Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਮਲੇਸ਼ੀਆ ਤੋਂ ਪੇਨਾਂਗ ਦੇ ਉਪ ਮੁੱਖ ਮੰਤਰੀ ਜਗਦੀਪ ਸਿੰਘ ਦਿਓ ਦੀ ਅਗਵਾਈ ’ਚ ਵਫ਼ਦ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

August 09, 2026 08:03 PM
ਗੁਰਪ੍ਰੀਤ ਸਿੰਘ ਡੱਬ
 
ਸ੍ਰੀ ਅੰਮ੍ਰਿਤਸਰ : ਮਲੇਸ਼ੀਆ ਤੋਂ ਪੇਨਾਂਗ ਦੇ ਉਪ ਮੁੱਖ ਮੰਤਰੀ-II ਵਾਈ.ਬੀ. ਜਗਦੀਪ ਸਿੰਘ ਦਿਓ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਮਲੇਸ਼ੀਆਈ ਵਫ਼ਦ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਵਫ਼ਦ ਵਿੱਚ ਮਲੇਸ਼ੀਆ ਦੇ ਕਾਰੋਬਾਰੀ ਅਤੇ ਭਾਈਚਾਰਕ ਆਗੂ ਦਾਤੋ’ ਪ੍ਰੋ. ਡਾ. ਬੀ.ਐੱਸ. ਬੈਂਸ; ਇਤਿਹਾਸਕਾਰ ਸ. ਸਿਮਰ ਸਿੰਘ; ਮੀਰਪੁਰ ਰਿਆਸਤ ਦੇ ਪਰਿਵਾਰ ਤੋਂ ਅਕਸ਼ੈ ਸਿੰਘ ਦਿਓ; ਆਰੀਅਨ ਮੈਨਨ; ਡਾ. ਸੁਖਜੋਤ ਸਿੰਘ ਅਤੇ ਸਨੀ ਖਹਿਰਾ ਸ਼ਾਮਲ ਸਨ। ਮਲੇਸ਼ੀਆਈ ਵਫ਼ਦ ਨੇ ਵਿਸ਼ਵ ਸਿੱਖ ਭਾਈਚਾਰੇ, ਸਿੱਖ ਵਿਰਾਸਤ, ਧਾਰਮਿਕ ਸੰਸਥਾਵਾਂ ਅਤੇ ਮਲੇਸ਼ੀਆ ਵਿੱਚ ਵਸਦੇ ਸਿੱਖਾਂ ਤੇ ਪੰਜਾਬ ਦੀਆਂ ਇਤਿਹਾਸਕ ਸਿੱਖ ਸੰਸਥਾਵਾਂ ਵਿਚਕਾਰ ਸੱਭਿਆਚਾਰਕ ਅਤੇ ਅਧਿਆਤਮਿਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਮਹੱਤਤਾ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਵਾਈ.ਬੀ. ਜਗਦੀਪ ਸਿੰਘ ਦਿਓ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸੰਸਥਾ ਪ੍ਰਤੀ ਡੂੰਘਾ ਸਤਿਕਾਰ ਪ੍ਰਗਟ ਕਰਦਿਆਂ ਸਿੱਖ ਧਰਮ ਅਤੇ ਸਿੱਖ ਕਦਰਾਂ-ਕੀਮਤਾਂ ਦੇ ਵਿਸ਼ਵ ਪੱਧਰ ’ਤੇ ਪ੍ਰਚਾਰ ਤੇ ਸੰਭਾਲ ਲਈ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਖ਼ਾਸ ਤੌਰ ’ਤੇ ਨੌਜਵਾਨ ਪੀੜ੍ਹੀ ਅਤੇ ਭਾਰਤ ਤੋਂ ਬਾਹਰ ਵੱਸਦੇ ਸਿੱਖਾਂ ਨੂੰ ਉਨ੍ਹਾਂ ਦੇ ਧਰਮ, ਵਿਰਾਸਤ ਅਤੇ ਇਤਿਹਾਸ ਨਾਲ ਜੋੜਨ ਵਿੱਚ ਸਿੱਖ ਧਾਰਮਿਕ ਆਗੂਆਂ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕੀਤੀ। ਜਗਦੀਪ ਸਿੰਘ ਦਿਓ ਨੇ ਸਿੰਘ ਸਾਹਿਬ ਨੂੰ ਜਾਣਕਾਰੀ ਦਿੱਤੀ ਕਿ ਮਲੇਸ਼ੀਆ ਵਿਖੇ ਸਿੱਖ ਸਭ ਤੋਂ ਪਹਿਲਾਂ ਪੇਨਾਂਗ ਸੂਬੇ ਵਿੱਚ ਹੀ ਗਏ ਹਨ ਅਤੇ ਉਨ੍ਹਾਂ ਦੀ ਮਨਸ਼ਾ ਹੈ ਕਿ ਜਿਸ ਲਾਂਘੇ ਰਾਹੀਂ ਸਿੱਖ ਉੱਥੇ ਜਾਂਦੇ ਸਨ ਉਹ ਵਿਰਾਸਤ ਬਣੇ। ਜਗਦੀਪ ਸਿੰਘ ਦਿਓ ਪੇਨਾਂਗ ਦੇ ਸੀਨੀਅਰ ਸਿਆਸੀ ਆਗੂ ਹਨ ਜੋ ਆਪਣੇ ਪਰਿਵਾਰ ਵਿੱਚੋਂ ਮਲੇਸ਼ੀਆ ਦੀ ਸਿਆਸਤ ਵਿੱਚ ਚੌਥੀ ਪੀੜ੍ਹੀ ਵਜੋਂ ਕਾਰਜਸ਼ੀਲ ਹਨ ਅਤੇ ਇਸ ਸਮੇਂ ਪੇਨਾਂਗ ਦੇ ਉਪ ਮੁੱਖ ਮੰਤਰੀ-II ਵਜੋਂ ਕਾਰਜ ਕਰ ਰਹੇ ਹਨ। ਉਨ੍ਹਾਂ ਨੇ ਵਿਸ਼ਵ ਭਰ ਵਿੱਚ ਨੌਜਵਾਨ ਪੀੜ੍ਹੀ ਅਤੇ ਸਿੱਖ ਪ੍ਰਵਾਸੀ ਭਾਈਚਾਰੇ ਵਿੱਚ ਸਿੱਖ ਪਛਾਣ, ਪਰੰਪਰਾਵਾਂ, ਗੁਰਬਾਣੀ ਅਤੇ ਸਿੱਖ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਜਗਦੀਪ ਸਿੰਘ ਦਿਓ ਨੂੰ ਪ੍ਰੇਰਣਾ ਕੀਤੀ ਕਿ ਭਾਵੇਂ ਉਹ ਮਲੇਸ਼ੀਆ ਰਹਿ ਰਹੇ ਹਨ ਪਰ ਉਹ ਵੀ ਸ੍ਰੀ ਅਨੰਦਪੁਰ ਸਾਹਿਬ ਦੇ ਵਾਸੀ ਹਨ ਅਤੇ ਹਮੇਸ਼ਾ ਆਪਣੇ ਮੂਲ ਪੰਜਾਬ ਨਾਲ ਇਸੇ ਤਰ੍ਹਾਂ ਜੁੜੇ ਰਹਿਣ। ਇਸ ਮੌਕੇ ਦੋਵਾਂ ਪਾਸਿਓਂ ਸਿੱਖ-ਮਲੇਸ਼ੀਆਈ ਸੱਭਿਆਚਾਰਕ, ਧਾਰਮਿਕ ਅਤੇ ਵਿਰਾਸਤੀ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਸ਼ਵ ਭਰ ਵਿੱਚ ਸਿੱਖ ਧਰਮ, ਸਰਬੱਤ ਦੇ ਭਲੇ ਅਤੇ ਸਰਬ-ਸਾਂਝੀਵਾਲਤਾ ਦਾ ਸੰਦੇਸ਼ ਪ੍ਰਚਾਰਨ ਲਈ ਵਚਨਬੱਧਤਾ ਪ੍ਰਗਟ ਕੀਤੀ ਗਈ।
 

Have something to say? Post your comment

 

More in Majha

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ