Sunday, September 27, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਤੈਰਾਕੀ ’ਚ ਪਹਿਲਾ ਸਥਾਨ ਹਾਸਲ ਕੀਤਾ

August 10, 2026 06:20 PM
ਗੁਰਪ੍ਰੀਤ ਸਿੰਘ ਡੱਬ
 
ਅੰਮ੍ਰਿਤਸਰ :  ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਨੇ ਤੈਰਾਕੀ ਦੇ ਖੇਤਰ ’ਚ ਸ਼ਾਨਦਾਰ ਪ੍ਰਾਪਤੀ ਹਾਸਲ ਕਰਦਿਆਂ ਸਕੂਲ ਅਤੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਉਕਤ ਸਕੂਲ ਵਿਖੇ 7ਵੀਂ ਕਲਾਸ ਦੀ ਹੋਣਹਾਰ ਵਿਦਿਆਰਥਣ ਏਕਮਜੋਤ ਕੌਰ ਨੇ ਤੈਰਾਕੀ ’ਚ ਆਪਣੀ ਖੇਡ ਦੇ ਸ਼ਾਨਦਾਰ ਮੁਜ਼ਾਹਰਾ ਸਦਕਾ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨੇ ਦਾ ਤਗਮਾ ਆਪਣੇ ਨਾਮ ’ਤੇ ਦਰਜ ਕਰਵਾਇਆ। ਇਸ ਸਬੰਧੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਅਤੇ ਸਮੂਹ ਸਟਾਫ਼ ਵੱਲੋਂ ਏਕਮਜੋਤ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਬ-ਜੂਨੀਅਰ ਤੈਰਾਕੀ ਚੈਂਪੀਅਨਸ਼ਿਪ 2026 (ਸਟੇਟ ਪੱਧਰ) ਦਾ ਆਯੋਜਨ ਫਿਰੋਜ਼ਪੁਰ ਵਿਖੇ ਕੀਤਾ ਗਿਆ, ਜਿਸ ’ਚ ਪੰਜਾਬ ਭਰ ਦੇ ਵੱਖ-ਵੱਖ ਸਕੂਲਾਂ ਤੋਂ ਤੈਰਾਕਾਂ ਨੇ ਭਾਗ ਲਿਆ। ਉਨ੍ਹਾਂ ਕਿਹਾ ਕਿ ਸਕੂਲ ਦੀ ਉਕਤ ਵਿਦਿਆਰਥਣ ਨੇ ਆਪਣੀ ਬੇਮਿਸਾਲ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਸੋਨ ਤਗਮੇ ਨੂੰ ਆਪਣੇ ਨਾਂ ’ਤੇ ਦਰਜ ਕਰਵਾਇਆ, ਜੋ ਸਕੂਲ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ’ਚ ਵੀ ਅੱਗਾਂਹ ਵੱਧਣ ਲਈ ਉਤਸ਼ਾਹਿਤ ਕਰਦਾ ਰਹੇਗਾ। ਇਸ ਮੌਕੇ ਉਨ੍ਹਾਂ ਏਕਮਜੋਤ ਕੌਰ ਦੇ ਨਾਲ ਹੋਰਨਾਂ ਵਿਦਿਆਰਥਣਾਂ ਨੂੰ ਵੀ ਭਵਿੱਖ ’ਚ ਪੜ੍ਹਾਈ ਦੇ ਨਾਲ-ਨਾਲ ਹੋਰਨਾਂ ਉਪਲਬੱਧੀਆਂ ’ਚ ਉਚ ਸਥਾਨ ਪ੍ਰਾਪਤ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।

Have something to say? Post your comment

 

More in Majha

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ