Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Sports

ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਤਰੰਜ ਵਿੱਚ ਜਿੱਤਿਆ ਪਹਿਲਾ ਸਥਾਨ।

August 10, 2026 06:25 PM
Rozana Sehaj times
ਦੇਵੀਗੜ੍ਹ : ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਦੇਵੀਗੜ੍ਹ ਦੇ ਵਿਦਿਆਰਥੀਆਂ ਨੇ 70ਵੇਂ ਜ਼ੋਨਲ ਪੱਧਰੀ ਸ਼ਤਰੰਜ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-19 ਟੀਮ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਹ ਸ਼ਤਰੰਜ ਟੂਰਨਾਮੈਂਟ 5 ਅਗਸਤ 2026 ਨੂੰ ਡਾ. ਬੀ. ਐਸ. ਸੰਧੂ ਮੈਮੋਰੀਅਲ ਸਕੂਲ ਵਿਖੇ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ। ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੀ ਅੰਡਰ-19 ਟੀਮ ਨੇ ਆਪਣੀ ਸ਼ਾਨਦਾਰ ਖੇਡ, ਰਣਨੀਤੀ ਅਤੇ ਸੂਝ-ਬੂਝ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਦਾ ਸਿਹਰਾ ਟੀਮ ਦੇ ਕੋਚ ਸ੍ਰੀ ਹਰਦੀਪ ਕੁਮਾਰ ਦੀ ਯੋਗ ਅਗਵਾਈ, ਮਿਹਨਤ ਅਤੇ ਵਿਦਿਆਰਥੀਆਂ ਦੀ ਲਗਨ ਨੂੰ ਜਾਂਦਾ ਹੈ। ਸਕੂਲ ਦੇ ਡਾਇਰੈਕਟਰ ਸ. ਭੁਪਿੰਦਰ ਸਿੰਘ, ਪ੍ਰਧਾਨ ਸ੍ਰੀਮਤੀ ਰਵਿੰਦਰ ਕੌਰ ਅਤੇ ਪ੍ਰਿੰਸੀਪਲ ਸ੍ਰੀਮਤੀ ਪੂਨਮ ਧੀਮਾਨ ਨੇ ਜੇਤੂ ਵਿਦਿਆਰਥੀਆਂ, ਕੋਚ ਅਤੇ ਸਮੂਹ ਸਟਾਫ਼ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਆਪਣੀ ਪ੍ਰਤਿਭਾ ਨਿਖਾਰਨ ਲਈ ਹਰ ਸੰਭਵ ਸਹਿਯੋਗ ਅਤੇ ਉਚਿਤ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਜਿੱਤ ਨਾਲ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਵਿੱਚ ਖੁਸ਼ੀ ਦੀ ਲਹਿਰ ਹੈ।
 
 
 
 

Have something to say? Post your comment

More in Sports

ਬੀਡਬਲਯੂਐਫ਼ ਵਿਸ਼ਵ ਜੂਨੀਅਰ ਕੱਪ ਲਈ ਭਾਰਤ ਦੀ ਅਗਵਾਈ ਕਰਨਗੀਆਂ ਤਨਵੀ ਪਾਤਰੀ, ਸ਼ਾਇਨਾ ਮਨੀਮੁਥੂ

ਏਸ਼ੀਅਨ ਖੇਡਾਂ  2026 : ਅਮਨ ਸਹਿਰਾਵਤ ਨੇ ਫ੍ਰੀਸਟਾਈਲ 57 ਕਿਲੋਗ੍ਰਾਮ ’ਚ ਉਤਰੀ ਕੋਰੀਆ ਦੇ ਚੋਂਗ ਸੋਂਗ ਹਾਨ ਦਾ ਘੋਗਾ ਚਿੱਤ ਕੀਤਾ

ਏਸ਼ੀਆਈ ਖੇਡਾਂ 2026 : ਦੀਪਕ ਨੇ ਮੰਗੋਲੀਆ ਦੇ ਗੰਖੁਯਾਗ ਦੀਆਂ ਲਵਾਈਆਂ ਗੋਡਣੀਆਂ

ਏਸ਼ੀਅਨ ਖੇਡਾਂ  2026 : ਅੰਤਿਮ ਪੰਘਾਲ ਨੇ ਔਰਤਾਂ ਦੀ 53 ਕਿਲੋਗ੍ਰਾਮ ਕੁਸ਼ਤੀ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ

ਹਾਕੀ ਇੰਡੀਆ ਦੇ ਪ੍ਰਧਾਨ ਦਿਲੀਪ ਟਿਕਰੀ ਨੇ ਏਸ਼ੀਅਨ ਖੇਡਾਂ ਦੇ ਸੋਨ ਤਗ਼ਮੇ ਤੋਂ ਬਾਅਦ ਪੁਰਸ਼ ਟੀਮ ਲਈ ਐਲਾਨੀ ਨਕਦ ਰਾਸ਼ੀ

ਏਸ਼ੀਆਈ ਖੇਡਾਂ 2026 : ਭਾਰਤੀ ਮਹਿਲਾ ਹਾਕੀ ਨੇ ਟੀਮ ਨੇ ਸਿਰਜਿਆ ਇਤਿਹਾਸ, ਚੀਨ ਨੂੰ 1-0 ਨਾਲ ਹਰਾਇਆ

ਏਸ਼ੀਆਈ ਖੇਡਾਂ 2026 : ਭਾਰਤ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਸੋਨ ਤਗ਼ਮਾ ਜਿੱਤਿਆ

ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਭਰਵਾਂ ਸਵਾਗਤ

ਏਸ਼ੀਆਈ ਖੇਡਾਂ 2026 ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਜਿੱਤ 'ਤੇ ਕੁਲਤਾਰ ਸਿੰਘ ਸੰਧਵਾਂ ਨੇ ਦਿੱਤੀ ਵਧਾਈ

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ