ਮੋਗਾ : ਗੁਰੂ ਹਰਸਹਾਇ ਸ਼ਿਵ ਸੈਨਾ ਹਿੰਦੁਸਤਾਨ ਵੱਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਆਪਣੀਆਂ ਇਕਾਈਆਂ ਦਾ ਵਿਸਥਾਰ ਕਰਨ ਦੀ ਮੁਹਿੰਮ ਤਹਿਤ ਗੁਰੂ ਹਰਸਹਾਇ ਵਿਖੇ ਨਵੀਂ ਟੀਮ ਦਾ ਗਠਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਿਵ ਸੈਨਾ ਹਿੰਦੁਸਤਾਨ ਪੰਜਾਬ ਦੇ ਉਪ ਪ੍ਰਧਾਨ ਗਗਨ ਨੌਹਰੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਨਵੀਂ ਟੀਮ ਸੰਗਠਨ ਦੇ ਕੌਮੀ ਪ੍ਰਧਾਨ ਪਵਨ ਕੁਮਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਣਾਈ ਗਈ ਹੈ। ਇਸ ਮੌਕੇ ਨਰਿੰਦਰ ਕੁਮਾਰ ਨੂੰ ਗੁਰੂ ਹਰਸਹਾਇ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਮੰਗਤ ਰਾਏ ਨੂੰ ਸੀਨੀਅਰ ਉਪ ਪ੍ਰਧਾਨ, ਬਲਵਿੰਦਰ ਸਿੰਘ ਨੂੰ ਉਪ ਪ੍ਰਧਾਨ, ਜਸਪਾਲ ਕੰਬੋਜ ਨੂੰ ਕੋਆਰਡੀਨੇਟਰ , ਲਖਵਿੰਦਰ ਸਿੰਘ ਨੂੰ ਖ਼ਜ਼ਾਨਚੀ, ਸੂਬਾ ਸਿੰਘ ਨੂੰ ਸਾਂਝਾ ਖ਼ਜ਼ਾਨਚੀ, ਪ੍ਰੀਤਮ ਸਿੰਘ ਨੂੰ ਜਨਰਲ ਸਕੱਤਰ, ਗੁਰਬਖਸ਼ ਸਿੰਘ ਨੂੰ ਸਕੱਤਰ, ਬਲਕਾਰ ਚੰਦ ਨੂੰ ਸਕੱਤਰ ਅਤੇ ਇਕਬਾਲ ਚੰਦ ਨੂੰ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ। ਇਸ ਦੇ ਨਾਲ ਹੀ ਝਰਮਲ ਸਿੰਘ, ਹਾਕਮ ਸਿੰਘ ਅਤੇ ਕੁਲਵੰਤ ਸਿੰਘ ਨੂੰ ਵੀ ਨਵੀਂ ਟੀਮ ਵਿੱਚ ਸ਼ਾਮਲ ਕੀਤਾ ਗਿਆ। ਅਹੁਦੇਦਾਰਾਂ ਨੇ ਕਿਹਾ ਕਿ ਸੰਗਠਨ ਦੇ ਕੌਮੀ ਪ੍ਰਧਾਨ ਪਵਨ ਕੁਮਾਰ ਗੁਪਤਾ ਵੱਲੋਂ ਹਮੇਸ਼ਾ ਆਪਣੀ ਟੀਮ ਦਾ ਹੌਸਲਾ ਵਧਾਇਆ ਜਾਂਦਾ ਹੈ ਅਤੇ ਸੰਗਠਨ ਦੇ ਵਿਸਥਾਰ ਲਈ ਅਹੁਦੇਦਾਰਾਂ ਤੇ ਵਰਕਰਾਂ ਨੂੰ ਲਗਾਤਾਰ ਦਿਸ਼ਾ-ਨਿਰਦੇਸ਼ ਦਿੱਤੇ ਜਾਂਦੇ ਹਨ। ਉਨ੍ਹਾਂ ਨਵੀਂ ਗੁਰੂ ਹਰਸਹਾਇ ਟੀਮ ਨੂੰ ਅਪੀਲ ਕੀਤੀ ਕਿ ਉਹ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਲਗਨ ਨਾਲ ਨਿਭਾਉਣ।