Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਚਮਕੌਰ ਸਾਹਿਬ ਦੀਆਂ ਸ਼ਖ਼ਸੀਅਤਾਂ ਦੀ ਸ਼ਮੂਲੀਅਤ ਨਾਲ ਮਿਸਲ ਸਤਲੁਜ ਪਾਰਟੀ ਹੋਰ ਮਜ਼ਬੂਤ ਹੋਵੇਗੀ: ਬਰਾੜ

August 09, 2026 06:58 PM
Rozana Sehaj times
 
ਚਮਕੌਰ ਸਾਹਿਬ : ਸਰਦਾਰ ਅਜੇ ਪਾਲ ਸਿੰਘ ਬਰਾੜ ਪ੍ਰਧਾਨ ਮਿਸਲ ਸਤਲੁਜ ਪਾਰਟੀ ਨੇ ਦੱਸਿਆ ਹੈ ਕਿ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਆਪਣੀ ਵਿਲੱਖਣ ਪਛਾਣ ਬਣਾਉਣ ਵਾਲੀਆਂ ਅਤੇ ਸਮਾਜ ਤੇ ਪੰਜਾਬ ਦੀ ਭਲਾਈ ਲਈ ਵਡਮੁੱਲਾ ਯੋਗਦਾਨ ਪਾ ਰਹੀਆਂ ਸ਼ਖ਼ਸੀਅਤਾਂ ਨੂੰ ਮਿਸਲ ਸਤਲੁਜ ਪਾਰਟੀ ਨਾਲ ਜੋੜਨ ਦੀ ਮੁਹਿੰਮ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਚਮਕੌਰ ਸਾਹਿਬ ਵਿਖੇ ਤਿੰਨ ਪ੍ਰਮੁੱਖ ਸ਼ਖ਼ਸੀਅਤਾਂ ਨੇ ਮਿਸਲ ਸਤਲੁਜ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਦੱਸਿਆ ਕਿ ਮਿਸਲ ਸਤਲੁਜ ਪਾਰਟੀ ਵੱਲੋਂ ਪੰਜਾਬ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਅਤੇ ਲੋਕ-ਭਲਾਈ ਦੇ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਰੱਥ ਅਤੇ ਸਮਾਜ ਪ੍ਰਤੀ ਜ਼ਿੰਮੇਵਾਰ ਲੋਕਾਂ ਦੀ ਸ਼ਮੂਲੀਅਤ ਨਾਲ ਮਿਸਲ ਸਤਲੁਜ ਪਾਰਟੀ ਦਾ ਜਥੇਬੰਦਕ ਢਾਂਚਾ ਹੋਰ ਮਜ਼ਬੂਤ ਹੋਣ ਦੇ ਨਾਲ-ਨਾਲ ਪੰਜਾਬ ਦੇ ਹੱਕਾਂ ਲਈ ਚੱਲ ਰਹੀ ਮੁਹਿੰਮ ਨੂੰ ਵੀ ਨਵੀਂ ਤਾਕਤ ਮਿਲੇਗੀ। ਅੱਜ ਮਿਸਲ ਸਤਲੁਜ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਡਾ. ਅਮਨ ਸਿੰਘ, ਧਰਮ ਅਧਿਐਨ ਵਿੱਚ ਡਾਕਟਰੇਟ, ਰਣਵੀਰ ਕੌਰ, ਲੈਕਚਰਾਰ, ਕੰਪਿਊਟਰ ਸਾਇੰਸ, ਅਤੇ ਕੋਮਲਪ੍ਰੀਤ ਸਿੰਘ ਸੰਧੂ ਸ਼ਾਮਲ ਹਨ।ਅਜ ਦੀ ਵਿਸ਼ੇਸ਼ ਮੀਟਿੰਗ ਵਿੱਚ ਅਜੇਪਾਲ ਸਿੰਘ ਬਰਾੜ ਤੋਂ ਇਲਾਵਾ ਅਮਰਿੰਦਰ ਸਿੰਘ ਤੁੜ ਕੌਮੀ ਕਨਵੀਨਰ ਪੂਰਾ ਪੰਜਾਬ ਲਹਿਰ ਅਤੇ ਹਰਜੀਤ ਸਿੰਘ ਖਿਜਰਾਬਾਦ ਵੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਸਰਦਾਰ ਅਜੇਪਾਲ ਸਿੰਘ ਬਰਾੜ ਨੇ ਤਿੰਨਾਂ ਸ਼ਖ਼ਸੀਅਤਾਂ ਦਾ ਮਿਸਲ ਸਤਲੁਜ ਪਾਰਟੀ ਵਿੱਚ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਯੋਗਤਾ, ਤਜਰਬੇ ਅਤੇ ਸਮਾਜ ਪ੍ਰਤੀ ਵਚਨਬੱਧਤਾ ਪਾਰਟੀ ਲਈ ਅਹਿਮ ਸਰਮਾਇਆ ਸਾਬਤ ਹੋਵੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਇਨ੍ਹਾਂ ਸ਼ਖ਼ਸੀਅਤਾਂ ਦੀ ਸ਼ਮੂਲੀਅਤ ਨਾਲ ਚਮਕੌਰ ਸਾਹਿਬ ਖੇਤਰ ਵਿੱਚ ਮਿਸਲ ਸਤਲੁਜ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਪੰਜਾਬ ਦੀਆਂ ਜਾਇਜ਼ ਤੇ ਹੱਕੀ ਮੰਗਾਂ ਲਈ ਆਵਾਜ਼ ਨੂੰ ਹੋਰ ਬੁਲੰਦ ਕਰਨ ਵਿੱਚ ਅਹਿਮ ਯੋਗਦਾਨ ਪਵੇਗਾ। ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਦਾ ਉਦੇਸ਼ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਉਣਾ ਅਤੇ ਪੰਜਾਬ ਦੇ ਹੱਕਾਂ, ਹਿੱਤਾਂ ਅਤੇ ਭਵਿੱਖ ਲਈ ਸਾਂਝੇ ਯਤਨਾਂ ਨੂੰ ਅੱਗੇ ਵਧਾਉਣਾ ਹੈ। ਪਾਰਟੀ ਵੱਲੋਂ ਸਮਾਜ ਦੇ ਹਰ ਵਰਗ ਦੀਆਂ ਯੋਗ ਅਤੇ ਸਮਰੱਥ ਸ਼ਖ਼ਸੀਅਤਾਂ ਨੂੰ ਨਾਲ ਲੈ ਕੇ ਇੱਕ ਮਜ਼ਬੂਤ ਜਨ-ਲਹਿਰ ਖੜ੍ਹੀ ਕਰਨ ਲਈ ਯਤਨ ਜਾਰੀ ਰਹਿਣਗੇ।

Have something to say? Post your comment

More in Malwa

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ