Saturday, October 17, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Majha

“ਨੈਸ਼ਨਲ ਡੀ-ਵਾਰਮਿੰਗ ਡੇ” ਸਬੰਧੀ ਜ਼ਿਲ੍ਹਾ ਪੱਧਰੀ ਮੁਹਿੰਮ ਦੀ ਸ਼ੁਰੂਆਤ ਸਿਵਲ ਸਰਜਨ ਵਲੋਂ ਬੱਚਿਆਂ ਨੂੰ ਐਲਬੇਂਡਾਜੋਲ ਦੀ ਗੋਲੀ ਖੁਆ ਕੇ ਕੀਤੀ

August 10, 2026 06:09 PM
ਗੁਰਪ੍ਰੀਤ ਸਿੰਘ ਡੱਬ

ਅੰਮ੍ਰਿਤਸਰ : ਪੰਜਾਬ ਸਰਕਾਰ ਦੇ ਹੁਕਮਾਂ ਅਨੂਸਾਰ ਸਿਹਤ ਵਿਭਾਗ ਵਲੋਂ ਨੈਸ਼ਨਲ ਡੀ-ਵਾਰਮਿੰਗ ਡੇ ਸਬੰਧੀ ਜ਼ਿਲ੍ਹਾ ਪੱਧਰੀ ਮੁਹਿੰਮ ਦੀ ਸ਼ੁਰੂਆਤ ਸਿਵਲ ਸਰਜਨ ਡਾ ਰਸ਼ਮੀ ਵਿੱਜ ਵਲੋਂ ਸੈਂਟ ਮੈਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੱਚਿਆਂ ਨੂੰ ਐਲਬੇਂਡਾਜੋਲ ਦੀ ਗੋਲੀ ਖੁਆ ਕੇ ਕੀਤੀ ਗਈ। ਇਸ ਅਵਸਰ ਤੇ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ ਰਸ਼ਮੀ ਵਿੱਜ ਨੇ ਕਿਹਾ ਕਿ ਬੱਚਿਆਂ ਦੇ ਪੇਟ ਵਿਚ ਕੀੜੇ ਆਮ ਰੋਗ ਹੈ, ਪਰ ਜੇਕਰ ਇਸ ਦਾ ਸਮੇ ਸਿਰ ਇਲਾਜ ਨਾ ਕੀਤਾ ਜਾਵੇ ਤਾਂ ਇਹ ਰੋਗ ਹੋਰ ਕਈ ਬੀਮਾਰੀਆ ਦਾ ਰੂਪ ਲੈ ਸਕਦਾ ਹੈ, ਜਿਵੇਂ ਕਿ ਅਨੀਮੀਆਂ, ਕੁਪੋਸ਼ਨ, ਕਮਜੋਰੀ, ਸ਼ਰੀਰਕ ਅਤੇ ਮਾਨਸਿਕ ਵਿਕਾਸ ਵਿਚ ਕਮੀਂ ਆਦਿ। ਇਸ ਲਈ ਅੱਜ ਦੇ ਦਿਨ ਪੂਰੇ ਭਾਰਤ ਭਰ ਵਿਚ ਇਹ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਜਿਲਾ ਅੰਮ੍ਰਿਤਸਰ ਵਿਚ ਵੀ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ਼ਾਂ ਦੇ ਬੱਚਿਆਂ ਤੋਂ ਇਲਾਵਾ ਘਰਾਂ ਵਿਚ ਵੀ ਪੈਰਾਮੈਡੀਕਲ ਸਟਾਫ ਵਲੋਂ ਲਬੇਂਡਾਜੋਲ ਦੀ ਗੋਲੀ ਖੁਆਈ ਜਾ ਰਹੀ ਹੈ। ਜਿਨ੍ਹਾਂ ਵਿਚ ਸਰਕਾਰੀ ਸਕੂਲਾਂ, ਪ੍ਰਾਈਵੇਟ ਸਕੂਲਾਂ, ਮਾਨਤਾ ਪ੍ਰਾਪਤ ਸਕੂਲਾਂ ਅਤੇ ਆਂਗਨਵਾੜੀਆਂ ਬੱਚੇ ਸ਼ਾਮਿਲ ਹਨ।ਇਸਤੋਂ ਇਲਾਵਾ ਉਹਨਾਂ ਨੇ “ਨੈਸ਼ਨਲ ਡੀ ਵਾਰਮਿੰਗ ਡੇਅ” ਦੀ ਮੱਹਤਤਾ ਬਾਰੇ ਬੜੇ ਹੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਤੇ ਜ਼ਿਲ੍ਹਾ ਐਮ.ਈ.ਆਈ.ਓ. ਅਮਰਦੀਪ ਸਿੰਘ ਨੇ ਕਿਹਾ ਸਾਨੂੰ ਸਿਹਤਮੰਦ ਆਦਤਾਂ ਅਤੇ ਪੌਸ਼ਟਿਕ ਆਹਾਰ ਵੱਲ ਵਧੇਰੇ ਧਿਆਨ ਦੇਣਾਂ ਚਾਹੀਦਾ ਹੈ ਅਤੇ ਬਾਜਾਰੀ ਚੀਜਾਂ ਦੀ ਬਜਾਏ ਘਰ ਵਿਚ ਬਣੇ ਸਾਫ-ਸੁਥਰੇ ਪੌਸ਼ਟਿਕ ਭੋਜਨ ਨੂੰ ਤਰਜੀਹ ਦੇਣੀ ਚਾਹੀਦੀ ਹੈ ਅਤੇ ਖਾਣਾ ਖਾਣ ਤੋ ਪਹਿਲਾ ਤੇ ਪਾਖਾਨਾ ਜਾਣ ਤੋ ਬਾਦ ਹੱਥ ਜਰੁਰ ਧੋਣੇ ਚਾਹੀਦੇ ਹਨ ਅਤੇ ਸ਼ਰੀਰਕ ਸਾਫ ਸਫਾਈ ਦਾ ਧਿਆਨ ਰੱਖਣਾਂ ਚਾਹੀਦਾ ਹੈ। ਇਸ ਮੌਕੇ ਪਿੰਸੀਪਲ ਮੈਡਮ ਰੇਨੂੰ ਮੱਟੂ, ਸਕੂਲ ਹੈਲਥ ਟੀਮ ਡਾ ਅੰਜੂ , ਡਾ ਪਰਵੀਨ ਭਾਟੀਆ, ਲਵਪ੍ਰੀਤ ਸਿੰਘ ਅਤੇ ਸਮੂਹ ਸਟਾਫ ਹਾਜਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ