Saturday, September 26, 2026
BREAKING NEWS
• ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

Majha

ਸੇਟ ਸੋਲਜ਼ਰ ਸਕੂਲ ਵਿੱਚ ਤੀਜ ਦਾ ਤਿਉਹਾਰ ਖੁਸ਼ੀਆਂ ਖੇੜਿਆਂ ਨਾਲ ਮਨਾਇਆ ਗਿਆ

August 10, 2026 08:27 PM
Rozana Sehaj times
 
ਜੰਡਿਆਲਾ ਗੁਰੂ : ਸੇਂਟ ਸੋਲਜਰ ਇਲੀਟ ਕੋਨਵੈਂਟ ਸਕੂਲ ਜੰਡਿਆਲਾ ਗੁਰੂ ਵਿੱਚ ਤੀਜ਼ ਦਾ ਤਿਉਹਾਰ ਬੜੇ ਚਾਹ ਤੇ ਉਤਸ਼ਾਹ ਨਾਲ ਮਨਾਇਆ ਗਿਆ ।ਇਸ ਸਬੰਧੀ ਸਕੂਲ ਦੇ ਸ਼ਾਨਦਾਰ ਆਡੋਟੋਰੀਅਮ ਵਿੱਚ ਇੱਕ ਵਿਸ਼ੇਸ਼ ਕਲਚਰਲ ਪ੍ਰੋਗਰਾਮ ਰੱਖਿਆ ਗਿਆ। ਜਿਸ ਵਿੱਚ ਕਿੰਡਰਗਾਰਟਨ ਸੈਕਸ਼ਨ ਦੇ ਬੱਚਿਆਂ ਦੀਆਂ ਮਾਵਾਂ ਨੂੰ ਵੀ ਵਿਸ਼ੇਸ਼ ਤੌਰ ਤੇ ਸੱਦਾ ਦਿੱਤਾ ਗਿਆ। ਸਾਰਿਆਂ ਅਧਿਆਪਕਾਂ, ਮੈਨੇਜਮੈਂਟ ਅਤੇ ਬਾਹਰੋਂ ਆਏ ਮਹਿਮਾਨਾਂ ਨੇ ਰਵਾਇਤੀ ਪੰਜਾਬੀ ਪਹਿਰਾਵੇ, (ਪੰਜਾਬੀ ਸੂਟ, ਪੰਜਾਬੀ ਕੁੜਤੇ ਪਜਾਮੇ) ਨਾਲ ਸਮਾਗਮ ਨੂੰ ਪੰਜਾਬੀ ਸੱਭਿਆਚਾਰ ਨਾਲ ਭਰ ਦਿੱਤਾ। ਇਸੇ ਤਰ੍ਹਾਂ ਪੰਜਾਬੀ ਲੋਕ ਨਾਚ ਗਿੱਧੇ ਅਤੇ ਭੰਗੜੇ ਨਾਲ ਮਾਹੌਲ ਖੁਸ਼ੀਆਂ ਨਾਲ ਭਰ ਗਿਆ। ਇਸ ਤੋਂ ਇਲਾਵਾ ਸਕੂਲ ਵੱਲੋਂ ਸਾਰਿਆਂ ਲਈ ਰਵਾਇਤੀ ਖੀਰ ਪੂੜਿਆਂ ਦਾ ਵੀ ਪ੍ਰਬੰਧ ਕੀਤਾ ਗਿਆ। ਇਸ ਮੌਕੇ ਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ.ਮੰਗਲ ਸਿੰਘ ਕਿਸ਼ਨਪੁਰੀ ਜੀ ਅਤੇ ਡਾਇਰੈਕਟਰ ਪ੍ਰਿੰਸੀਪਲ ਸ਼੍ਰੀਮਤੀ ਡਾ.ਅਮਰਪ੍ਰੀਤ ਕੌਰ ਜੀ ਨੇ ਇਸ ਸਮਾਗਮ ਵਿੱਚ ਪਹੁੰਚੇ ਸਾਰਿਆਂ ਦਾ ਤਹਿ ਦਿਲ ਤੋਂ ਧੰਨਵਾਦ ਕੀਤਾ ਅਤੇ ਸਾਰਿਆਂ ਨੂੰ ਪੰਜਾਬੀ ਵਿਰਾਸਤ ਪੰਜਾਬੀ ਸੱਭਿਆਚਾਰ ਨਾਲ ਜੁੜੇ ਹਰ ਤਿਉਹਾਰ ਨੂੰ ਖੁਸ਼ੀਆਂ ਖੇੜਿਆਂ ਨਾਲ ਮਨਾਉਣ ਨੂੰ ਕਿਹਾ ਤਾਂ ਕਿ ਅਸੀਂ ਆਪਣੇ ਅਮੀਰ ਪੰਜਾਬੀ ਵਿਰਸੇ ਨਾਲ ਜੁੜ ਸਕੀਏ। ਇਹ ਸਮਾਗਮ ਪੰਜਾਬੀ ਸੱਭਿਆਚਾਰ ,ਹਾਸੇ ਅਤੇ ਖੁਸ਼ੀਆਂ ਖੇੜਿਆਂ ਦੇ ਇੱਕ ਗੁਲਦਸਤੇ ਦੇ ਰੂਪ ਵਿੱਚ ਯਾਦਗਾਰੀ ਹੋ ਨਿਬੜਿਆ।
 

Have something to say? Post your comment

 

More in Majha

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ