Tuesday, September 29, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਡਾ. ਬੀ.ਐੱਸ. ਸੰਧੂ ਸਕੂਲ ਦੇ ਖਿਡਾਰੀਆਂ ਨੇ ਜ਼ੋਨਲ ਕਰਾਟੇ ਚੈਂਪੀਅਨਸ਼ਿਪ ਵਿੱਚ ਜਿੱਤੇ 48 ਮੈਡਲ

August 10, 2026 06:23 PM
ਸਾਨੀਆ ਸਿੰਘ
 
ਦੇਵੀਗੜ੍ਹ :  ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹ ਖੇੜੀ ਦੇ ਖਿਡਾਰੀਆਂ ਨੇ ਖੇਡਾਂ ਦੇ ਖੇਤਰ ਵਿੱਚ ਇੱਕ ਵਾਰ ਫਿਰ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਂਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। 70ਵੀਂ ਜ਼ੋਨਲ ਚੈਂਪੀਅਨਸ਼ਿਪ ਵਿੱਚ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਸਕੂਲ ਦੇ ਹੋਣਹਾਰ ਖਿਡਾਰੀਆਂ ਨੇ ਕੁੱਲ 48 ਮੈਡਲ ਹਾਸਲ ਕੀਤੇ, ਜਿਨ੍ਹਾਂ ਵਿੱਚ 35 ਗੋਲਡ ਮੈਡਲ , 9 ਸਿਲਵਰ ਮੈਡਲ  ਅਤੇ 4 ਬ੍ਰੌਂਜ਼ ਮੈਡਲ  ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਇਸ ਖੇਡ ਮੁਕਾਬਲੇ ਵਿਚ ਭੁਨਰਹੇੜੀ ਜ਼ੋਨ ਦੇ ਅਨੇਕ ਪ੍ਰਾਈਵੇਟ ਅਤੇ ਸਰਕਾਰੀ ਸਕੂਲ ਦੇ ਖਿਡਾਰੀਆਂ ਨੇ ਹਿੱਸਾ ਲਿਆ ਸੀ |ਇਸ ਸ਼ਾਨਦਾਰ ਜਿੱਤ ਦੇ ਨਾਲ ਹੀ ਇਨ੍ਹਾਂ ਜੇਤੂ ਖਿਡਾਰੀਆਂ ਦੀ ਚੋਣ ਆਉਣ ਵਾਲੀ  ਜ਼ਿਲ੍ਹਾ ਪੱਧਰੀ  ਚੈਂਪੀਅਨਸ਼ਿਪ ਲਈ ਹੋ ਗਈ ਹੈ। ਇਸ ਖ਼ੁਸ਼ੀ ਦੇ ਮੌਕੇ 'ਤੇ ਸਕੂਲ ਦੇ ਚੇਅਰਮੈਨ ਸ. ਹਰਦੀਪ ਸਿੰਘ ਸੰਧੂ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਜ਼ੋਨਲ ਚੈਂਪੀਅਨਸ਼ਿਪ ਵਿੱਚ ਇੰਨੇ ਵੱਡੇ ਪੱਧਰ 'ਤੇ ਮੈਡਲ ਜਿੱਤਣਾ ਬੱਚਿਆਂ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਰਾਜਿੰਦਰ ਕੌਰ ਸੰਧੂ ਨੇ ਸਮੂਹ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਖੇਡ ਵਿਭਾਗ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸਕੂਲ ਵੱਲੋਂ ਖਿਡਾਰੀਆਂ ਨੂੰ ਹਮੇਸ਼ਾ ਉੱਚ ਪੱਧਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਰਹਿਣਗੀਆਂ। ਪ੍ਰਿੰਸੀਪਲ ਤਰਨਦੀਪ ਕੌਰ ਅਰੋੜਾ ਨੇ ਸਪੋਰਟਸ ਕੋਆਰਡੀਨੇਟਰ ਅਵਤਾਰ ਸਿੰਘ ਅਤੇ ਡੀ. ਪੀ. ਈ. ਜਸਵੰਤ ਸਿੰਘ ਦੀ ਯੋਗ ਅਗਵਾਈ ਅਤੇ ਮਿਹਨਤ ਦੀ ਉਚੇਚੇ ਤੌਰ 'ਤੇ ਸ਼ਲਾਘਾ ਕੀਤੀ ਅਤੇ ਆਉਣ ਵਾਲੀ  ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ ਵਿੱਚ ਵੀ ਬਿਹਤਰੀਨ ਪ੍ਰਦਰਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।
 
 
 
 
 

Have something to say? Post your comment