਪ੍ਰੀਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਯੂਥ ਰਨ- 2026 ਦਾ ਆਯੋਜਨ ਗੁਰਦੁਆਰਾ ਅੰਬ ਸਾਹਿਬ ਫੇਸ-8 ਤੋਂ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਦੇ ਵਿੱਚ ਨੌਜਵਾਨ ਮੌਜੂਦ ਸਨ, ਇਸ ਵਿੱਚ ਮੁੱਖ ਤੌਰ ਤੇ ਲੋਕ ਸਭਾ ਮੈਂਬਰ ਸ੍ਰੀ ਅਨੰਦਪੁਰ ਸਾਹਿਬ- ਮਾਲਵਿੰਦਰ ਸਿੰਘ ਕੰਗ ,ਵਿਧਾਇਕ ਕੁਲਵੰਤ ਸਿੰਘ ਮੋਹਾਲੀ, ਪਰਮਿੰਦਰ ਸਿੰਘ -ਗੋਲਡੀ ਚੇਅਰਮੈਨ ਯੂਥ ਡਿਵੈਲਪਮੈਂਟ ਬੋਰਡ ਪੰਜਾਬ , ਮੇਅਰ ਮੋਹਾਲੀ ਕਾਰਪੋਰੇਸ਼ਨ ਸਰਬਜੀਤ ਸਿੰਘ ਸਮਾਣਾ,ਇੰਜੀਨੀਅਰ ਪ੍ਰਭਜੋਤ ਕੌਰ ਚੇਅਰਪਰਸਨ ਜਿਲਾ ਯੋਜਨਾ ਬੋਰਡ ਮੋਹਾਲੀ ਵੀ ਹਾਜ਼ਰ ਸਨ, ਉਹਨਾਂ ਕਿਹਾ ਕਿ ਪੰਜਾਬ ਯੂਥ ਰਨ- 2026 ਦੇ ਤਹਿਤ ਇਸ ਮੁਹਿੰਮ ਦਾ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਵੱਲੋਂ ਆਯੋਜਨ ਕੀਤਾ ਗਿਆ, ਇਹ ਇੱਕ ਪਾਇਦਾਰ ਉਪਰਾਲਾ ਹੈ, ਪੰਜਾਬ ਯੂਥ ਰਨ -2026 ਦੇ ਵਿੱਚ ਸ਼ਾਮਿਲ ਹੋਣ ਵਾਲੇ ਵਲੰਟੀਅਰ ਦੇ ਵੱਲੋਂ ਇਸ ਮੁਹਿੰਮ ਨਾਲ ਜੁੜੀਆਂ ਟੀ- ਸ਼ਰਟਾਂ ਪੂਰੇ ਉਤਸਾਹ ਦੇ ਨਾਲ ਪਹਿਨ ਕੇ ਹਿੱਸਾ ਲਿਆ ਗਿਆ, ਇਸ ਨਾਲ ਆਪਸੀ ਭਾਈਚਾਰਕ -ਸਾਂਝ ਦੇ ਨਾਲ- ਨਾਲ ਅਨੁਸ਼ਾਸਨ ਦਾ ਵੀ ਸਾਫ ਪ੍ਰਗਟਾਵਾ ਹੁੰਦਾ ਹੈ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਸ਼ਿਆਂ ਦੇ ਵਿਰੁੱਧ ਜੰਗ ਨੂੰ ਸ਼ੁਰੂ ਕਰਕੇ ਅੰਜਾਮ ਤੱਕ ਪਹੁੰਚਾਇਆ ਜਾ ਰਿਹਾ ਹੈ, ਅਤੇ ਜੋ -ਜੋ ਵੀ ਗਰੰਟੀਆਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ- ਅਰਵਿੰਦ ਕੇਜਰੀਵਾਲ ਵੱਲੋਂ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਸਨ, ਉਹਨਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੀ ਤਰਫੋਂ ਪੂਰਾ ਕੀਤਾ ਜਾ ਚੁੱਕਾ ਹੈ ਅਤੇ ਉਸ ਤੋਂ ਵੀ ਅਗਾਂਹ ਜਾਂਦੇ ਹੋਏ ਪੰਜਾਬ ਦੇ ਸਰਬਪੱਖੀ ਵਿਕਾਸ ਦੇ ਲਈ ਕੰਮ ਕੀਤਾ ਜਾ ਰਿਹਾ ਹੈ।, ਇਸ ਦੇ ਨਾਲ ਹੀ ਸੂਬੇ ਦੇ ਵਿੱਚ ਬੇਰੁਜ਼ਗਾਰੀ ਨੂੰ ਖਤਮ ਕਰਨ ਦੇ ਲਈ ਨੌਜਵਾਨਾਂ ਨੂੰ 70 ਹਜ ਤੋਂ ਵੀ ਵੱਧ ਸਰਕਾਰੀ ਨੌਕਰੀਆਂ ਮੁਹਈਆ ਕਰਵਾਈਆਂ ਜਾ ਚੁੱਕੀਆਂ ਹਨ,