Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਆਪ ਆਗੂ ਡੀਟੀਓ ਕਰਨ ਸਿੰਘ ਵੱਲੋਂ ਲੋਕ ਮਿਲਣੀ ਭਗਵੰਤ ਮਾਨ ਦੇ ਦਿਲ ਚ ਲੋਕਾਂ ਦਾ ਦਰਦ : ਡੀਟੀਓ ਕਰਨ ਸਿੰਘ

August 09, 2026 07:15 PM
Rozana Sehaj times
ਪਾਤੜਾਂ : ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਦੇ ਪਤੀ ਡੀਟੀਓ ਕਰਨ ਸਿੰਘ ਵੱਲੋਂ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਸਥਾਨਕ ਵਿਕਟੋਰੀਆ ਇਨਕਲੇਵ ਵਿਖੇ ਲੋਕ ਮਿਲਣੀ ਕੀਤੀ ਗਈ। ਸੀਨੀਅਰ ਆਪ ਆਗੂ ਸੋਨੀ ਜਲੂਰ ਦੀ ਅਗਵਾਈ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਆਮ ਲੋਕਾਂ ਦੇ ਨਾਲ ਨਾਲ ਸ਼ਹਿਰ ਦੀਆਂ ਵੱਖ-ਵੱਖ ਵਪਾਰਕ ਜਥੇਬੰਦੀਆਂ ਦੇ ਆਗੂਆਂ ਨੇ ਪਹੁੰਚ ਕੇ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਜਾਣਕਾਰੀ ਦਿੱਤੀ। ਇਸ ਦੌਰਾਨ ਡੀਟੀਓ ਕਰਨ ਸਿੰਘ ਨੇ ਸਥਾਨਕ ਵਾਸੀਆਂ ਨੂੰ ਮੁਸ਼ਕਿਲਾਂ ਦੇ ਹੱਲ ਲਈ ਹਰ ਸੰਭਵ ਕੋਸ਼ਿਸ਼ ਕਰਨ ਦਾ ਭਰੋਸਾ ਦਿੱਤਾ। ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਡੀਟੀਓ ਕਰਨ ਸਿੰਘ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ ਕਿਉਂਕਿ ਮੁੱਖ ਮੰਤਰੀ ਮਾਨ ਦੇ ਦਿਲ ਵਿੱਚ ਲੋਕਾਂ ਦਾ ਦਰਦ ਹੈ। ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਦਿਨ ਰਾਤ ਇੱਕ ਕੀਤਾ ਹੋਇਆ ਹੈ। ਉਹਨਾਂ ਕਿਹਾ ਕਿ ਲੂੰਬਾ ਪਰਿਵਾਰ ਸ਼ੁਰੂ ਤੋਂ ਹੀ ਸਾਫ ਸੁਥਰੀ ਰਾਜਨੀਤੀ ਕਰਦਾ ਆਇਆ ਹੈ ਅਤੇ ਰਾਜਨੀਤੀ ਦੇ ਖੇਤਰ ਵਿੱਚ ਵਿਚਰਦਿਆਂ ਸਾਫ ਸੁਥਰਾ ਪ੍ਰਸ਼ਾਸਨ ਦੇਣਾ ਉਹਨਾਂ ਦੀ ਪਹਿਲ ਕਦਮੀ ਹੋਵੇਗੀ।
 
                    

Have something to say? Post your comment