Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗਰਮੀ ਨੇ ਪੰਜਾਬ ‘ਚ ਤੋੜੇ ਸਾਰੇ ਰਿਕਾਰਡ

July 10, 2021 07:58 AM
SehajTimes

14 ਸਾਲ ਬਾਅਦ ਰਾਤ ਦਾ ਪਾਰਾ 30 °C ਦੇ ਪਾਰ ਪਹੁੰਚਿਆ


ਚੰਡੀਗੜ੍ਹ : ਰੋਜ਼ਾਨਾ ਪੈ ਰਹੀ ਗਰਮੀ ਨੇ ਬੀਤੀ ਰਾਤ ਸਾਰੇ ਰਿਕਾਰਡ ਤੋੜ ਦਿਤੇ ਹਨ। ਦਰਅਸਲ ਰਾਤ ਦਾ ਪਾਰਾ 25 ਡਿਗਰੀ ਹੁੰਦਾ ਹੈ ਪਰ ਬੀਤੀ ਰਾਤ ਇਹ 30 ਤਕ ਪੁੱਜ ਗਿਆ ਸੀ ਜਿਸ ਕਾਰਨ ਲੋਕਾਂ ਨੂੰ ਗਰਮੀ ਨੇ ਸਾਰੀ ਰਾਤ ਪ੍ਰੇਸ਼ਾਨ ਕੀਤਾ। ਇਸ ਤੋਂ ਇਲਾਵਾ ਕਈ ਥਾਈਂ ਰਾਤ ਨੂੰ ਵੀ ਬਿਜਲੀ ਦੇ ਕੱਟਾਂ ਨੇ ਲੋਕਾਂ ਦੀਆਂ ਮੁਸ਼ਕਲਾ ਹੋਰ ਵਧਾ ਦਿਤੀਆਂ। ਇਸ ਕਰ ਕੇ ਪਿਛਲੇ ਕਈ ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ, ਮਿਲੀ ਜਾਣਕਾਰੀ ਅਨੁਸਾਰ ਇਸ ਤੋਂ ਪਹਿਲਾਂ 2005 ਦੇ ਕਰੀਬ ਅਜਿਹਾ ਮੌਸਮ ਰਿਹਾ ਸੀ, ਪਰ ਹੁਣ ਲੋਕਾਂ ਨੂੰ ਜਲਦ ਹੀ ਇਸ ਤੋਂ ਰਾਹਤ ਮਿਲੇਗੀ। ਕੱਲ੍ਹ ਤੋਂ ਪੰਜਾਬ ਭਰ ਦੇ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ ਜੋ ਆਉਣ ਵਾਲੇ ਦੋ ਤਿੰਨ ਦਿਨ ਤੱਕ ਮੀਂਹ ਖੁੱਲ੍ਹ ਕੇ ਬਰਸੇਗਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਮੁਖੀ ਡਾ: ਪ੍ਰਭਜੋਤ ਕੌਰ ਨੇ ਕਿਹਾ ਕਿ ਲਗਾਤਾਰ ਮੌਸਮ ਦੇ ਵਿੱਚ ਵੱਡੀਆਂ ਤਬਦੀਲੀਆਂ ਵੇਖਣ ਨੂੰ ਮਿਲ ਰਹੀਆਂ ਨੇ ਪਰ ਹੁਣ ਕੱਲ੍ਹ ਤੋਂ ਲੋਕਾਂ ਨੂੰ ਬਾਰਿਸ਼ ਨਾਲ ਕੁਝ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਰਾਤ ਅਤੇ ਦਿਨ ਦੇ ਭਾਰਤ ਵਿੱਚ ਕੋਈ ਬਹੁਤਾ ਫ਼ਰਕ ਨਹੀਂ ਰਿਹਾ ਸੀ ਜਿਸ ਕਰਕੇ ਲੋਕਾਂ ਨੂੰ ਵੱਧ ਗਰਮੀ ਮਹਿਸੂਸ ਹੋ ਰਹੀ ਸੀ। ਡਾ ਪ੍ਰਭਜੋਤ ਕੌਰ ਨੇ ਕਿਹਾ ਹੈ ਕਿ ਬਾਰਿਸ਼ ਕਿਸਾਨਾਂ ਲਈ ਵੀ ਲਾਹੇਵੰਦ ਹੋਵੇਗੀ ਕਿਉਂਕਿ ਬੀਤੇ ਕਈ ਦਿਨਾਂ ਤੋਂ ਬਾਰਿਸ਼ ਘੱਟ ਪਈ ਹੈ ਅਤੇ ਜੁਲਾਈ ਮਹੀਨੇ ਦੀ ਪਹਿਲੇ ਹਫ਼ਤੇ ਦੀ ਗੱਲ ਕੀਤੀ ਜਾਵੇ ਤਾਂ ਨਾਮਾਤਰ ਮੀਂਹ ਪਿਆ ਹੈ। ਜਦੋਂਕਿ ਜੁਲਾਈ ਦੇ ਪਹਿਲੇ ਹਫ਼ਤੇ ਹੀ ਜੁਲਾਈ ਮਹੀਨੇ ‘ਚ ਹੋਣ ਵਾਲੀ ਬਾਰਿਸ਼ ਦਾ ਇੱਕ ਚੌਥਾਈ ਬਾਰਿਸ਼ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੌਨਸੂਨ ਨਾਲ ਕਿਸਾਨਾਂ ਨੂੰ ਕਾਫੀ ਮਦਦ ਮਿਲੇਗੀ ਪਰ ਹਾਲਾਂਕਿ ਮੌਨਸੂਨ ਆਪਣੀ ਕਰਵਟ ਬਦਲਦਾ ਰਹੇਗਾ ਕਦੇ ਸਟਰੌਂਗ ਅਤੇ ਕਦੇ ਘੱਟ ਹੁੰਦਾ ਰਹੇਗਾ। ਉਨ੍ਹਾਂ ਕਿਹਾ ਕਿ ਮੌਨਸੂਨ ਦੇ ਦਰਅਸਲ ਪੰਜਾਬ ‘ਚ ਚਾਰ ਮਹੀਨੇ ਹੀ ਹੁੰਦੇ ਹਨ ਅਤੇ ਜੁਲਾਈ ਤੋਂ ਹੀ ਇਸ ਦੀ ਸ਼ੁਰੂਆਤ ਹੁੰਦੀ ਹੈ।

Have something to say? Post your comment

 

More in Chandigarh

ਓਪੋ ਇੰਡੀਆ ਨੇ ਲਾਂਚ ਕੀਤੀ ‘ਸੈਲਫੀ ਚੈਂਪੀਅਨ’ ਐਫ33 ਸੀਰੀਜ਼, ਮਿਡ-ਰੇਂਜ ਵਿੱਚ ਕੈਮਰਾ ਅਤੇ ਮਜ਼ਬੂਤੀ ‘ਤੇ ਦਿੱਤਾ ਖਾਸ ਧਿਆਨ

ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ