Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Majha

ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

August 10, 2026 08:23 PM
ਗੁਰਪ੍ਰੀਤ ਸਿੰਘ ਡੱਬ

 

ਅੰਮ੍ਰਿਤਸਰ : ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਨੇ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਵਿੱਤਰ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਸ੍ਰੀ ਹਰਪ੍ਰੀਤ ਸੰਧੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਗੁਰੂ ਸਾਹਿਬ ਅੱਗੇ ਨਤਮਸਤਕ ਹੁੰਦਿਆਂ ਸਮੂਹ ਲੋਕਾਈ ਦੀ ਚੜ੍ਹਦੀ ਕਲਾ, ਸੁੱਖ-ਸ਼ਾਂਤੀ, ਖੁਸ਼ਹਾਲੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸਮੁੱਚੀ ਮਾਨਵਤਾ ਲਈ ਆਸਥਾ, ਸੇਵਾ, ਨਿਮਰਤਾ ਅਤੇ ਭਾਈਚਾਰੇ ਦਾ ਮਹਾਨ ਕੇਂਦਰ ਹੈ। ਇੱਥੇ ਨਤਮਸਤਕ ਹੋ ਕੇ ਮਨ ਨੂੰ ਅਥਾਹ ਸ਼ਾਂਤੀ ਅਤੇ ਸਕੂਨ ਦੀ ਪ੍ਰਾਪਤੀ ਹੁੰਦੀ ਹੈ। ਗੁਰੂ ਸਾਹਿਬ ਦੀਆਂ ਸਿੱਖਿਆਵਾਂ ਸਾਨੂੰ ਸੇਵਾ, ਨਿਮਰਤਾ, ਆਪਸੀ ਪਿਆਰ ਅਤੇ ਮਨੁੱਖਤਾ ਦੀ ਭਲਾਈ ਲਈ ਕੰਮ ਕਰਨ ਦੀ ਪ੍ਰੇਰਣਾ ਦਿੰਦੀਆਂ ਹਨ। ਸ੍ਰੀ ਹਰਪ੍ਰੀਤ ਸੰਧੂ ਨੇ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਅਤੇ ਸਿੱਖਿਆਵਾਂ ਸਮੁੱਚੀ ਮਾਨਵਤਾ ਨੂੰ ਸੱਚ, ਇਮਾਨਦਾਰੀ, ਸੇਵਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਕਾਮਨਾ ਕੀਤੀ ਕਿ ਗੁਰੂ ਸਾਹਿਬ ਸਮੁੱਚੇ ਪੰਜਾਬ ਅਤੇ ਦੇਸ਼ ਵਾਸੀਆਂ ਨੂੰ ਚੜ੍ਹਦੀ ਕਲਾ ਵਿੱਚ ਰੱਖਣ ਅਤੇ ਹਰ ਪਰਿਵਾਰ ਵਿੱਚ ਖੁਸ਼ਹਾਲੀ ਤੇ ਸੁੱਖ-ਸ਼ਾਂਤੀ ਬਣੀ ਰਹੇ। ਇਸ ਮੌਕੇ ਉਨ੍ਹਾਂ ਸ੍ਰੀ ਦਰਬਾਰ ਸਾਹਿਬ ਵਿਖੇ ਚੱਲ ਰਹੀ ਸੇਵਾ ਅਤੇ ਧਾਰਮਿਕ ਕਾਰਜਾਂ ਦੀ ਵੀ ਸ਼ਲਾਘਾ ਕੀਤੀ ਅਤੇ ਗੁਰੂ ਘਰ ਦੀ ਪਵਿੱਤਰ ਮਰਿਆਦਾ ਪ੍ਰਤੀ ਆਪਣਾ ਸਤਿਕਾਰ ਪ੍ਰਗਟ ਕੀਤਾ।

Have something to say? Post your comment

 

More in Majha

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ