ਅੰਮ੍ਰਿਤਸਰ : ਅੰਮ੍ਰਿਤਸਰ ਦੇ ਸੈਂਟਰਲ ਹਲਕੇ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ ਮਿਲੀ, ਜਦੋਂ ਕਾਂਗਰਸ ਅਤੇ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਆਗੂ ਰਣਜੀਤ ਸਿੰਘ ਰਾਣਾ ਆਪਣੇ ਨਾਲ ਸੈਂਕੜੇ ਪਰਿਵਾਰਾਂ ਸਮੇਤ 'ਆਪ' ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਹਲਕਾ ਸੈਂਟਰਲ ਦੇ ਵਿਧਾਇਕ (ਐਮ.ਐਲ.ਏ.) ਡਾਕਟਰ ਅਜੇ ਗੁਪਤਾ ਨੇ ਉਚੇਚੇ ਤੌਰ 'ਤੇ ਪਹੁੰਚ ਕੇ ਪਾਰਟੀ ਦਾ ਪੱਲਾ ਫੜਨ ਵਾਲੇ ਸਾਰੇ ਪਰਿਵਾਰਾਂ ਦਾ ਨਿੱਘਾ ਸਵਾਗਤ ਕੀਤਾ। ਇਸ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਜੁੜੇ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਯੋਜਨਾਵਾਂ, ਬਿਜਲੀ-ਪਾਣੀ ਦੀਆਂ ਸਹੂਲਤਾਂ, ਸਿਹਤ, ਸਿੱਖਿਆ ਅਤੇ ਮਹਿਲਾਵਾਂ ਲਈ ਵਿੱਤੀ ਸਹਾਇਤਾ ਵਰਗੇ ਸੁਧਾਰਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ। ਇਸ ਤੋਂ ਇਲਾਵਾ ਵਾਰਡ ਇੰਚਾਰਜਾਂ ਅਤੇ ਸਥਾਨਕ ਵਰਕਰਾਂ ਦੀ ਮਿਹਨਤ ਨਾਲ ਇਲਾਕੇ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ। ਇਸ ਮੌਕੇ ਹਾਜ਼ਰ ਵਿਧਾਇਕ ਡਾ. ਅਜੇ ਗੁਪਤਾ ਨੇ ਆਖਿਆ ਕਿ ਆਮ ਆਦਮੀ ਪਾਰਟੀ ਵਿੱਚ ਹਰ ਆਮ ਵਿਅਕਤੀ ਦੀ ਸੁਣਵਾਈ ਪਹਿਲ ਦੇ ਆਧਾਰ 'ਤੇ ਕੀਤੀ ਵਨ ਜਾਂਦੀ ਹੈ। ਹਲਕੇ ਵਿੱਚ ਟ੍ਰਾਂਸਫਾਰਮਰ ਲਗਾਉਣ, ਸੀਵਰੇਜ ਅਤੇ ਗਲੀਆਂ-ਨਾਲੀਆਂ ਦੇ ਸੁਧਾਰ ਸਮੇਤ ਸਾਰੇ ਰਹਿੰਦੇ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ 'ਆਪ' ਦੀਆਂ ਸਾਫ਼-ਨੀਅਤ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ, ਜੋ ਭਵਿੱਖ ਵਿੱਚ ਪਾਰਟੀ ਨੂੰ ਹੋਰ ਵੀ ਮਜ਼ਬੂਤ ਕਰੇਗਾ। ਨਵੇਂ ਸ਼ਾਮਲ ਹੋਏ ਪਰਿਵਾਰਾਂ ਅਤੇ ਆਗੂਆਂ ਨੇ ਵਿਧਾਇਕ ਅਜੇ ਗੁਪਤਾ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਇਲਾਕੇ ਦੀ ਸੇਵਾ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ। ਇਸ ਮੌਕੇ ਤੇ ਖਾਸ ਕਰਕੇ ਵਾਰਡ 51 ਦੇ ਇੰਚਾਰਜ ਗੁਰਦਾਸ ਸਿੰਘ ਵਾਰਡ 52 ਦੇ ਇੰਚਾਰਜ ਰਾਜੂ ਭਾਟੀਆ ਵਾਰਡ 73 ਐਸਸੀ ਵਿੰਗ ਦੇ ਪ੍ਰਧਾਨ ਬਖਸ਼ੀਸ਼ ਸਿੰਘ ਗਗਨਦੀਪ ਸਿੰਘ ਜਗਤਾਰ ਸਿੰਘ ਜੱਗਾ ਬਿੱਲਾ ਪ੍ਰਧਾਨ ਵਿਮਲ ਭੱਟੀ ਵਾਰਡ 52 ਦੇ ਐਸਸੀ ਵਿੰਗ ਦੇ ਇੰਚਾਰਜ ਅਜੇ ਸ਼ੇਰਗਿੱਲ ਅਤੇ ਹੋਰ ਵੀ ਆਮ ਆਦਮੀ ਪਾਰਟੀ ਦੇ ਲੋਕ ਮੌਜੂਦ ਸਨ।।