Tuesday, November 24, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Majha

ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਸ਼ਹੀਦ ਪਰਿਵਾਰਾਂ ਦੇ ਸਨਮਾਨ ਨੂੰ ਮੁੱਖ ਰੱਖਦਿਆਂ 2027 ਲਈ ਐਲਾਨਿਆ ਪਹਿਲਾ ਉਮਦੀਵਾਰ

August 10, 2026 08:34 PM
ਗੁਰਪ੍ਰੀਤ ਸਿੰਘ ਡੱਬ
ਅੰਮ੍ਰਿਤਸਰ :  ਅੱਜ ਅੰਮ੍ਰਿਤਸਰ ਪ੍ਰੈਸ ਕਲੱਬ ਵਿਖੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਪਿਤਾ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਜੀ ਅਤੇ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ ਜੀ ਦੀ ਅਗਵਾਈ ਵਿੱਚ ਹੋਈ ਪ੍ਰੈਸ ਕਾਨਫਰੰਸ ਦੌਰਾਨ ਪਾਰਟੀ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀ ਪਹਿਲੀ ਟਿਕਟ ਦਾ ਐਲਾਨ ਕੀਤਾ ਗਿਆ। ਇਸ ਮੌਕੇ ਪਾਰਟੀ ਵੱਲੋਂ ਸ਼ਹੀਦ ਭਾਈ ਕੇਹਰ ਸਿੰਘ ਜੀ ਦੇ ਸਪੁੱਤਰ ਭਾਈ ਸਤਵੰਤ ਸਿੰਘ ਜੀ ਨੂੰ ਬੱਸੀ ਪਠਾਣਾਂ ਤੋਂ ਆਪਣਾ ਉਮੀਦਵਾਰ ਐਲਾਨਿਆ ਗਿਆ ਅਤੇ ਇਸ ਮੌਕੇ ਮੁੱਖ ਤੌਰ ਤੇ ਸ਼ਹੀਦ ਭਾਈ ਕੇਹਰ ਸਿੰਘ ਜੀ ਦੇ ਵੱਡੇ ਸਪੁੱਤਰ ਭਾਈ ਰਜਿੰਦਰ ਸਿੰਘ ਜੀ, ਉਹਨਾਂ ਦੇ ਪੋਤਰੇ ਭਾਈ ਪੁਰੂ ਰਾਜ ਸਿੰਘ ਜੀ, ਭਾਈ ਸੁਖਵਿੰਦਰ ਸਿੰਘ ਅਗਵਾਨ, ਸ੍ਰ ਪ੍ਰਗਟ ਸਿੰਘ ਅਤੇ ਭਾਈ ਅਮਰਜੀਤ ਸਿੰਘ ਵੰਨਚਿੜੀ ਵੀ ਮੌਜੂਦ। ਬਾਪੂ ਤਰਸੇਮ ਸਿੰਘ ਜੀ ਨੇ ਪ੍ਰੈਸ ਨੂਰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਿਆਸਤ ਸਿਰਫ਼ ਸੱਤਾ ਪ੍ਰਾਪਤੀ ਤੱਕ ਸੀਮਤ ਨਹੀਂ, ਸਗੋਂ ਪੰਥਕ ਸਿਧਾਂਤਾਂ, ਪੰਜਾਬ ਦੇ ਹੱਕਾਂ ਅਤੇ ਕੌਮ ਲਈ ਕੁਰਬਾਨੀਆਂ ਕਰਨ ਵਾਲੇ ਪਰਿਵਾਰਾਂ ਦੇ ਮਾਣ-ਸਤਿਕਾਰ ਨੂੰ ਅੱਗੇ ਲੈ ਕੇ ਚੱਲਣ ਲਈ ਵਚਨਬੱਧ ਹੈ। ਇਸੇ ਤਹਿਤ ਸ਼ਹੀਦ ਭਾਈ ਸਤਵੰਤ ਸਿੰਘ ਜੀ ਦੇ ਪਰਿਵਾਰ ਵਿੱਚੋਂ ਉਨ੍ਹਾਂ ਦੇ ਭਤੀਜੇ ਭਾਈ ਸੁਖਵਿੰਦਰ ਸਿੰਘ ਅਗਵਾਨ ਜੀ ਨੂੰ ਪਾਰਟੀ ਦੇ ਪਾਰਲੀਮਾਨੀ ਬੋਰਡ ਦਾ ਮੈਂਬਰ ਬਣਾਕੇ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪੰਜਾਬ ਦੀ ਰਾਜਨੀਤੀ ਵਿੱਚ ਪੰਥਕ ਸਿਧਾਂਤਾਂ, ਪੰਜਾਬ ਦੇ ਹੱਕਾਂ, ਸ਼ਹੀਦ ਪਰਿਵਾਰਾਂ ਦੇ ਸਨਮਾਨ ਅਤੇ ਪੰਜਾਬ ਦੇ ਭਵਿੱਖ ਨੂੰ ਕੇਂਦਰ ਵਿੱਚ ਰੱਖ ਕੇ ਆਪਣੀ ਸਿਆਸੀ ਲੜਾਈ ਜਾਰੀ ਰੱਖੇਗਾ। ਇਸ ਮੌਕੇ ਤੇ ਚਾਚਾ ਪਲਵਿੰਦਰ ਸਿੰਘ, ਭਾਈ ਮਹਾਂਵੀਰ ਸਿੰਘ, ਭਾਈ ਜਸਕਰਨ ਸਿੰਘ ਰਿਆੜ, ਭਾਈ ਅਮਨਦੀਪ ਡੱਡੂਆਣਾਂ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਸੁਖਬੀਰ ਸਿੰਘ ਚੀਮਾਂ, ਭਾਈ ਦਲਜੀਤ ਸਿੰਘ ਮਿਆਦੀਆਂ, ਭਾਈ ਰਜਿੰਦਰ ਸਿੰਘ ਧਾਲੀਵਾਲ, ਭਾਈ ਜਰਮਨਦੀਪ ਸਿੰਘ, ਜਰਮਨਜੀਤ ਸਿੰਘ ਅਤੇ ਭਾਈ ਅੰਮ੍ਰਿਤਪਾਲ ਸਿੰਘ ਮੈੜਾ ਹਾਜ਼ਰ ਆਗੂ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਹਾਜਰ ਸਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਪੰਜਾਬ ਪਹੁੰਚੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਜਹਾਜ਼ ਵਿੱਚੋਂ ਮੁਸਕਰਾਉਂਦੇ ਚਿਹਰੇ ਵਾਲੀ ਤਸਵੀਰ ਆਈ ਸਾਹਮਣੇ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਅੰਮ੍ਰਿਤਸਰ ਵਿੱਚ 38.9 ਕਿਲੋ ਹੈਰੋਇਨ, 10 ਆਧੁਨਿਕ ਪਿਸਤੌਲਾਂ ਅਤੇ 800 ਗ੍ਰਾਮ ਅਫ਼ੀਮ ਬਰਾਮਦ

ਮਾਝੇ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ 'ਆਪ' ਨੂੰ ਵੱਡਾ ਫਤਵਾ ਦੇਣਗੇ: ਭਗਵੰਤ ਸਿੰਘ ਮਾਨ

ਅਫਰੀਦੀ ਨੂੰ ਇਥੋਪੀਆ ਤੋਂ ਡਿਪੋਰਟ ਕਰਨ ਦਾ ਮਾਮਲਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ

ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼