Thursday, November 19, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Malwa

ਸਪੀਕਰ ਸੰਧਵਾਂ ਵੱਲੋਂ ਹਾਦਸੇ ਦੌਰਾਨ ਤਿੰਨ ਕਾਵੜੀਆਂ ਦੀ ਹੋਈ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

August 09, 2026 07:35 PM
Rozana Sehaj times
ਕੋਟਕਪੂਰਾ  :  ਫਰੀਦਕੋਟ ਜਿਲ੍ਹੇ ਦੇ ਹਲਕਾ ਕੋਟਕਪੂਰਾ ਦੇ ਤਿੰਨ ਕਾਵੜੀਆਂ ਦੀ ਮੌਤ ਦੀ ਖਬਰ ਸੁਣਦਿਆਂ ਹੀ ਸ਼ਹਿਰ ਵਿਚ ਸੋਗ ਦੀ ਲਹਿਰ। ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ਰਧਾਲੂਆਂ ਨਾਲ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਹੋਈ ਤਿੰਨ ਵਿਅਕਤੀਆਂ ਦੀ ਮੌਤ ’ਤੇ ਡੂੰਘੇ ਦੁੱਖ ਪ੍ਰਗਟਾਵਾ ਕੀਤਾ ਹੈ। ਉਹ ਆਪਣੇ ਕੋਟਕਪੂਰਾ ਦੇ ਸਾਰੇ ਪ੍ਰੋਗਰਾਮ ਕੈਂਸਲ ਕਰਕੇ ਸਰਹੰਦ ਲਈ ਰਵਾਨਾ ਹੋ ਗਏ। ਸ. ਸੰਧਵਾ ਨੇ ਦੱਸਿਆ ਕਿ ਗੰਗੋਤਰੀ ਤੋਂ ਪਵਿੱਤਰ ਗੰਗਾ ਜਲ ਲੈ ਕੇ ਵਾਪਸ ਆ ਰਹੇ ਕੋਟਕਪੂਰਾ ਦੇ ਤਿੰਨ ਸ਼ਰਧਾਲੂਆਂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਇਹ ਹਾਦਸਾ ਅੱਜ ਸਵੇਰੇ ਸਰਹਿੰਦ ਅਤੇ ਮੰਡੀ ਗੋਬਿੰਦਗੜ੍ਹ ਵਿਚਕਾਰ ਹਾਈਵੇਅ ਤੇ ਵਾਪਰਿਆ। ਮ੍ਰਿਤਕਾਂ ਦੀ ਪਛਾਣ ਜਗਦੀਸ਼ ਮਿੱਤਲ ਪੁੱਤਰ ਵੇਦ ਪ੍ਰਕਾਸ਼ ਵਾਸੀ ਡਾਕਟਰ ਹਰਪਾਲ ਗਲੀ ਕੋਟਕਪੂਰਾ ਉਮਰ 40 ਸਾਲ, ਮਹਿੰਦਰ ਪਾਲ ਪੁੱਤਰ ਪ੍ਰਕਾਸ਼ ਚੰਦ ਵਾਸੀ ਹਰੀਨੌਂ ਰੋਡ ਕੋਟਕਪੂਰਾ ਉਮਰ 43 ਸਾਲ ਅਤੇ ਦੀਪਕ ਕੁਮਾਰ ਪੁੱਤਰ ਰਾਮ ਚੰਦ ਵਾਸੀ ਸੁਰਗਾਪੁਰੀ ਕੋਟਕਪੂਰਾ ਉਮਰ 42 ਸਾਲ ਵਜੋਂ ਹੋਈ। ਉਨ੍ਹਾਂ ਇਸ ਹਾਦਸੇ ਵਿੱਚ ਇੱਕ ਸ਼ਰਧਾਲੂ ਮੁਕੇਸ਼ ਗੋਇਲ ਜਖਮੀ ਹੋ ਗਿਆ। ਸ. ਸੰਧਵਾਂ ਨੇ ਕਿਹਾ ਕਿ ਤਿੰਨ ਕੀਮਤੀ ਜਾਨਾਂ ਦਾ ਚਲੇ ਜਾਣਾ ਬੇਹੱਦ ਦੁਖਦਾਈ ਹੈ। ਉਨ੍ਹਾਂ ਪਰਮਾਤਮਾ ਅੱਗੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਦੁਖੀ ਪਰਿਵਾਰਾਂ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਦੇਣ ਲਈ ਅਰਦਾਸ ਕੀਤੀ। ਉਨ੍ਹਾਂ ਜ਼ਖ਼ਮੀ ਸ਼ਰਧਾਲੂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਉਨ੍ਹਾਂ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਤਿੰਨੋਂ ਵਿਅਕਤੀਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਅਤੇ ਜ਼ਖ਼ਮੀ ਹੋਏ ਵਿਅਕਤੀ ਦਾ ਪੰਜਾਬ ਸਰਕਾਰ ਦੀ ਤਰਫੋਂ ਮੁਫ਼ਤ ਇਲਾਜ ਕਰਵਾਇਆ ਜਾਵੇਗਾ ਅਤੇ ਲੋੜੀਂਦੀ ਹਰ ਸੰਭਵ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।

Have something to say? Post your comment

More in Malwa

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ