Monday, September 28, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਆਜ਼ਾਦੀ ਦਿਵਸ ਨੂੰ ਲੈ ਕੇ ਸਿਟੀ ਪੁਲਿਸ ਵਲੋਂ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਕੀਤੀ

August 09, 2026 08:23 PM
Rozana Sehaj times

 

ਸਮਾਣਾ :  ਆਜ਼ਾਦੀ ਦਿਵਸ ਨੂੰ ਲੈ ਕੇ ਸਮਾਣਾ ਪੁਲਿਸ ਨੇ ਸੁਰੱਖਿਆ ਪ੍ਰਬੰਧਾਂ ਨੂੰ ਪੂਰੀ ਤਰ੍ਹਾਂ ਚਾਕ-ਚੌਬੰਦ ਕਰਨਾ ਸ਼ੁਰੂ ਕਰ ਦਿੱਤਾ ਹੈ। ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸਿਟੀ ਥਾਣਾ ਸਮਾਣਾ ਦੇ ਇੰਚਾਰਜ ਇੰਸਪੈਕਟਰ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਸ਼ਹਿਰ ਦੇ ਵੱਖ-ਵੱਖ ਸਥਾਨਾਂ ’ਤੇ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਦੌਰਾਨ ਸ਼ੱਕੀ ਵਾਹਨਾਂ ਨੂੰ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲੈਣ ਦੇ ਨਾਲ-ਨਾਲ ਵਾਹਨ ਚਾਲਕਾਂ ਤੋਂ ਪੁੱਛਗਿੱਛ ਵੀ ਕੀਤੀ ਗਈ। ਪੁਲਿਸ ਵੱਲੋਂ ਸਮਾਣਾ ਦੇ ਬੱਸ ਅੱਡੇ, ਭਾਖੜਾ ਨਹਿਰ, ਤਹਿਸੀਲ ਰੋਡ, ਗਾਂਧੀ ਗਰਾਊਂਡ, ਬਾਜ਼ਾਰ, ਬਾਬਾ ਬੰਦਾ ਸਿੰਘ ਬਹਾਦਰ ਚੌਕ ਸਮੇਤ ਹੋਰ ਪ੍ਰਮੁੱਖ ਥਾਵਾਂ ’ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਨਾਕਿਆਂ ’ਤੇ ਆਉਣ-ਜਾਣ ਵਾਲੇ ਯਾਤਰੀਆਂ, ਵਾਹਨਾਂ ਅਤੇ ਆਸ-ਪਾਸ ਦੇ ਇਲਾਕਿਆਂ ’ਤੇ ਪੁਲਿਸ ਮੁਲਾਜ਼ਮਾਂ ਵੱਲੋਂ ਵਿਸ਼ੇਸ਼ ਨਜ਼ਰ ਰੱਖੀ ਗਈ। ਸਿਟੀ ਥਾਣਾ ਇੰਚਾਰਜ ਇੰਸਪੈਕਟਰ ਜਸਵਿੰਦਰ ਸਿੰਘ ਨੇ ਕਿਹਾ ਕਿ 15 ਅਗਸਤ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ ਅਤੇ ਸੁਰੱਖਿਆ ਪ੍ਰਬੰਧਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਹੀਂ ਵਰਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਕਾਨੂੰਨ-ਵਿਵਸਥਾ ਭੰਗ ਕਰਨ ਜਾਂ ਕਿਸੇ ਤਰ੍ਹਾਂ ਦੀ ਸ਼ਰਾਰਤ ਕਰਨ ਦਾ ਮੌਕਾ ਨਹੀਂ ਦਿੱਤਾ ਜਾਵੇਗਾ। ਸ਼ੱਕੀ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ਵਾਲੇ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਆਜ਼ਾਦੀ ਦਿਵਸ ਤੋਂ ਪਹਿਲਾਂ ਸਮਾਣਾ ਸ਼ਹਿਰ ਵਿੱਚ ਪੁਲਿਸ ਵੱਲੋਂ ਕੀਤੀ ਜਾ ਰਹੀ ਵਿਸ਼ੇਸ਼ ਨਾਕਾਬੰਦੀ ਅਤੇ ਚੈਕਿੰਗ ਨਾਲ ਜਿੱਥੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਹੋਈ ਹੈ, ਉੱਥੇ ਹੀ ਸਮਾਜ ਵਿਰੋਧੀ ਅਨਸਰਾਂ ਨੂੰ ਵੀ ਸਪੱਸ਼ਟ ਸੰਦੇਸ਼ ਮਿਲਿਆ ਹੈ ਕਿ ਪੁਲਿਸ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।

Have something to say? Post your comment