ਮਾਲੇਰਕੋਟਲਾ : ਸ਼੍ਰੋਮਣੀ ਅਕਾਲੀ ਦਲ ਪੁੱਨਰ ਸੁਰਜੀਤ ਦੇ ਪ੍ਰਧਾਨ ਜਥੇਦਾਰ ਗਿਆਨੀ ਹਰਪਰੀਤ ਸਿੰਘ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਹੇ ਸਵਰਗੀ ਜਥੇਦਾਰ ਜੈਪਾਲ ਸਿੰਘ ਮੰਡੀਆਂ ਦੇ ਬੇਟੇ ਨੌਜਵਾਨ ਅਕਾਲੀ ਆਗੂ ਅਮਰਿੰਦਰ ਸਿੰਘ ਮੰਡੀਆਂ ਨੂੰ ਜ਼ਿਲ੍ਹਾ ਮਾਲੇਰਕੋਟਲਾ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਸਾਬਕਾ ਵਿਧਾਇਕ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਵੱਲੋਂ ਵੱਖਰਾ ਰਾਹ ਅਖਤਿਆਰ ਕਰ ਲੈਣ ਪਿੱਛੋਂ ਜ਼ਿਲ੍ਹਾ ਮਾਲੇਰਕੋਟਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਪੁੱਨਰ ਸੁਰਜੀਤ ਦੀ ਹੋਂਦ ਉਪਰ ਸਵਾਲ ਖੜ੍ਹੇ ਕੀਤੇ ਜਾ ਰਹੇ ਸਨ।ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੇ ਅਤਿ ਕਰੀਬੀ ਅਤੇ ਕੰਪਿਊਟਰ ਇੰਜੀਨੀਅਰਿੰਗ ਵਿੱਚ ਉੱਚ ਯੋਗਤਾ ਪ੍ਰਾਪਤ ਅਮਰਿੰਦਰ ਸਿੰਘ ਮੰਡੀਆਂ ਦਾ ਨਾਂ ਜ਼ਿਲ੍ਹੇ ਦੇ ਵੱਡੇ ਸਫਲ ਕਾਰੋਬਾਰੀਆਂ ਵਿਚ ਸ਼ਾਮਲ ਹੈ।ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਹਾਜੀ ਮੁਹੰਮਦ ਤੁਫੈਲ ਮਲਿਕ, ਸਾਬਕਾ ਚੇਅਰਮੈਨ ਐਡਵੋਕੇਟ ਹਰਦੀਪ ਸਿੰਘ ਖਟੜਾ, ਸਾਬਕਾ ਚੇਅਰਮੈਨ ਜਥੇਦਾਰ ਅਜੀਤ ਸਿੰਘ ਕੁਤਬਾ, ਜਥੇਦਾਰ ਜਗਵੰਤ ਸਿੰਘ ਜੱਗੀ ਅਹਿਮਦਗੜ੍ਹ, ਸਾਬਕਾ ਚੇਅਰਮੈਨ ਜਸਪਾਲ ਸਿੰਘ ਸੇਖੋਂ, ਸਰਪੰਚ ਕੁਲਜਿੰਦਰ ਸਿੰਘ ਬੂੰਗਾ, ਜਥੇਦਾਰ ਰਾਮ ਸਿੰਘ ਮੰਨਵੀਂ, ਨੰਬਰਦਾਰ ਜਤਿੰਦਰ ਸਿੰਘ ਮਹੋਲੀ, ਬੇਅੰਤ ਸਿੰਘ ਦਸੌਂਧਾ ਸਿੰਘ ਵਾਲਾ, ਸੁਖਵਿੰਦਰ ਸਿੰਘ ਮਾਣਕੀ, ਯੂਥ ਆਗੂ ਮੁਹੰਮਦ ਯੂਨਸ ਮਲਿਕ ਬੱਬੂ, ਜਥੇਦਾਰ ਤ੍ਰਿਲੋਚਨ ਸਿੰਘ ਹਥਨ, ਸੋਮਾਂ ਖਾਂ ਤੱਖਰ ਅਤੇ ਮੁਹੰੰਦ ਨਸੀਰ ਭੱਟੀ ਆਦਿ ਆਗੂਆਂ ਨੇ ਅਮਰਿੰਦਰ ਸਿੰਘ ਮੰਡੀਆਂ ਨੂੰ ਅਕਾਲੀ ਦਲ ਦਾ ਜ਼ਿਲ੍ਹਾ ਪ੍ਰਧਾਨ ਬਣਾਏ ਜਾਣ ਦਾ ਸਵਾਗਤ ਕਰਦਿਆਂ ਇਸ ਨਿਯੁਕਤੀ ਲਈ ਪਾਰਟੀ ਪ੍ਰਧਾਨ ਜਥੇਦਾਰ ਹਰਪਰੀਤ ਸਿੰਘ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦਾ ਧੰਨਵਾਦ ਕੀਤਾ ਹੈ।
ਫੋਟੋ ਕੈਪਸਨ: ਅਮਰਿੰਦਰ ਸਿੰਘ ਮੰਡੀਆਂ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁੱਨਰ ਸੁਰਜੀਤ ਜ਼ਿਲ੍ਹਾ ਮਾਲੇਰਕੋਟਲਾ।