Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਕਾਰ ਸੇਵਾ ਸਬੰਧੀ ਅੱਜ ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਸ੍ਰੀ ਅਖੰਡ ਸਾਹਿਬ ਅਰੰਭ

August 09, 2026 06:25 PM
ਗੁਰਪ੍ਰੀਤ ਸਿੰਘ ਡੱਬ
ਅੰਮ੍ਰਿਤਸਰ :  ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਅਤੇ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਜੀ ਨਿਵਾਸ ਦੂਜੇ ਪਆੜ ਦੀ ਅਰੰਭਤਾ ਦੀ ਕਾਰ ਸੇਵਾ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਨਿਰਦੇਸ਼ਾਂ ਹੇਠ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾ ਜੀ ਚੈਰੀਟੇਬਲ ਟਰੱਸਟ ਨੂੰ ਸੌਂਪੀ ਗਈ। ਬੁੱਢਾ ਦਲ ਦੇ ਮੈਨੇਜਰ ਸ. ਪਰਮਜੀਤ ਸਿੰਘ ਬਾਜਵਾ ਵੱਲੋਂ ਜਾਰੀ ਇਕ ਲਿਖਤੀ ਪੈ੍ਰਸ ਬਿਆਨ ਕਿਹਾ ਕਿ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਅੱਜ ਸ੍ਰੀ ਅਖੰਡ ਸਾਹਿਬ ਜੀ ਦੇ ਪਾਠ ਅਰੰਭ ਕੀਤੇ ਗਏ। ਜਿਨ੍ਹਾਂ ਦੇ ਭੋਗ 11-08-2026 ਦਿਨ ਮੰਗਲਵਾਰ ਨੂੰ ਪਾਏ ਜਾਣਗੇ ਉਪਰੰਤ 11 ਵਜੇ ਕਾਰ ਸੇਵਾ ਅਰੰਭਤਾ ਅਰਦਾਸ ਸਮਾਗਮ ਹੋਵੇਗਾ। ਜਿਸ ਵਿੱਚ ਸਿੱਖ ਪੰਥ ਦੀਆਂ ਧਾਰਮਿਕ ਸਖਸ਼ੀਅਤਾਂ, ਉਘੇ ਵਿਦਵਾਨ, ਸੰਤ ਮਹਾਂਪੁਰਸ਼, ਨਿਹੰਗ ਸਿੰਘ ਜਥੇਬੰਦੀਆਂ ਵਿਸ਼ੇਸ਼ ਤੌਰ ਤੇ ਸਮੂਲੀਅਤ ਕਰਨਗੀਆਂ। ਇਸ ਸਮੇਂ ਬਾਬਾ ਭਗਤ ਸਿੰਘ, ਸ. ਇੰਦਰਪਾਲ ਸਿੰਘ ਫੌਜੀ ਹਜ਼ੂਰ ਸਾਹਿਬ, ਬਾਬਾ ਗੁਰਲਾਲ ਸਿੰਘ, ਬਾਬਾ ਕੇਵਲ ਸਿੰਘ ਕੋਮਲ, ਬਾਬਾ ਗਗਨਦੀਪ ਸਿੰਘ ਆਦਿ ਹਾਜ਼ਰ ਸਨ।

Have something to say? Post your comment

More in Majha

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ