Tuesday, November 17, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Chandigarh

ਗੈਂਗਸਟਰਾਂ ਤੇ ਵਾਰ ਦਾ 201ਵਾਂ ਦਿਨ: ਪੰਜਾਬ ਪੁਲਿਸ ਵੱਲੋਂ 597 ਥਾਈਂ ਛਾਪੇਮਾਰੀ ; 299 ਕਾਬੂ

August 09, 2026 08:53 PM
Rozana Sehaj times
ਚੰਡੀਗੜ੍ਹ : ’ਗੈਂਗਸਟਰਾਂ ਤੇ ਵਾਰ’ ਮੁਹਿੰਮ ਨੂੰ 201ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 597 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ  ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ  ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 201ਵੇਂ ਦਿਨ ਪੁਲਿਸ ਟੀਮਾਂ ਨੇ 299 ਵਿਅਕਤੀਆਂ ਨੂੰ ਸੱਤ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 58,511 ਹੋ ਗਈ ਹੈ।
ਇਸ ਤੋਂ ਇਲਾਵਾ 246 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਪੰਜ ਭਗੌੜੇ ਅਪਰਾਧੀਆਂ  ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਹੋਰ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਦੱਸਿਆ ਕਿ ‘ਗੈਂਗਸਟਰਾਂ ਤੇ ਵਾਰ ਮੁਹਿੰਮ’ ਦੇ ਹਿੱਸੇ ਵਜੋਂ, ਗੁਰਦਾਸਪੁਰ ਜ਼ਿਲ੍ਹੇ ਵਿੱਚ ਦੋ ਰੋਜ਼ਾ  ‘ਆਪ੍ਰੇਸ਼ਨ ਪ੍ਰਹਾਰ-4.0’ ਚਲਾਇਆ ਗਿਆ, ਜਿਸ ਤਹਿਤ 371 ਗ੍ਰਿਫ਼ਤਾਰੀਆਂ ਹੋਈਆਂ ਅਤੇ ਦੋ ਪਿਸਤੌਲਾਂ ਸਮੇਤ ਚਾਰ ਜ਼ਿੰਦਾ ਕਾਰਤੂਸ, 448 ਗ੍ਰਾਮ ਹੈਰੋਇਨ, 110 ਨਸ਼ੀਲੀਆਂ ਗੋਲੀਆਂ ਅਤੇ 8920 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਲੋਕ, ਐਂਟੀ- ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ। ਇਸ ਦੌਰਾਨ ਪੁਲਿਸ ਟੀਮਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 526ਵੇਂ ਅੱਜ 76 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ  ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ, 175 ਨਸ਼ੀਲੀਆਂ ਗੋਲੀਆਂ ਅਤੇ 1450 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਸਿਰਫ਼ 526 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 75,578 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਛੇ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
 
 

Have something to say? Post your comment

More in Chandigarh

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਆਦਰਸ਼ ਅਤੇ ਸ਼ਹਾਦਤ ਸਾਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੇ ਹਨ: ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਆਪ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ : ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਛਠ ਮਹਾਂਪਰਵ ਦੇ ਜਸ਼ਨਾਂ ਵਿੱਚ ਕੀਤੀ ਸ਼ਿਰਕਤ 

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 299ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 199 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 298ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 215 ਕਾਬੂ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ ਦੂਜੀ ਤਿਮਾਹੀ ਦੌਰਾਨ 31 ਲੱਖ ਤੋਂ ਪਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ

ਮਾਨ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ 'ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ 'ਵਲੰਟਰੀ ਡਿਸਕਲੋਜ਼ਰ ਸਕੀਮ' (ਵੀਡੀਐਸ) ਵਿੱਚ 29 ਦਸੰਬਰ ਤੱਕ ਕੀਤਾ ਵਾਧਾ: ਤਰੁਨਪ੍ਰੀਤ ਸੌਂਦ