Saturday, November 21, 2026
BREAKING NEWS
• ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਚੰਡੀਗੜ੍ਹ ਨਿਗਮ ਚੋਣਾਂ 2026 : ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਚੋਣ ਜ਼ਾਬਤਾ ਲਾਗੂ • ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ

Doaba

ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ

August 09, 2026 08:51 PM
Rozana Sehaj times

ਕਰਤਾਰਪੁਰ (ਜਲੰਧਰ) : ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਦੀਵੀ ਸਿੱਖਿਆਵਾਂ ਅਤੇ ਇਲਾਹੀ ਸੰਦੇਸ਼ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ 'ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ' ਦਾ ਨੀਂਹ ਪੱਥਰ ਰੱਖਿਆ। ਇਸ ਪਵਿੱਤਰ ਮੌਕੇ ਡੇਰਾ ਸੱਚਖੰਡ ਬੱਲਾਂ ਦੇ ਪਦਮ ਸ੍ਰੀ ਸੰਤ ਨਿਰੰਜਨ ਦਾਸ ਜੀ, ਬਾਲ ਨਾਥ ਆਸ਼ਰਮ ਦੇ ਸੰਤ ਪ੍ਰਗਟ ਨਾਥ ਜੀ, ਕਠਾਰ ਦੇ ਸੰਤ ਪਰਦੀਪ ਦਾਸ ਜੀ, ਸੰਤ ਤੇਜਾ ਸਿੰਘ ਜੀ, ਸੰਤ ਨਿਰਮਲ ਦਾਸ ਜੀ ਜੌੜੇ ਵਾਲੇ, ਸੰਤ ਲੇਖ ਰਾਜ ਜੀ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਮੌਜੂਦ ਸਨ।  ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਮਹਾਨ ਜੀਵਨ, ਫਲਸਫੇ ਅਤੇ ਪਵਿੱਤਰ ਬਾਣੀ ਦੇ ਅਧਿਐਨ ਲਈ ਵੱਕਾਰੀ ਸੰਸਥਾ ਵਜੋਂ ਵਿਕਸਤ ਕੀਤਾ ਜਾ ਰਿਹਾ ਇਹ ਕੇਂਦਰ 10.4 ਏਕੜ ਰਕਬੇ ਵਿੱਚ ਬਣਾਇਆ ਜਾਵੇਗਾ। ਇਸ ਦੀ ਕੁੱਲ ਲਾਗਤ  37 ਕਰੋੜ ਰੁਪਏ ਆਵੇਗੀ, ਜਿਸ ਵਿੱਚੋਂ 11 ਕਰੋੜ ਰੁਪਏ ਜ਼ਮੀਨ 'ਤੇ ਅਤੇ 60 ਲੱਖ ਰੁਪਏ ਜ਼ਰੂਰੀ ਪ੍ਰਵਾਨਗੀਆਂ 'ਤੇ ਖਰਚ ਕੀਤੇ ਗਏ ਹਨ, ਜਦੋਂ ਕਿ ਇਸ ਦੀ ਉਸਾਰੀ ਲਈ ਲੋੜੀਂਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਉਠਾਇਆ ਜਾਵੇਗਾ। ਇਸ ਕੇਂਦਰ ਵਿੱਚ ਇੱਕ ਤਿੰਨ-ਮੰਜ਼ਿਲਾ ਪ੍ਰਸ਼ਾਸਨਿਕ ਅਤੇ ਅਧਿਆਪਨ (ਐਡਮਿਨ ਤੇ ਟੀਚਿੰਗ) ਬਲਾਕ, ਲੜਕੇ ਅਤੇ ਲੜਕੀਆਂ ਲਈ ਤਿੰਨ-ਮੰਜ਼ਿਲਾ ਹੋਸਟਲ (ਹਰੇਕ ਹੋਸਟਲ ਵਿੱਚ 54 ਵਿਦਿਆਰਥੀਆਂ ਦੇ ਰਹਿਣ ਦੀ ਸਹੂਲਤ) ਅਤੇ ਅਧਿਆਪਕਾਂ ਅਤੇ ਸਟਾਫ਼ ਲਈ ਦੋ-ਮੰਜ਼ਿਲਾ ਇਮਾਰਤ ਹੋਵੇਗੀ। ਇਹ ਕੇਂਦਰ ਬੱਚਿਆਂ, ਵਿਦਿਆਰਥੀਆਂ ਅਤੇ ਖੋਜਾਰਥੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਬਾਣੀ, ਫਲਸਫੇ ਅਤੇ ਸਿੱਖਿਆਵਾਂ ਦਾ ਅਧਿਐਨ ਕਰਨ ਲਈ ਵਿਸ਼ੇਸ਼ ਸਥਾਨ ਪ੍ਰਦਾਨ ਕਰੇਗਾ ਅਤੇ ਅਜਿਹੀ ਖੋਜ ਨੂੰ ਉਤਸ਼ਾਹਿਤ ਕਰੇਗਾ ਜੋ ਉਨ੍ਹਾਂ ਦੇ ਗਿਆਨ ਅਤੇ ਸੰਦੇਸ਼ ਦੇ ਪ੍ਰਕਾਸ਼ ਨੂੰ ਦੁਨੀਆ ਭਰ ਵਿੱਚ ਫੈਲਾਏ। ਇਹ ਨੀਂਹ ਪੱਥਰ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੇ ਹਿੱਸੇ ਵਜੋਂ ਰੱਖਿਆ ਗਿਆ ਹੈ, ਜਿਸ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਨ੍ਹਾਂ ਸਮਾਗਮਾਂ ਦੇ ਤਹਿਤ 50 ਮੋਬਾਈਲ ਵੈਨਾਂ ਸਾਰੇ 23 ਜ਼ਿਲ੍ਹਿਆਂ ਦੇ 13,000 ਪਿੰਡਾਂ ਵਿੱਚ ਗੁਰੂ ਜੀ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ 'ਤੇ ਡਾਕੂਮੈਂਟਰੀਆਂ ਦਿਖਾਉਣ ਲਈ ਜਾ ਰਹੀਆਂ ਹਨ ਤਾਂ ਜੋ ਉਨ੍ਹਾਂ ਦੇ ਬਰਾਬਰੀ, ਮਨੁੱਖਤਾ ਅਤੇ ਮਾਣ-ਸਤਿਕਾਰ ਦੇ ਸੰਦੇਸ਼ ਨੂੰ ਪੂਰੇ ਪੰਜਾਬ ਦੇ ਲੋਕਾਂ ਤੱਕ ਪਹੁੰਚਾਇਆ ਜਾ ਸਕੇ। ਉਨ੍ਹਾਂ ਦੀਆਂ ਸਿੱਖਿਆਵਾਂ ਨੇ ਜਾਤ-ਪਾਤ ਦੇ ਵਿਤਕਰੇ ਅਤੇ ਸਮਾਜਿਕ ਨਾ-ਬਰਾਬਰੀ ਦੇ ਖ਼ਿਲਾਫ਼ ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਅਤੇ ਮਨੁੱਖਤਾ ਨੂੰ ਸੱਚਾ ਰਾਹ ਦਿਖਾਇਆ, ਜਦੋਂ ਕਿ ਉਨ੍ਹਾਂ ਦਾ ਬਰਾਬਰੀ ਵਾਲੇ ਸਮਾਜ ਦਾ ਸੰਕਲਪ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਤਰੁਨਪ੍ਰੀਤ ਸਿੰਘ ਸੌਂਦ, ਮਹਿੰਦਰ ਭਗਤ, ਡਾ. ਰਵਜੋਤ, ਹਰਭਜਨ ਸਿੰਘ ਈ.ਟੀ.ਓ. ਅਤੇ ਲਾਲ ਚੰਦ ਕਟਾਰੂਚੱਕ; ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ; ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂ; ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ; ਵਿਧਾਇਕ ਬਲਕਾਰ ਸਿੰਘ ਅਤੇ ਇੰਦਰਜੀਤ ਕੌਰ ਮਾਨ ਅਤੇ ਹੋਰ ਹਾਜ਼ਰ ਸਨ। ਇਸ ਮੌਕੇ ਡੇਰਾ ਬੱਲਾਂ ਦੇ ਪਦਮ ਸ੍ਰੀ ਸੰਤ ਨਿਰੰਜਨ ਦਾਸ ਜੀ, ਬਾਲ ਨਾਥ ਆਸ਼ਰਮ ਦੇ ਸੰਤ ਪ੍ਰਗਟ ਨਾਥ ਜੀ, ਕਠਾਰ ਦੇ ਸੰਤ ਪਰਦੀਪ ਦਾਸ ਜੀ, ਸੰਤ ਤੇਜਾ ਸਿੰਘ ਜੀ, ਸੰਤ ਨਿਰਮਲ ਦਾਸ ਜੀ ਜੌੜੇ ਵਾਲੇ, ਸੰਤ ਲੇਖ ਰਾਜ ਜੀ ਸਮੇਤ ਸੰਤ ਸਮਾਜ ਵੀ ਹਾਜ਼ਰ ਸੀ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੇ ਲਈ ਇਹ ਬਹੁਤ ਹੀ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਪ੍ਰਤੀ ਸ਼ਰਧਾ ਅਤੇ ਸਤਿਕਾਰ ਵਜੋਂ ਇੱਕ ਹੋਰ ਨੇਕ ਉਪਰਾਲਾ ਕਰ ਰਹੀ ਹੈ। ਅਸੀਂ ਸੱਚਮੁੱਚ ਭਾਗਾਂ ਵਾਲੇ ਹਾਂ ਕਿ ਸਾਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਸੇਵਾ ਕਰਨ ਦਾ ਸੁਭਾਗ ਹਾਸਲ ਹੋਇਆ ਹੈ। ਇਸ ਉਪਰਾਲੇ ਤਹਿਤ ਅੱਜ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ ਜਾ ਰਿਹਾ ਹੈ। ਇਸ ਪੂਰੇ ਪ੍ਰਾਜੈਕਟ 'ਤੇ 37 ਕਰੋੜ ਰੁਪਏ ਦੀ ਲਾਗਤ ਆਵੇਗੀ, ਜਿਸ ਵਿੱਚੋਂ 11 ਕਰੋੜ ਰੁਪਏ ਜ਼ਮੀਨ 'ਤੇ ਅਤੇ 60 ਲੱਖ ਰੁਪਏ ਜ਼ਰੂਰੀ ਪ੍ਰਵਾਨਗੀਆਂ 'ਤੇ ਖਰਚ ਕੀਤੇ ਜਾ ਚੁੱਕੇ ਹਨ। ਕੇਂਦਰ ਦੀ ਉਸਾਰੀ ਲਈ ਜੋ ਵੀ ਖਰਚਾ ਲੋੜੀਂਦਾ ਹੋਵੇਗਾ, ਉਹ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ।” ਇਸ ਕੇਂਦਰ ਵਿੱਚ ਯੋਜਨਾਬੱਧ ਬੁਨਿਆਦੀ ਢਾਂਚੇ ਬਾਰੇ ਵਿਸਥਾਰ ਵਿੱਚ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, “ਇਹ ਕੇਂਦਰ 10.4 ਏਕੜ ਰਕਬੇ ਵਿੱਚ ਫੈਲਿਆ ਹੋਵੇਗਾ ਅਤੇ ਕੁੱਲ ਕਵਰਡ ਏਰੀਆ ਲਗਭਗ 96,500 ਵਰਗ ਫੁੱਟ ਹੋਵੇਗਾ। ਕੇਂਦਰ ਵਿੱਚ ਤਿੰਨ-ਮੰਜ਼ਿਲਾ ਪ੍ਰਸ਼ਾਸਨਿਕ ਅਤੇ ਅਧਿਆਪਨ ਬਲਾਕ ਦੇ ਨਾਲ-ਨਾਲ ਲੜਕਿਆਂ ਅਤੇ ਲੜਕੀਆਂ ਲਈ ਤਿੰਨ-ਮੰਜ਼ਿਲਾ ਹੋਸਟਲ ਹੋਣਗੇ, ਜਿਨ੍ਹਾਂ ਵਿੱਚੋਂ ਹਰੇਕ ਵਿੱਚ ਹੋਸਟਲ 54 ਵਿਦਿਆਰਥੀਆਂ ਦੇ ਰਹਿਣ ਦੀ ਸਹੂਲਤ ਹੋਵੇਗੀ। ਅਧਿਆਪਕਾਂ ਅਤੇ ਹੋਰ ਫੈਕਲਟੀ ਮੈਂਬਰਾਂ ਲਈ 1,200 ਵਰਗ ਫੁੱਟ ਵਿੱਚ ਫੈਲਿਆ ਇੱਕ ਦੋ-ਮੰਜ਼ਿਲਾ ਰਿਹਾਇਸ਼ੀ ਬਲਾਕ ਵੀ ਬਣਾਇਆ ਜਾਵੇਗਾ।” ਇਸ ਕੇਂਦਰ ਨੂੰ ਗੁਰੂ ਜੀ ਮਹਾਰਾਜ ਦੀਆਂ ਸਿੱਖਿਆਵਾਂ ਦੇ ਅਧਿਐਨ ਅਤੇ ਪ੍ਰਚਾਰ-ਪ੍ਰਸਾਰ ਲਈ ਮਹਾਨ ਸੰਸਥਾ ਵਜੋਂ ਦੇਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕੇਂਦਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਦੇ ਵਿਆਪਕ ਅਧਿਐਨ ਅਤੇ ਖੋਜ ਵਿੱਚ ਬਹੁਤ ਸਹਾਈ ਸਿੱਧ ਹੋਵੇਗਾ, ਇਸ ਦੇ ਨਾਲ ਹੀ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਦੁਨੀਆ ਦੇ ਕੋਨੇ-ਕੋਨੇ ਵਿੱਚ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਮੈਨੂੰ ਉਮੀਦ ਹੈ ਕਿ ਇਹ ਕੇਂਦਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਵਿਚਾਰਧਾਰਾ ਨੂੰ ਅੱਗੇ ਵਧਾਉਣ ਲਈ ਚਾਨਣ ਮੁਨਾਰੇ ਵਜੋਂ ਕੰਮ ਕਰੇਗਾ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਦੀ ਬਾਣੀ ਤੋਂ ਪ੍ਰੇਰਨਾ ਲੈ ਸਕਣ। ਇਹ ਕੇਂਦਰ ਗੁਰੂ ਜੀ ਦੇ ਜੀਵਨ ਅਤੇ ਫਲਸਫੇ ਦਾ ਅਧਿਐਨ ਕਰਨ ਵਾਲੇ ਵਿਦਿਆਰਥੀਆਂ ਅਤੇ ਖੋਜਾਰਥੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਪਵਿੱਤਰ ਬਾਣੀ ਦੇ ਵੱਖ-ਵੱਖ ਪਹਿਲੂਆਂ 'ਤੇ ਅਧਿਐਨ ਕਰਨ ਦੀ ਸਹੂਲਤ ਪ੍ਰਦਾਨ ਕਰਨ ਵਿੱਚ ਕੇਂਦਰੀ ਭੂਮਿਕਾ ਨਿਭਾਏਗਾ।”
ਇਸ ਉਪਰਾਲੇ ਨੂੰ ਸਿੱਖਿਆ ਦੇ ਖੇਤਰ ਵਿੱਚ ਸੂਬਾ ਸਰਕਾਰ ਦੇ ਵਿਆਪਕ ਯਤਨਾਂ ਨਾਲ ਜੋੜਦਿਆਂ ਉਨ੍ਹਾਂ ਕਿਹਾ, “ਸਾਡੀ ਸਰਕਾਰ ਨੇ ਸਿੱਖਿਆ ਨੂੰ ਤਰਜੀਹ ਦਿੱਤੀ ਹੈ ਅਤੇ ਲੋਕਾਂ ਦੇ ਜੀਵਨ ਨੂੰ ਬਦਲਣ ਲਈ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਪਹਿਲਕਦਮੀਆਂ ਕੀਤੀਆਂ ਹਨ। ਕੋਈ ਵੀ ਮੁਫ਼ਤ ਦੀਆਂ ਸਹੂਲਤਾਂ ਜਾਂ ਰਿਆਇਤੀ ਕਾਰਡ ਸੂਬੇ ਵਿੱਚੋਂ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਨੂੰ ਖ਼ਤਮ ਨਹੀਂ ਕਰ ਸਕਦੇ, ਪਰ ਸਿੱਖਿਆ ਉਹ ਜ਼ਰੀਆ ਹੈ ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਉਨ੍ਹਾਂ ਨੂੰ ਇਸ ਮਾੜੇ ਦੌਰ ਵਿੱਚੋਂ ਬਾਹਰ ਕੱਢ ਸਕਦਾ ਹੈ। ਇਸੇ ਕਰਕੇ ਸਾਡੀ ਸਰਕਾਰ ਆਮ ਲੋਕਾਂ ਨੂੰ ਸਮਰੱਥ ਬਣਾਉਣ ਲਈ ਸਿੱਖਿਆ ਦੇ ਮਿਆਰ ਨੂੰ ਸੁਧਾਰਨ ਲਈ ਅਣਥੱਕ ਯਤਨ ਕਰ ਰਹੀ ਹੈ।”
ਸਕੂਲੀ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੀਆਂ ਪ੍ਰਾਪਤੀਆਂ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਇਨ੍ਹਾਂ ਯਤਨਾਂ ਸਦਕਾ ਪੰਜਾਬ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਿਹਾ ਹੈ ਅਤੇ ਭਾਰਤ ਸਰਕਾਰ ਦੀਆਂ ਪ੍ਰਮੁੱਖ ਸੰਸਥਾਵਾਂ ਵਿੱਚੋਂ ਇੱਕ ਨੀਤੀ ਆਯੋਗ ਨੇ ਨਵੇਂ ਅੰਕੜੇ ਜਾਰੀ ਕੀਤੇ ਹਨ ਜੋ ਦਰਸਾਉਂਦੇ ਹਨ ਕਿ ਪੰਜਾਬ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਨੰਬਰ ਇੱਕ ਸਥਾਨ ਹਾਸਲ ਕੀਤਾ ਹੈ। ਸਿੱਖਿਆ ਉਹ ਰੌਸ਼ਨੀ ਹੈ ਜੋ ਹਨੇਰੇ ਨੂੰ ਦੂਰ ਕਰਕੇ ਸੰਸਾਰ ਨੂੰ ਰੌਸ਼ਨ ਕਰਦੀ ਹੈ, ਜਿਸ ਕਾਰਨ ਸੂਬਾ ਸਰਕਾਰ ਇਸ 'ਤੇ ਵਿਸ਼ੇਸ਼ ਜ਼ੋਰ ਦੇ ਰਹੀ ਹੈ। ਸੂਬਾ ਸਰਕਾਰ ਦਾ ਮੰਨਣਾ ਹੈ ਕਿ ਹਰ ਬੱਚੇ ਨੂੰ ਮਿਆਰੀ ਸਿੱਖਿਆ ਮਿਲਣੀ ਚਾਹੀਦੀ ਹੈ, ਚਾਹੇ ਉਸ ਦਾ ਆਰਥਿਕ ਪਿਛੋਕੜ ਕਿਹੋ ਜਿਹਾ ਵੀ ਹੋਵੇ।” ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਬਲਕਾਰ ਸਿੰਘ ਨੇ ਇਸ ਪਵਿੱਤਰ ਮੌਕੇ 'ਤੇ ਆਈਆਂ ਸ਼ਖਸੀਅਤਾਂ ਦਾ ਸਵਾਗਤ ਕੀਤਾ।
-------

Have something to say? Post your comment

More in Doaba

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ :  ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ : ਭਗਵੰਤ ਸਿੰਘ ਮਾਨ

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ