Saturday, September 26, 2026
BREAKING NEWS
• ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

Malwa

ਕਾਲਕਾ ਵੱਲੋਂ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਜਪਾਲ ਨੂੰ ਪੱਤਰ ਲਿਖਣ ਦਾ ਸਵਾਗਤ

August 10, 2026 05:23 PM
Rozana Sehaj times
ਨਵੀਂ ਦਿੱਲੀ :  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਭਾਈ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਲਈ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਣ ਦੇ ਉਪਰਾਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਈ ਹਵਾਰਾ ਦੀ ਮਾਤਾ ਦੀ ਸਿਹਤ ਨਾਜ਼ੁਕ ਹੋਣ ਦੇ ਮੱਦੇਨਜ਼ਰ ਉਨ੍ਹਾਂ ਨੂੰ ਆਪਣੀ ਮਾਤਾ ਦੀ ਦੇਖਭਾਲ ਅਤੇ ਪਰਿਵਾਰ ਨਾਲ ਮੁਲਾਕਾਤ ਲਈ 10 ਦਿਨਾਂ ਦੀ ਪੈਰੋਲ ਦੇਣ ਦੀ ਮੰਗ ਨੂੰ ਮਨੁੱਖਤਾ ਦੇ ਆਧਾਰ ’ਤੇ ਤੁਰੰਤ ਵਿਚਾਰਿਆ ਜਾਣਾ ਚਾਹੀਦਾ ਹੈ।
 
ਸਰਦਾਰ ਕਾਲਕਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਸੰਵੇਦਨਸ਼ੀਲ ਮਾਮਲੇ ਵਿੱਚ ਪਹਿਲ ਕਰਨਾ ਪੰਜਾਬੀਆਂ ਅਤੇ ਸਿੱਖ ਸੰਗਤ ਦੀਆਂ ਭਾਵਨਾਵਾਂ ਦਾ ਸਨਮਾਨ ਕਰਨ ਵਾਲਾ ਕਦਮ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਮਾਮਲੇ ਵਿੱਚ ਅਗਲੇ ਪੜਾਅ ’ਤੇ ਵੀ ਮਨੁੱਖੀ ਅਤੇ ਸੰਵੇਦਨਸ਼ੀਲ ਪਹੁੰਚ ਅਪਣਾਈ ਜਾਵੇਗੀ।
 
ਉਨ੍ਹਾਂ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨਾਲ ਸਬੰਧਤ ਮਾਮਲੇ ਵਿੱਚ ਪਹਿਲਾਂ ਵੀ ਮਾਣਯੋਗ ਸੁਪਰੀਮ ਕੋਰਟ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਸਬੰਧਤ ਅਦਾਲਤਾਂ ਨੂੰ ਸਮੇਂ ਸਿਰ ਫ਼ੈਸਲਾ ਕਰਨ ਲਈ ਕਿਹਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਵਿੱਚ ਬਿਮਾਰ ਮਾਤਾ ਦੀ ਦੇਖਭਾਲ ਅਤੇ ਪਰਿਵਾਰ ਨਾਲ ਮਿਲਣ ਲਈ ਭਾਈ ਹਵਾਰਾ ਨੂੰ ਕੁਝ ਸਮੇਂ ਲਈ ਪਰਿਵਾਰ ਕੋਲ ਜਾਣ ਦਾ ਮੌਕਾ ਮਿਲਣਾ ਮਨੁੱਖੀ ਪੱਖੋਂ ਬੇਹੱਦ ਅਹਿਮ ਹੈ।
 
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਮਨੁੱਖਤਾ ਸਭ ਤੋਂ ਉੱਚਾ ਸਿਧਾਂਤ ਹੈ ਅਤੇ ਸਰਕਾਰਾਂ ਤੇ ਪ੍ਰਸ਼ਾਸਨ ਨੂੰ ਸੰਵੇਦਨਸ਼ੀਲ ਮਾਮਲਿਆਂ ਵਿੱਚ ਕਾਨੂੰਨੀ ਪ੍ਰਕਿਰਿਆ ਦੇ ਦਾਇਰੇ ਅੰਦਰ ਰਹਿੰਦਿਆਂ ਮਨੁੱਖੀ ਪੱਖ ਨੂੰ ਵੀ ਪੂਰੀ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਨਾਲ ਸਬੰਧਤ ਮਾਮਲਿਆਂ ਨੂੰ ਵੀ ਸਿਆਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਕਾਨੂੰਨ, ਸੰਵਿਧਾਨਕ ਹੱਕਾਂ ਅਤੇ ਮਨੁੱਖਤਾ ਦੇ ਨਜ਼ਰੀਏ ਤੋਂ ਵਿਚਾਰਿਆ ਜਾਵੇ ਤਾਂ ਇਨ੍ਹਾਂ ਮਾਮਲਿਆਂ ਦੇ ਹੱਲ ਲਈ ਇੱਕ ਨਵਾਂ ਰਾਹ ਖੁੱਲ੍ਹ ਸਕਦਾ ਹੈ।
 
ਉਨ੍ਹਾਂ ਕਿਹਾ ਕਿ ਭਾਈ ਹਵਾਰਾ ਦੀ ਪੈਰੋਲ ਦਾ ਮਾਮਲਾ ਇੱਕ ਬਿਮਾਰ ਮਾਤਾ ਨਾਲ ਜੁੜੀ ਮਨੁੱਖੀ ਭਾਵਨਾ ਦਾ ਮਾਮਲਾ ਹੈ, ਜਿਸ ਨੂੰ ਸੰਵੇਦਨਸ਼ੀਲਤਾ ਅਤੇ ਹਮਦਰਦੀ ਨਾਲ ਦੇਖਣ ਦੀ ਲੋੜ ਹੈ। ਉਨ੍ਹਾਂ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਇਸ ਮਾਮਲੇ ਵਿੱਚ ਪਹਿਲ ਕਰਨ ਲਈ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵੀ ਭਾਈ ਜਗਤਾਰ ਸਿੰਘ ਹਵਾਰਾ ਦੀ 10 ਦਿਨਾਂ ਦੀ ਪੈਰੋਲ ਦੀ ਮੰਗ ’ਤੇ ਹਮਦਰਦੀ ਨਾਲ ਵਿਚਾਰ ਕਰਦਿਆਂ ਜਲਦ ਢੁਕਵਾਂ ਫ਼ੈਸਲਾ ਲੈਣਗੇ।

Have something to say? Post your comment