Sunday, September 27, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਅਮਨ ਅਰੋੜਾ ਨੇ ਪੰਚਾਇਤਾਂ ਨੂੰ ਵੰਡੇ ਵਿਕਾਸ ਕਾਰਜਾਂ ਦੇ ਚੈੱਕ ਕਿਹਾ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਕਰ ਰਹੀ ਮਜ਼ਬੂਤ

August 09, 2026 06:22 PM
Rozana Sehaj times

 

ਸੁਨਾਮ  : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਸੁਨਾਮ ਦੇ ਸਰਬਪੱਖੀ ਵਿਕਾਸ ਲਈ ਪੰਚਾਇਤਾਂ ਨੂੰ ਚੈੱਕ ਤਕਸੀਮ ਕੀਤੇ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਪਿੰਡਾਂ ਵਿੱਚ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਲਈ ਯਤਨ ਕਰ ਰਹੀ ਹੈ। ਪਿੰਡਾਂ ਨੂੰ ਸ਼ਹਿਰਾਂ ਦੇ ਮੁਕਾਬਲੇ ਸਹੂਲਤਾਂ ਦੇਣ ਲਈ ਯੋਜਨਾਵਾਂ ਬਣਾਈਆਂ ਗਈਆਂ ਹਨ, ਨੇੜ ਭਵਿੱਖ ਵਿੱਚ ਹਰ ਇੱਕ ਪਿੰਡ ਨੂੰ ਗ੍ਰਾਂਟਾਂ ਦਿੱਤੀਆਂ ਜਾਣਗੀਆਂ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪਿੰਡ ਭਰੂਰ ਵਿਖੇ ਆਯੋਜਿਤ ਕੀਤੇ ਚੈੱਕ ਵੰਡ ਸਮਾਗਮ ਮੌਕੇ ਵੱਖ-ਵੱਖ ਪੰਚਾਇਤਾਂ ਨੂੰ 61.50 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇ ਚੈੱਕ ਤਕਸੀਮ ਕੀਤੇ। ਹਲਕੇ ਦੇ ਪਿੰਡ ਅਕਾਲਗੜ੍ਹ ਵਿਖੇ ਕਮਿਊਨਿਟੀ ਹਾਲ ਵਿੱਚ ਸ਼ੈੱਡ ਪਾਉਣ ਲਈ 2.50 ਲੱਖ ਰੁਪਏ, ਬਿਸ਼ਨਪੁਰਾ ਵਿਖੇ ਰੋਡ ਬਰਮ ਪਾਉਣ ਲਈ 5 ਲੱਖ ਰੁਪਏ ਅਤੇ ਬੱਸ ਸਟੈਂਡ ਬਣਾਉਣ ਲਈ 2.50 ਲੱਖ ਰੁਪਏ, ਬਿਸ਼ਨਪੁਰਾ-ਅਕਾਲਗੜ੍ਹ ਵਿਖੇ ਸਟੀਲ ਵਾਟਰ ਟੈਂਕਰ ਲਈ 3.25 ਲੱਖ ਰੁਪਏ ਅਤੇ ਬਰਮਾ ਇੰਟਰਲਾਕ ਟਾਈਲ ਲਗਾਉਣ ਲਈ 5 ਲੱਖ ਰੁਪਏ ਦਿੱਤੇ ਗਏ ਹਨ। ਭਰੂਰ ਵਿਖੇ ਪੀਰ ਬਾਬਾ ਨੂਰ ਸ਼ਾਹ ਧਰਮਸ਼ਾਲਾ ਵਿੱਚ ਸ਼ੈੱਡ ਪਾਉਣ ਲਈ 2.50 ਲੱਖ ਰੁਪਏ ਦੀ ਗਰਾਂਟ ਦਿੱਤੀ ਗਈ ਹੈ।‌
ਫਾਈਲ 09-- ਚੈੱਕ ਸੁਨਾਮ 

Have something to say? Post your comment