Saturday, September 26, 2026
BREAKING NEWS
• ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

Chandigarh

ਰੱਖਿਆ ਸੇਵਾਵਾਂ ਭਲਾਈ ਵਿਭਾਗ ਵਿੱਚ 51 ਨਵੀਆਂ ਨਿਯੁਕਤੀਆਂ ਨਾਲ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹੋਰ ਬਿਹਤਰ ਸੇਵਾਵਾਂ ਮਿਲਣਗੀਆਂ : ਮੋਹਿੰਦਰ ਭਗਤ

August 09, 2026 08:42 PM
Rozana Sehaj times

ਐੱਸ ਏ ਐੱਸ ਨਗਰ/ਚੰਡੀਗੜ੍ਹ : ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੇ ਮਿਸ਼ਨ ਦੀ ਲਗਾਤਾਰਤਾ ਵਿੱਚ ਸ਼ਨੀਵਾਰ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸੈਨਿਕ ਸਦਨ, ਮੋਹਾਲੀ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਵਿੱਚ ਨਵ-ਨਿਯੁਕਤ 8 ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰਾਂ, 42 ਸੈਨਿਕ ਭਲਾਈ ਪ੍ਰਬੰਧਕਾਂ ਅਤੇ 1 ਕਲਰਕ ਸਮੇਤ ਕੁੱਲ 51 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਰਸਮੀ ਤੌਰ 'ਤੇ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਵਿਭਾਗ ਦੀ ਕਾਰਜਕੁਸ਼ਲਤਾ ਹੋਰ ਮਜ਼ਬੂਤ ਹੋਵੇਗੀ ਅਤੇ ਸਾਬਕਾ ਸੈਨਿਕਾਂ, ਸ਼ਹੀਦਾਂ ਦੇ ਪਰਿਵਾਰਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਸਰਕਾਰੀ ਸੇਵਾਵਾਂ ਹੋਰ ਬਿਹਤਰ ਅਤੇ ਸਮੇਂ ਸਿਰ ਮੁਹੱਈਆ ਕਰਵਾਈਆਂ ਜਾ ਸਕਣਗੀਆਂ। ਮੰਤਰੀ ਸ੍ਰੀ ਭਗਤ ਨੇ ਕਿਹਾ ਕਿ ਵਿਭਾਗ ਲੰਬੇ ਸਮੇਂ ਤੋਂ ਸਟਾਫ਼ ਦੀ ਘਾਟ ਦਾ ਸਾਹਮਣਾ ਕਰ ਰਿਹਾ ਸੀ, ਜਿਸ ਕਾਰਨ ਸਾਬਕਾ ਸੈਨਿਕਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਹੋਰ ਲਾਭਪਾਤਰੀਆਂ ਨਾਲ ਸਬੰਧਤ ਭਲਾਈ ਕਾਰਜ ਪ੍ਰਭਾਵਿਤ ਹੋ ਰਹੇ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲਗਾਤਾਰ ਉਪਰਾਲਿਆਂ ਸਦਕਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਕੁੱਲ ਨਫ਼ਰੀ ਵਿੱਚ ਲਗਭਗ 20 ਫ਼ੀਸਦੀ ਸਟਾਫ਼ ਦੀ ਘਾਟ ਪੂਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਨਵੀਆਂ ਨਿਯੁਕਤੀਆਂ ਨਾਲ ਵਿਭਾਗ ਦੀਆਂ ਸੇਵਾਵਾਂ ਨੂੰ ਜ਼ਿਲ੍ਹਾ ਪੱਧਰ 'ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਵਿੱਚ ਮਦਦ ਮਿਲੇਗੀ। ਸ੍ਰੀ ਭਗਤ ਨੇ ਨਵ-ਨਿਯੁਕਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਰਕਾਰੀ ਨੌਕਰੀ ਕੇਵਲ ਰੁਜ਼ਗਾਰ ਦਾ ਸਾਧਨ ਨਹੀਂ, ਸਗੋਂ ਲੋਕ ਸੇਵਾ ਦਾ ਇੱਕ ਵੱਡਾ ਮੌਕਾ ਹੈ। ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਮਾਨਦਾਰੀ, ਸਮਰਪਣ ਅਤੇ ਲੋਕ-ਪੱਖੀ ਸੋਚ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਮੁੱਢਲੀ ਜ਼ਿੰਮੇਵਾਰੀ ਸਾਬਕਾ ਸੈਨਿਕਾਂ, ਸ਼ਹੀਦਾਂ ਦੇ ਪਰਿਵਾਰਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨਾਲ ਸਬੰਧਤ ਭਲਾਈ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਨਾ ਹੈ। ਇਸ ਲਈ ਨਵ-ਨਿਯੁਕਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਨ੍ਹਾਂ ਦੇਸ਼-ਭਗਤ ਪਰਿਵਾਰਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਨ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸ਼ਹੀਦਾਂ ਅਤੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਮੁੜ ਵਸੇਬੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਅਤੇ ਹੋਰ ਸੀਨੀਅਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Have something to say? Post your comment

 

More in Chandigarh

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 247ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 285 ਕਾਬੂ

ਹਰਪਾਲ ਸਿੰਘ ਚੀਮਾ ਵੱਲੋਂ ਏਮਜ਼ ਮੋਹਾਲੀ ਵਿਖੇ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਪੰਜਾਬ ਸਰਕਾਰ : ਡਾ. ਬਲਜੀਤ ਕੌਰ

ਬਰਿੰਦਰ ਗੋਇਲ ਵੱਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ

ਸੜਕਾਂ ਤੋਂ ਪਰਿਵਾਰ ਦੀ ਛਾਂ ਤੱਕ ਪੰਜਾਬ ਸਰਕਾਰ ਨੇ ਬੱਚੀ ਨੂੰ ਦਿੱਤਾ ਨਵਾਂ ਜੀਵਨ; ਡਾ. ਬਲਜੀਤ ਕੌਰ ਨੇ ਬਾਲ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ