Friday, September 25, 2026
BREAKING NEWS
• ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ' • ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨ • ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ

Delhi

ਬਾਬਾ ਫਤਹਿ ਸਿੰਘ ਇਸਤਰੀ ਸਤਿਸੰਗ ਸਭਾ ਵੱਲੋਂ ਰੂਹਾਨੀ ਕੀਰਤਨ ਸਮਾਗਮ : ਕਾਲਕਾ

August 10, 2026 05:16 PM
Rozana Sehaj times
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਹੈ ਕਿ ਧੰਨ-ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਫਤਹਿ ਸਿੰਘ ਇਸਤਰੀ ਸਤਿਸੰਗ ਸਭਾ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਾਬਾ ਫਤਹਿ ਸਿੰਘ ਸਾਹਿਬ (ਰਜਿ.), ਗੋਬਿੰਦਪੁਰੀ, ਨਵੀਂ ਦਿੱਲੀ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਸ਼ਰਧਾ ਨਾਲ ਕਰਵਾਇਆ ਗਿਆ। ਇਸ ਪਵਿੱਤਰ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਦਸਿਆ ਕਿ ਬਾਬਾ ਫਤਹਿ ਸਿੰਘ ਇਸਤਰੀ ਸਤਿਸੰਗ ਸਭਾ ਨਾਲ ਜੁੜੀਆਂ ਬੀਬੀਆਂ ਵੱਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਕੀਰਤਨ ਦੌਰਾਨ ਗੁਰਦੁਆਰਾ ਸਾਹਿਬ ਦਾ ਸਮੁੱਚਾ ਵਾਤਾਵਰਣ ਗੁਰਬਾਣੀ ਦੀਆਂ ਰੂਹਾਨੀ ਧੁਨਾਂ ਨਾਲ ਗੂੰਜ ਉੱਠਿਆ। ਇਸ ਮੌਕੇ ਸੰਗਤਾਂ ਨੇ ਗੁਰੂ ਸਾਹਿਬ ਜੀ ਦੇ ਜੀਵਨ, ਸੇਵਾ, ਨਿਮਰਤਾ ਅਤੇ ਮਨੁੱਖਤਾ ਪ੍ਰਤੀ ਕਰੁਣਾ ਦੇ ਸੰਦੇਸ਼ ਨੂੰ ਯਾਦ ਕਰਦਿਆਂ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਸੰਕਲਪ ਲਿਆ। ਉਨ੍ਹਾਂ ਜੀ ਅੱਗੇ ਦੱਸਿਆ ਕਿ ਸੰਗਤਾਂ ਨੇ ਗੁਰਬਾਣੀ ਕੀਰਤਨ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਪ੍ਰੇਰਣਾ ਪ੍ਰਾਪਤ ਕੀਤੀ। ਸਮਾਗਮ ਦੌਰਾਨ ਸੰਗਤਾਂ ਵਿੱਚ ਗੁਰੂ ਸਾਹਿਬ ਪ੍ਰਤੀ ਅਥਾਹ ਸ਼ਰਧਾ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ। ਉਨ੍ਹਾਂ ਕਿਹਾ ਕਿ ਬਾਬਾ ਫਤਹਿ ਸਿੰਘ ਇਸਤਰੀ ਸਤਿਸੰਗ ਸਭਾ ਵੱਲੋਂ ਕਰਵਾਇਆ ਗਿਆ ਇਹ ਉਪਰਾਲਾ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਅਤੇ ਸਿੱਖੀ ਦੇ ਅਧਿਆਤਮਿਕ ਤੇ ਨੈਤਿਕ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਵੱਲ ਇੱਕ ਸ਼ਲਾਘਾਯੋਗ ਉਪਰਾਲਾ ਹੈ।
 
 
 
 
 

Have something to say? Post your comment

 

More in Delhi

ਕਾਲਕਾ ਤੇ ਕਾਹਲੋਂ ਵੱਲੋਂ ਦਿੱਲੀ ਕਮੇਟੀ ਦੇ ਮੈਂਬਰ ਚੱਢਾ ਨੂੰ ਜਨਮ ਦਿਨ ਤੇ ਮੁਬਾਰਕਾਂ

ਕਾਲਕਾ ਤੇ ਕਾਹਲੋਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਹਾੜੇ ਤੇ ਸਮੂਹ ਸੰਗਤਾਂ ਨੂੰ ਬੇਅੰਤ ਵਧਾਈਆਂ

ਸੱਜਣ ਕੁਮਾਰ ਦੀ ਸ਼ੋਕ ਸਭਾ ਵਿੱਚ ਬੀਜੇਪੀ ਦੇ ਲੋਕ ਸਭਾ ਮੈਂਬਰਾਂ ਦੀ ਸ਼ਮੂਲੀਅਤ ਦੀ ਕਾਲਕਾ ਤੇ ਕਾਹਲੋ ਵੱਲੋਂ ਨਿਖੇਧੀ

ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ

ਕਾਲਕਾ ਵਲੋਂ ਸੰਗਤਾਂ ਨੂੰ ਅੱਜ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਪੰਜਵੇਂ ਸਥਾਪਨਾ ਦਿਵਸ ਵਿੱਚ ਪਹੁੰਚਣ ਦੀ ਅਪੀਲ ਅਕਾਲੀ ਦਲ

ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ

ਅੱਜ ਦਾ ਨੌਜਵਾਨ ਹੀ ਦੇਸ਼ ਤੇ ਕੌਮ ਦਾ ਭਵਿੱਖ: ਹਰਮੀਤ ਸਿੰਘ ਕਾਲਕਾ

ਕਾਲਕਾ ਤੇ ਕਾਹਲੋਂ ਵੱਲੋਂ ਜੌਲੀ ਨੂੰ ਜਨਮ ਦਿਨ ਦੀਆਂ ਵਧਾਈਆਂ

ਕੇਂਦਰ ਸਰਕਾਰ ਝੋਨੇ ਦੀ ਖਰੀਦ ਤੋਂ ਪਹਿਲਾਂ ਪੰਜਾਬ ਦੀਆਂ ਮੰਡੀਆਂ 'ਚ ਪਿਆ 18 ਲੱਖ ਮੀਟ੍ਰਿਕ ਟਨ ਅਨਾਜ ਦਾ ਪੁਰਾਣਾ ਸਟਾਕ ਚੁੱਕੇਗੀ : ਭਗਵੰਤ ਸਿੰਘ ਮਾਨ

ਹਰਮੀਤ ਸਿੰਘ ਕਾਲਕਾ ਵੱਲੋਂ ਸਮੂਹ ਸੰਗਤ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ