Saturday, September 26, 2026
BREAKING NEWS
• ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

Malwa

ਅਕਾਲੀ ਦਲ ਵਾਰਿਸ ਪੰਜਾਬ ’ਚ ਸ਼ਾਮਲ ਹੋਣ ਵਾਲਿਆਂ ਦਾ ਅਕਾਲੀ ਦਲ ਨਾਲ ਪਹਿਲਾ ਹੀ ਕੋਈ ਸਬੰਧ ਨਹੀਂ ਹੈ : ਭੁੱਲਰ

August 09, 2026 06:31 PM
Amjad Hussain Khan
ਮੋਗਾ : ਅੱਜ ਇਥੇ ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬੀਤੇ ਦਿਨੀਂ ਜ਼ਿਲ੍ਹੇ ਦੇ ਹਲਕਾ ਬਾਘਾਪੁਰਾਣਾ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਵਿਚ ਸ਼ਾਮਿਲ ਹੋਣ ਵਾਲੇ ਆਗੂਆਂ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਕੋਈ ਸਬੰਧ ਨਹੀਂ ਹੈ। ਇਸ ਮੌਕੇ ਜ਼ਿਲਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਨੇ ਸਪੱਸ਼ਟ ਕੀਤਾ ਕਿ ਇਹ ਆਗੁੂ ਪਹਿਲਾ ਹੀ ਸ਼੍ਰੋਮਣੀ ਅਕਾਲੀ ਦਲ ਦਾ ਹਿੱਸਾ ਨਹੀਂ ਸਨ। ਉਨ੍ਹਾਂ ਕਿਹਾ ਕਿ ਇਹ ਆਗੂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਅਲਵਿਦਾ ਆਖ ਕੇ ਵਾਰਿਸ ਪੰਜਾਬ ਵਿਚ ਸ਼ਾਮਿਲ ਹੋਏ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਜ਼ਿਲਾ ਮੋਗਾ ਦੇ ਚਾਰੇ ਹਲਕਿਆਂ ਵਿਚ ਦਿਨੋ ਦਿਨ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮੇਂ ਸਮੇਂ ਤੇ ਪੰਜਾਬ ਵਿਚ ਪੰਥ ਤੇ ਪੰਜਾਬੀਅਤ ਦੇ ਨੁਕਸਾਨ ਲਈ ਕਈ ਅਕਾਲੀ ਦਲ ਬਣ ਪ੍ਰੰਤੂ ਪੰਜਾਬੀਆਂ ਨੇ ਪੰਥ ਤੇ ਪੰਜਾਬ ਦੀ ਜਾਮਨ ਜਮਾਤ ਸ਼੍ਰੋਮਣੀ ਅਕਾਲੀ ਦਲ ਦਾ ਹਮੇਸ਼ਾ ਸਾਥ ਦਿੱਤਾ ਹੈ ਤੇ ਭਵਿੱਖ ਵਿਚ ਵੀ ਦਿੰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਹਲਕਾ ਬਾਘਾਪੁਰਾਣਾ ਦੇ ਸਮੁੱਚੇ ਆਗੂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਹੇਠ ਅਕਾਲੀ ਦਲ ਦੇ ਨਾਲ ਚੱਟਾਨ ਦੀ ਤਰ੍ਹਾਂ ਖੜ੍ਹੇ ਹਨ।

Have something to say? Post your comment