Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Doaba

ਵਿਧਾਇਕਾ ਕਟਾਰੀਆ ਵੱਲੋਂ ਧਾਰਮਿਕ ਯਾਤਰਾ ਦੀ ਬੱਸ ਨੂੰ ਹਰੀ ਝੰਡੀ ਯਾਤਰੀਆਂ ਦੀ ਸੁਖਦ ਯਾਤਰਾ ਲਈ ਕੀਤੀ ਅਰਦਾਸ

August 10, 2026 06:50 PM
Rozana Sehaj times

ਬਲਾਚੌਰ : ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਅੱਜ ਹਲਕਾ ਬਲਾਚੌਰ ਦੇ ਤਿੰਨ ਪ੍ਰਮੁੱਖ ਪਿੰਡਾਂ—ਰੱਕੜਾਂ ਢਾਹਾਂ, ਮਹਿੰਦਪੁਰ ਅਤੇ ਸਹੂੰਗੜਾ ਦੀਆਂ ਸੰਗਤਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਲਈ ਰਵਾਨਾ ਕੀਤਾ ਗਿਆ। ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਯਾਤਰਾ ਲਈ ਤੋਰਿਆ। ਇਸ ਮੌਕੇ ਯਾਤਰਾ 'ਤੇ ਜਾ ਰਹੇ ਸਮੂਹ ਸ਼ਰਧਾਲੂਆਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦਿਆਂ ਵਿਧਾਇਕਾ ਕਟਾਰੀਆ ਨੇ ਪਰਮਾਤਮਾ ਦੇ ਚਰਨਾਂ ਵਿੱਚ ਉਨ੍ਹਾਂ ਦੀ ਸੁਖਦ, ਸੁਰੱਖਿਅਤ ਅਤੇ ਮੰਗਲਮਈ ਯਾਤਰਾ ਦੀ ਅਰਦਾਸ ਕੀਤੀ। ਉਨ੍ਹਾਂ ਕਾਮਨਾ ਕੀਤੀ ਕਿ ਸਮੂਹ ਯਾਤਰੀ ਪਵਿੱਤਰ ਧਾਰਮਿਕ ਧਾਮਾਂ ਦੇ ਸਰਧਾਪੂਰਵਕ ਦਰਸ਼ਨ ਕਰਕੇ ਸਰਬੱਤ ਦੇ ਭਲੇ, ਸਮਾਜ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਦੀਆਂ ਦਾਤਾਂ ਪ੍ਰਾਪਤ ਕਰਦੇ ਹੋਏ ਸਹੀ-ਸਲਾਮਤ ਆਪਣੇ ਘਰਾਂ ਨੂੰ ਪਰਤਣ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਸਰਕਾਰ ਦੀ ਵਚਨਬੱਧਤਾ ਹੈ। ਲੋਕ ਭਲਾਈ ਨੂੰ ਸਮਰਪਿਤ ਅਜਿਹੇ ਉਪਰਾਲੇ ਅੱਗੇ ਵੀ ਨਿਰੰਤਰ ਜਾਰੀ ਰਹਿਣਗੇ, ਤਾਂ ਜੋ ਹਰ ਵਰਗ ਦੇ ਲੋਕ ਇਨ੍ਹਾਂ ਧਾਰਮਿਕ ਯਾਤਰਾਵਾਂ ਦਾ ਲਾਭ ਉਠਾ ਸਕਣ।ਇਸ ਯਾਤਰਾ ਨੂੰ ਲੈ ਕੇ ਤਿੰਨਾਂ ਪਿੰਡਾਂ ਦੀਆਂ ਸੰਗਤਾਂ ਵਿੱਚ ਭਾਰੀ ਉਤਸ਼ਾਹ ਅਤੇ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ।

Have something to say? Post your comment

More in Doaba

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ

ਗੜ੍ਹਪਧਾਣਾ ’ਚ ਮਾਤਮ! ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੂਜੇ ਨੌਜਵਾਨ ਦੀ ਵੀ ਮੌਤ ਤੀਜਾ ਹਸਪਤਾਲ ’ਚ ਇਲਾਜ ਅਧੀਨ

ਜ਼ਿਲ੍ਹਾ ਪ੍ਰਸ਼ਾਸਨ ਵੱਲੋ ਗੁਰੂ ਰਵਿਦਾਸ ਜੀ ਮਹਾਰਾਜ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦਾ ਆਯੋਜਨ

ਗੜ੍ਹੀ ਕਾਨੂੰਗੋ 'ਚ ਖੁੱਲ੍ਹਿਆ ਆਮ ਆਦਮੀ ਕਲੀਨਿਕ, ਵਿਧਾਇਕ ਸੰਤੋਸ਼ ਕਟਾਰੀਆ ਨੇ ਕੀਤਾ ਉਦਘਾਟਨ