Saturday, September 26, 2026
BREAKING NEWS
• ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

Malwa

ਮਹਿਲਾ ਕਾਂਗਰਸ ਵੱਲੋਂ 79ਵੇਂ ਆਜ਼ਾਦੀ ਦਿਵਸ 'ਤੇ "ਮੇਰੀ ਪਤੰਗ, ਮੇਰੀ ਅਭਿਵੈਕਤੀ" ਮੁਹਿੰਮ ਦੀ ਸ਼ੁਰੂਆਤ

August 10, 2026 08:36 PM
Rozana Sehaj times
ਲੁਧਿਆਣਾ : 79ਵੇਂ ਆਜ਼ਾਦੀ ਦਿਵਸ ਦੇ ਸ਼ੁਭ ਅਵਸਰ 'ਤੇ ਮਹਿਲਾ ਕਾਂਗਰਸ ਦੀ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੀ ਪ੍ਰਧਾਨ ਬੀਬੀ ਕਿਰਨਦੀਪ ਕੌਰ ਗਰੇਵਾਲ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਅਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਦੇਸ਼ਭਗਤੀ ਅਤੇ ਮਹਿਲਾ ਸਸ਼ਕਤੀਕਰਨ ਨੂੰ ਸਮਰਪਿਤ ਇਸ ਸਮਾਗਮ ਦੌਰਾਨ "ਮੇਰੀ ਪਤੰਗ, ਮੇਰੀ ਅਭਿਵੈਕਤੀ" ਮੁਹਿੰਮ ਤਹਿਤ ਬੇਟੀਆਂ ਵੱਲੋਂ ਪਤੰਗ ਡਿਜ਼ਾਇਨ ਕਰਨ ਦੀ ਗਤੀਵਿਧੀ ਕਰਵਾਈ ਗਈ, ਜਿਸ ਵਿੱਚ ਲੜਕੀਆਂ ਨੇ ਆਜ਼ਾਦੀ ਅਤੇ ਆਪਣੇ ਹੱਕਾਂ ਦੇ ਰੰਗ ਬਿਖੇਰੇ। ਇਸ ਮੌਕੇ ਹਾਜ਼ਰ ਔਰਤਾਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਬੀਬੀ ਕਿਰਨਦੀਪ ਕੌਰ ਗਰੇਵਾਲ ਨੇ ਔਰਤਾਂ ਦੇ ਹੱਕਾਂ 'ਤੇ ਜ਼ੋਰ ਦਿੰਦਿਆਂ ਇੱਕ ਅਹਿਮ ਬਿਆਨ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਔਰਤਾਂ ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਆਪਣੀ ਮਜ਼ਬੂਤ ਹਾਜ਼ਰੀ ਦਰਜ ਨਹੀਂ ਕਰਵਾਉਂਦੀਆਂ, ਉਦੋਂ ਤੱਕ ਸੱਚੇ ਅਰਥਾਂ ਵਿੱਚ ਮਹਿਲਾ ਸਸ਼ਕਤੀਕਰਨ ਦਾ ਸੁਪਨਾ ਅਧੂਰਾ ਹੈ। ਪਤੰਗਾਂ 'ਤੇ ਲਿਖੇ ਨਾਅਰੇ ਬੇਟੀਆਂ ਦੀ ਉੱਚੀ ਉਡਾਣ ਅਤੇ ਉਨ੍ਹਾਂ ਦੀ ਆਜ਼ਾਦ ਸੋਚ ਦਾ ਪ੍ਰਤੀਕ ਹਨ। ਇਸ ਪ੍ਰਭਾਵਸ਼ਾਲੀ ਮੁਹਿੰਮ ਅਤੇ ਸਮਾਗਮ ਦੌਰਾਨ ਹਰਜੀਤ ਗ਼ਰਚਾ ਵਾਇਸ ਪ੍ਰਧਾਨ ਪੰਜਾਬ, ਸਰਬਜੀਤ ਕੌਰ ਜਿਲ੍ਹਾ ਸੈਕਟਰੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮਹਿਲਾ ਵਰਕਰ, ਪਤਵੰਤੇ ਸੱਜਣ ਅਤੇ ਪਿੰਡਾਂ ਦੀਆਂ ਲੜਕੀਆਂ ਹਾਜ਼ਰ ਸਨ, ਜਿਨ੍ਹਾਂ ਨੇ ਬੇਟੀਆਂ ਦੇ ਇਸ ਹੌਸਲੇ ਦੀ ਭਰਪੂਰ ਸ਼ਲਾਘਾ ਕੀਤੀ।

Have something to say? Post your comment