Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Sports

ਜ਼ੋਨਲ ਪੱਧਰੀ ਖੇਡ ਮੁਕਾਬਲਿਆਂ ਵਿੱਚ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਸ਼ਾਨਦਾਰ ਜਿੱਤ

August 10, 2026 05:05 PM
Rozana Sehaj times
ਕੋਟਕਪੂਰਾ : ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਵਨਵਾਲਾ/ਘਣੀਆ ਵਾਲਾ ਦੇ ਵਿਦਿਆਰਥੀਆਂ ਨੇ ਜ਼ੋਨਲ ਪੱਧਰੀ ਖੇਡ ਮੁਕਾਬਲੇ 2026-27 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਪੂਰੇ ਇਲਾਕੇ ਵਿੱਚ ਰੌਸ਼ਨ ਕੀਤਾ। ਸਕੂਲ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਕੁੱਲ 8 ਸੋਨ ਤਗਮੇ, 5 ਚਾਂਦੀ ਦੇ ਤਗਮੇ ਅਤੇ 1 ਕਾਂਸੀ ਦਾ ਤਗਮਾ ਜਿੱਤ ਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ. ਸੁਖਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੜਕੀਆਂ ਦੀ ਟੀਮ ਨੇ ਅੰਡਰ-14 ਰੱਸਾਕਸ਼ੀ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ ਆਪਣੇ ਨਾਮ ਕੀਤਾ। ਇਸ ਤੋਂ ਇਲਾਵਾ ਅੰਡਰ-14 ਜਿਮਨਾਸਟਿਕਸ, ਅੰਡਰ-14 ਹੈਂਡਬਾਲ, ਅੰਡਰ-17 ਰੱਸਾਕਸ਼ੀ ਅਤੇ ਅੰਡਰ-19 ਬੈਡਮਿੰਟਨ ਵਿੱਚ ਦੂਜਾ ਸਥਾਨ ਪ੍ਰਾਪਤ ਕਰਦਿਆਂ ਚਾਂਦੀ ਦੇ ਤਗਮੇ ਜਿੱਤੇ।ਇਸੇ ਤਰਾਂ ਹੀ ਲੜਕਿਆਂ ਦੀ ਟੀਮ ਨੇ ਵੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਅੰਡਰ-14 ਹੈਂਡਬਾਲ, ਅੰਡਰ-14 ਗਤਕਾ, ਅੰਡਰ-14 ਰੱਸਾਕਸ਼ੀ, ਅੰਡਰ-17 ਹੈਂਡਬਾਲ, ਅੰਡਰ-17 ਪਾਵਰ ਲਿਫਟਿੰਗ, ਅੰਡਰ-19 ਹੈਂਡਬਾਲ ਅਤੇ ਅੰਡਰ-19 ਰੱਸਾਕਸ਼ੀ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮੇ ਜਿੱਤੇ। ਇਸ ਤੋਂ ਇਲਾਵਾ ਅੰਡਰ-19 ਬੈਡਮਿੰਟਨ ਵਿੱਚ ਚਾਂਦੀ ਦਾ ਤਗਮਾ ਅਤੇ ਅੰਡਰ-14 ਗਤਕਾ ਅਤੇ ਅੰਡਰ-19 ਸ਼ਤਰੰਜ ਵਿੱਚ ਕਾਂਸੀ ਦਾ ਤਗਮਾ ਹਾਸਲ ਕਰਕੇ ਸਕੂਲ ਦੀ ਝੋਲੀ ਹੋਰ ਉਪਲਬਧੀਆਂ ਨਾਲ ਭਰ ਦਿੱਤੀ। ਸਕੂਲ ਦੇ ਚੇਅਰਪਰਸਨ ਸ਼ੀਮਤੀ ਚਰਨਜੀਤ ਕੌਰ ਗਿੱਲ ਨੇ ਇਸ ਸ਼ਾਨਦਾਰ ਸਫ਼ਲਤਾ *ਤੇ ਸਮੂਹ ਖਿਡਾਰੀਆਂ, ਖੇਡ ਅਧਿਆਪਕਾਂ, ਮਾਪਿਆਂ ਅਤੇ ਸਮੂਹ ਸਟਾਫ਼ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਵਿਦਿਆਰਥੀਆਂ ਦੀ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਨਿਰੰਤਰ ਮਿਹਨਤ ਦਾ ਨਤੀਜਾ ਹੈ। ਉਹਨਾਂ ਨੇ ਆਸ ਪ੍ਰਗਟਾਈ ਕਿ ਸਕੂਲ ਦੇ ਖਿਡਾਰੀ ਆਉਣ ਵਾਲੇ ਜ਼ਿਲ੍ਹਾ ਅਤੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੰਸਥਾ ਅਤੇ ਇਲਾਕੇ ਦਾ ਨਾਮ ਹੋਰ ਉੱਚਾ ਕਰਨਗੇ।
 
 
 
 

Have something to say? Post your comment

More in Sports

ਏਸ਼ੀਅਨ ਖੇਡਾਂ  2026 : ਅਮਨ ਸਹਿਰਾਵਤ ਨੇ ਫ੍ਰੀਸਟਾਈਲ 57 ਕਿਲੋਗ੍ਰਾਮ ’ਚ ਉਤਰੀ ਕੋਰੀਆ ਦੇ ਚੋਂਗ ਸੋਂਗ ਹਾਨ ਦਾ ਘੋਗਾ ਚਿੱਤ ਕੀਤਾ

ਏਸ਼ੀਆਈ ਖੇਡਾਂ 2026 : ਦੀਪਕ ਨੇ ਮੰਗੋਲੀਆ ਦੇ ਗੰਖੁਯਾਗ ਦੀਆਂ ਲਵਾਈਆਂ ਗੋਡਣੀਆਂ

ਏਸ਼ੀਅਨ ਖੇਡਾਂ  2026 : ਅੰਤਿਮ ਪੰਘਾਲ ਨੇ ਔਰਤਾਂ ਦੀ 53 ਕਿਲੋਗ੍ਰਾਮ ਕੁਸ਼ਤੀ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ

ਹਾਕੀ ਇੰਡੀਆ ਦੇ ਪ੍ਰਧਾਨ ਦਿਲੀਪ ਟਿਕਰੀ ਨੇ ਏਸ਼ੀਅਨ ਖੇਡਾਂ ਦੇ ਸੋਨ ਤਗ਼ਮੇ ਤੋਂ ਬਾਅਦ ਪੁਰਸ਼ ਟੀਮ ਲਈ ਐਲਾਨੀ ਨਕਦ ਰਾਸ਼ੀ

ਏਸ਼ੀਆਈ ਖੇਡਾਂ 2026 : ਭਾਰਤੀ ਮਹਿਲਾ ਹਾਕੀ ਨੇ ਟੀਮ ਨੇ ਸਿਰਜਿਆ ਇਤਿਹਾਸ, ਚੀਨ ਨੂੰ 1-0 ਨਾਲ ਹਰਾਇਆ

ਏਸ਼ੀਆਈ ਖੇਡਾਂ 2026 : ਭਾਰਤ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਸੋਨ ਤਗ਼ਮਾ ਜਿੱਤਿਆ

ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਭਰਵਾਂ ਸਵਾਗਤ

ਏਸ਼ੀਆਈ ਖੇਡਾਂ 2026 ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਜਿੱਤ 'ਤੇ ਕੁਲਤਾਰ ਸਿੰਘ ਸੰਧਵਾਂ ਨੇ ਦਿੱਤੀ ਵਧਾਈ

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ"