Saturday, September 26, 2026
BREAKING NEWS
• ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

Malwa

ਹਰਿਆਣਾ ਦੇ ਮੁੱਖ ਮੰਤਰੀ ਸੈਣੀ ਨੇ ਸਮਾਣਾ ਪਹੁੰਚ ਕੇ ਪੰਜਾਬ ’ਚ ਭਾਜਪਾ ਸਰਕਾਰ ਬਣਾਉਣ ਦੀ ਕੀਤੀ ਅਪੀਲ

August 09, 2026 08:14 PM
Rozana Sehaj times
ਸਮਾਣਾ :  ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਸਮਾਣਾ ਵਿਖੇ ਕਾਰੋਬਾਰੀ ਅਤੇ ਭਾਜਪਾ ਆਗੂ ਨੀਰਜ ਜਿੰਦਲ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਨੀਰਜ ਜਿੰਦਲ ਦੇ ਪਰਿਵਾਰ ਵੱਲੋਂ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਮੁੱਖ ਮੰਤਰੀ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨਾਲ ਭਾਜਪਾ ਦੇ ਸਥਾਨਕ ਆਗੂਆਂ ਅਤੇ ਵਰਕਰਾਂ ਨੇ ਮੁਲਾਕਾਤ ਕੀਤੀ। ਨੀਰਜ ਜਿੰਦਲ ਦੇ ਨਿਵਾਸ ਸਥਾਨ ’ਤੇ ਹੋਈ ਛੋਟੀ ਮੀਟਿੰਗ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੀ ਰਾਜਨੀਤਿਕ ਸਥਿਤੀ, ਭਾਜਪਾ ਦੀਆਂ ਨੀਤੀਆਂ ਅਤੇ ਹਰਿਆਣਾ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਸਬੰਧੀ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸਟੇਜ ਤੋਂ ਸਮਾਣਾ ਦੇ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਾਸੋਂ ਮੰਗ ਕੀਤੀ ਗਈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸਮਾਣਾ ਹਲਕੇ ਲਈ ਸਮਾਣਾ ਤੋਂ ਹੀ ਭਾਜਪਾ ਦਾ ਉਮੀਦਵਾਰ ਦਿੱਤਾ ਜਾਵੇ। ਸਿਆਸੀ ਹਲਕਿਆਂ ਵਿੱਚ ਇਸ ਦੌਰੇ ਨੂੰ ਲੈ ਕੇ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਨੀਰਜ ਜਿੰਦਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਮਾਣਾ ਹਲਕੇ ਤੋਂ ਭਾਜਪਾ ਦੇ ਸੰਭਾਵੀ ਉਮੀਦਵਾਰ ਹੋ ਸਕਦੇ ਹਨ। ਹਾਲਾਂਕਿ ਇਸ ਸਬੰਧੀ ਭਾਜਪਾ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ।

Have something to say? Post your comment