Wednesday, May 22, 2024

Chandigarh

ਵਿਸ਼ੇਸ਼ ਜਾਂਚ ਟੀਮ ਵੱਲੋਂ ਬਰਗਾੜੀ ਬੇਅਦਬੀ ਮਾਮਲੇ ਵਿੱਚ ਫਰੀਦਕੋਟ ਅਦਾਲਤ ਅੱਗੇ ਚਲਾਨ ਪੇਸ਼

July 09, 2021 10:03 PM
SehajTimes
ਚੰਡੀਗੜ : ਬੇਅਦਬੀ ਘਟਨਾਵਾਂ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਵੱਲੋਂ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਜੇ.ਐਮ.ਆਈ.ਸੀ. ਫਰੀਦਕੋਟ ਦੀ ਅਦਾਲਤ ਵਿੱਚ ਪਹਿਲਾ ਚਲਾਨ ਪੇਸ਼ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਆਈ.ਟੀ. ਮੁਖੀ ਅਤੇ ਆਈ.ਜੀ.ਪੀ. ਬਾਰਡਰ ਰੇਂਜ ਅੰਮਿ੍ਰਤਸਰ ਐਸ.ਪੀ.ਐਸ. ਪਰਮਾਰ ਨੇ ਦੱਸਿਆ ਕਿ 12 ਅਕਤੂਬਰ, 2015 ਨੂੰ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਖਿਲਾਰ ਕੇ ਬੇਅਦਬੀ ਕਰਨ ਦੇ ਮਾਮਲੇ ਵਿੱਚ ਗਿ੍ਰਫ਼ਤਾਰ ਕੀਤੇ ਗਏ 6 ਮੁਲਜ਼ਮਾਂ ਖ਼ਿਲਾਫ਼ ਚਲਾਨ ਪੇਸ਼ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿੱਚ ਅਗਲੀ ਸੁਣਵਾਈ 20 ਜੁਲਾਈ ਤੈਅ ਕੀਤੀ ਗਈ ਹੈ।ਆਈ.ਜੀ.ਪੀ. ਨੇ ਦੱਸਿਆ ਕਿ ਐਸ.ਆਈ.ਟੀ.  ਨੇ 16.05.21 ਨੂੰ ਜਾਂਚ ਸ਼ੁਰੂ ਕਰਨ ਸਬੰਧੀ ਇਲਾਕਾ ਮੈਜਿਸਟਰੇਟ ਨੂੰ ਸੂਚਿਤ ਕਰਨ ਤੋਂ ਬਾਅਦ ਇਸ ਕੇਸ ਵਿੱਚ ਲੋੜੀਂਦੇ ਸਾਰੇ ਮੁਲਜ਼ਮਾਂ ਨੂੰ ਗਿ੍ਰਫ਼ਤਾਰ ਕਰ ਲਿਆ ਸੀ। ਗੌਰਤਲਬ ਹੈ ਕਿ ਗੁਰਦੁਆਰਾ ਸਾਹਿਬ ਬਰਗਾੜੀ ਦੇ ਮੈਨੇਜਰ ਕੁਲਵਿੰਦਰ ਸਿੰਘ ਦੇ ਬਿਆਨ ’ਤੇ ਮੁਲਜ਼ਮਾਂ ਖਿਲਾਫ਼ ਆਈ.ਪੀ.ਸੀ. ਦੀ ਧਾਰਾ 295, 295-ਏ, 153-ਏ, 201, 120-ਬੀ ਤਹਿਤ ਥਾਣਾ ਬਾਜਾਖਾਨਾ ਵਿਖੇ ਐਫ.ਆਈ.ਆਰ. ਨੰਬਰ. 128 ਮਿਤੀ 12.10.2015 ਦਰਜ ਕੀਤੀ ਗਈ ਸੀ। ਦੱਸਣਯੋਗ ਹੈ ਕਿ ਹਾਈ ਕੋਰਟ ਵੱਲੋਂ ਪੰਜਾਬ ਪੁਲਿਸ ਨੂੰ ਇਹ ਕੇਸ ਸੌਂਪੇ ਜਾਣ ਤੋਂ ਬਾਅਦ ਆਈ.ਜੀ.ਪੀ. ਬਾਰਡਰ ਰੇਂਜ ਅੰਮਿ੍ਰਤਸਰ ਐਸ.ਪੀ.ਐਸ. ਪਰਮਾਰ ਦੀ ਅਗਵਾਈ ਹੇਠ ਇਸ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ, ਜਿਸ ਵਿਚ ਰਜਿੰਦਰ ਸਿੰਘ ਸੋਹਲ, ਏਆਈਜੀ / ਸੀਆਈ ਪੰਜਾਬ, ਲਖਬੀਰ ਸਿੰਘ, ਏਸੀਪੀ / ਈਆਰਐਸ ਅੰਮਿ੍ਰਤਸਰ ਅਤੇ ਇੰਸਪੈਕਟਰ ਦਲਬੀਰ ਸਿੰਘ, ਆਈਸੀ ਸੀ.ਆਈ.ਏ. ਫਰੀਦਕੋਟ ਅਤੇ ਹੋਰਾਂ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ। ਬੁਲਾਰੇ ਨੇ ਦੱਸਿਆ ਕਿ ਗਿ੍ਰਫਤਾਰ ਕੀਤੇ ਗਏ ਛੇ ਮੁਲਜ਼ਮਾਂ ਦੀ ਪਹਿਚਾਣ ਸੁਖਜਿੰਦਰ ਸਿੰਘ ਉਰਫ ਸਨੀ, ਸ਼ਕਤੀ ਸਿੰਘ, ਰਣਜੀਤ ਸਿੰਘ ਉਰਫ ਭੋਲਾ, ਬਲਜੀਤ ਸਿੰਘ, ਨਿਸ਼ਾਨ ਸਿੰਘ ਅਤੇ ਪਰਦੀਪ ਸਿੰਘ ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ ਉਪਰੋਕਤ ਕੇਸ ਦੀ ਜਾਂਚ 2.11.2015 ਨੂੰ ਸੀ.ਬੀ.ਆਈ. ਨੂੰ ਸੌਂਪ ਦਿੱਤੀ ਗਈ ਸੀ, ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ 6.09.2018 ਨੂੰ ਸੀ.ਬੀ.ਆਈ. ਤੋਂ ਬੇਅਦਬੀ ਮਾਮਲਿਆਂ ਦੀ ਜਾਂ ਚ ਵਾਪਸ ਲੈਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ। ਸੀ.ਬੀ.ਆਈ. ਨੇ 4.07.2019 ਨੂੰ ਤਿੰਨੋ ਮਾਮਲਿਆਂ ਵਿਚ ਜੁਆਇੰਟ ਕਲੋਜ਼ਰ ਰਿਪੋਰਟ ਪੇਸ਼ ਕੀਤੀ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਬਾਅਦ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਕੇਸ ਦੀ ਜਾਂਚ ਪੰਜਾਬ ਪੁਲਿਸ ਨੂੰ ਸੌਂਪ ਦਿੱਤੀ ਸੀ।

Have something to say? Post your comment

 

More in Chandigarh

80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਲਈ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਉੱਦਮ 

ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ

ਸਾਡੀ ਸੋਚ ਹਰੀ-ਭਰੀ ਵੋਟ” ਨੂੰ ਅੱਗੇ ਤੋਰਦਿਆਂ 

ਐਸਏਐਸ ਨਗਰ ਵਿੱਚ 61 ਮਾਈਕਰੋ ਅਬਜ਼ਰਵਰ ਮਤਦਾਨ ਦਿਵਸ ਮੌਕੇ ਚੌਕਸੀ ਰੱਖਣਗੇ 

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

ਲੋਕਤੰਤਰ ਦੀ ਮਜ਼ਬੂਤੀ ਵਿਚ ਔਰਤਾਂ ਦੀ ਭਾਗੀਦਾਰੀ ਨੂੰ ਦਰਸਾਉਂਦਾ ਕੰਧ ਚਿੱਤਰ ਹੋ ਰਿਹਾ ਮਕਬੂਲ

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼